ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਪੀਟੀਸੀ ਪੰਜਾਬੀ ‘ਤੇ ਕੀਤਾ ਜਾਵੇਗਾ ਰਿਲੀਜ਼

By  Shaminder January 13th 2021 06:38 PM

ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਪੀਟੀਸੀ ਪੰਜਾਬੀ ‘ਤੇ 14  ਜਨਵਰੀ, ਦਿਨ ਵੀਰਵਾਰ ਨੂੰ ਸ਼ਬਦ ਰਿਲੀਜ਼ ਕੀਤਾ ਜਾਵੇਗਾ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ‘ਤੇ ਸਰਵਣ ਕਰ ਸਕਦੇ ਹੋ । ਇਸ ਸ਼ਬਦ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ‘ਤੇ ਕੀਤਾ ਜਾਵੇਗਾ ।

bhai amritpal

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ‘ਤੇ ਭਾਈ ਅੰਮ੍ਰਿਤਪਾਲ ਸਿੰਘ ਹੋਰਾਂ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਇਹ ਸ਼ਬਦ ਸਰਵਣ ਕਰ ਗੁਰੂ ਘਰ ਤੇ ਗੁਰਬਾਣੀ ਨਾਲ ਜੁੜ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ ।

ਹੋਰ ਪੜ੍ਹੋ : ਗੀਤਕਾਰ ਤੇ ਗਾਇਕ ਸ਼੍ਰੀ ਬਰਾੜ ਨੂੰ ਮਿਲੀ ਵੱਡੀ ਰਾਹਤ, ਛੇਤੀ ਹੋ ਸਕਦੇ ਹਨ ਜੇਲ੍ਹ ’ਚੋਂ ਰਿਹਾਅ

bhai amritpal

ਇਸ ਦੇ ਨਾਲ ਹੀ ਪੀਟੀਸੀ ਪੰਜਾਬੀ ਵੱਲੋਂ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਲਾਈਵ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਂਦਾ ਹੈ ।ਜਿਸ ਦੇ ਜ਼ਰੀਏ ਸੰਗਤਾਂ ਗੁਰੂ ਘਰ ਨਾਲ ਜੁੜ ਕੇ ਆਪਣੀ ਜ਼ਿੰਦਗੀ ਸਵਾਰ ਰਹੀਆਂ ਹਨ ।

Bhai-Amritpal-singh-Ji

ਪੀਟੀਸੀ ਰਿਕਾਰਡਜ਼ ‘ਤੇ ਜਿੱਥੇ ਸੰਗਤਾਂ ਲਈ ਹਰ ਰੋਜ਼ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ, ਉੱਥੇ ਹੀ ਪੀਟੀਸੀ ਸਿਮਰਨ ‘ਤੇ ਧਾਰਮਿਕ ਪ੍ਰੋਗਰਾਮ ਅਤੇ ਸਿੱਖੀ ਨਾਲ ਸਬੰਧਤ ਗਤੀਵਿਧੀਆਂ ਵਿਖਾਈਆਂ ਜਾਂਦੀਆਂ ਹਨ ।

 

Related Post