ਪੀਟੀਸੀ ਪੰਜਾਬੀ ‘ਤੇ ਭਾਈ ਬਲਜੀਤ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਸ਼ਬਦ

By  Shaminder March 9th 2021 05:19 PM

ਪੀਟੀਸੀ ਪੰਜਾਬੀ ‘ਤੇ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਸੰਗਤਾਂ ਨੂੰ ਜੋੜਨ ਦੇ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਹਰ ਰੋਜ਼ ਨਵੇਂ ਸ਼ਬਦ ਸੰਗਤਾਂ ਦੇ ਲਈ ਰਿਲੀਜ਼ ਕੀਤੇ ਜਾ ਰਹੇ ਨੇ । ਇਸੇ ਲੜੀ ਦੇ ਤਹਿਤ ਪੀਟੀਸੀ ਪੰਜਾਬੀ ‘ਤੇ ਭਾਈ ਬਲਜੀਤ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤਾ ਜਾਵੇਗਾ ।

bhai baljeet singh

ਹੋਰ ਪੜ੍ਹੋ :ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ ਸੀਤਾਫਲ 

bhai baljeet singh

ਇਸ ਸ਼ਬਦ ਦਾ ਵਰਲਡ ਪ੍ਰੀਮੀਅਰ 10 ਮਾਰਚ, ਦਿਨ ਬੁੱਧਵਾਰ ਨੂੰ ਕੀਤਾ ਜਾਵੇਗਾ । ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਅਤੇ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ ।‘ਰੇ ਮਨ ਓਟ ਲੇਹੁ ਹਰਿ ਨਾਮਾ’ ਨਾਂਅ ਦੇ ਟਾਈਟਲ ਹੇਠ ਇਸ ਸ਼ਬਦ ਨੂੰ ਰਿਲੀਜ਼ ਕੀਤਾ ਜਾਵੇਗਾ ।

shabad bhai baljeet singh ji

ਇਸ ਤੋਂ ਪਹਿਲਾਂ ਵੀ ਕਈ ਭਾਈ ਸਾਹਿਬਾਨ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਪੀਟੀਸੀ ਪੰਜਾਬੀ ਵੱਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਲਗਾਤਾਰ ਸੇਵਾ ਕੀਤੀ ਜਾ ਰਹੀ ਹੈ । ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਸਿੱਧਾ ਪ੍ਰਸਾਰਣ ਕਰਕੇ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਨੂੰ ਨਿਹਾਲ ਕੀਤਾ ਜਾ ਰਿਹਾ ਹੈ ।

(adsbygoogle = window.adsbygoogle || []).push({});

Related Post