ਕਰਤਾਰ ਸਿੰਘ ਸਰਾਭਾ 'ਤੇ ਬਣ ਰਹੀ ਹੈ ਫ਼ਿਲਮ,ਜਾਣੋ ਕਿਸ ਦਿਨ ਹੋਵੇਗੀ ਰਿਲੀਜ਼

By  Shaminder May 4th 2019 05:42 PM -- Updated: May 4th 2019 05:44 PM

ਸਭ ਤੋਂ ਛੋਟੀ ਉਮਰ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ‘ਤੇ ਬਣ ਰਹੀ ਫ਼ਿਲਮ ਸਰਾਭਾ ਦੀ ਸ਼ੂਟਿੰਗ ਪੂਰੇ ਜ਼ੋਰ ਸ਼ੋਰ ਨਾਲ ਚੱਲ ਰਹੀ ਹੈ । ਇਸ ਫ਼ਿਲਮ ਨੂੰ ਲੈ ਕੇ ਫ਼ਿਲਮ ਦੇ ਕਾਲਾਕਾਰ ਕਾਫੀ ਉਤਸ਼ਾਹਿਤ ਨੇ ।ਉਥੇ ਹੀ ਫ਼ਿਲਮ ਦੀ ਸ਼ੂਟਿੰਗ ਦੀਆਂ ਤਸਵੀਰਾਂ ਲਗਾਤਾਰ ਸਾਹਮਣੇ ਆ ਰਹੀਆਂ ਨੇ । ਇਹ ਫ਼ਿਲਮ ਇਸੇ ਸਾਲ ਰਿਲੀਜ਼ ਹੋਣ ਜਾ ਰਹੀ ਹੈ । ਪਿਛਲੇ ਦਿਨੀਂ ਇਸ ਫ਼ਿਲਮ ‘ਚ ਅਹਿਮ ਕਿਰਦਾਰ ਨਿਭਾ ਰਹੇ ਜੋਬਨਪ੍ਰੀਤ ਸਿੰਘ ਨੇ ਵੀ ਇਸ ਫ਼ਿਲਮ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ ।ਗਦਰ ਮੂਵਮੈਂਟ ‘ਤੇ ਅਧਾਰਿਤ ਇਸ ਫ਼ਿਲਮ ਨੂੰ ਕੌਮਾਂਤਰੀ ਪੱਧਰ ਤੇ ਬਲੈਕ ਪ੍ਰਿੰਸ ਵਰਗੀ ਫ਼ਿਲਮ ਬਣਾ ਕੇ ਨਾਮਣਾ ਖੱਟਣ ਵਾਲੇ ਕਵੀਰਾਜ ਡਾਇਰੈਕਟ ਕਰ ਰਹੇ ਨੇ ।

kartar singh sarabha movie के लिए इमेज परिणाम

ਜਿਸ ‘ਚ ਜੋਬਨਪ੍ਰੀਤ ਸਿੰਘ,ਜਪਜੀਤ ਸਿੰਘ ਅਤੇ ਮੁਕੁਲ ਦੇਵ ਨਜ਼ਰ ਆਉਣਗੇ ।ਇਹ ਫ਼ਿਲਮ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਯਾਨੀ ਕਿ ਚੌਵੀ ਮਈ 2019 ਨੂੰ ਰਿਲੀਜ਼ ਹੋਵੇਗੀ।ਜਸਬੀਰ ਜੱਸੀ ਵੀ ਇਸ ਫ਼ਿਲਮ ‘ਚ ਨਜ਼ਰ ਆਉਣਗੇ।ਕਰਤਾਰ ਸਿੰਘ ਸਰਾਭਾ ਭਾਰਤ ਦੇ ਇੱਕ ਉੱਘੇ ਅਜ਼ਾਦੀ ਘੁਲਾਟੀਏ ਅਤੇ ਇਨਕਲਾਬੀ ਸਨ। ਉਹ ਗ਼ਦਰ ਪਾਰਟੀ ਦੇ ਸਰਗਰਮ ਕਾਰਕੁੰਨ ਸਨ।

kartar singh sarabha movie के लिए इमेज परिणाम

ਕਰਤਾਰ ਸਿੰਘ ਸਰਾਭਾ ਦਾ ਜਨਮ 24 ਮਈ 1896 ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਰਾਭਾ ਵਿਖੇ ਸਰਦਾਰ ਮੰਗਲ ਸਿੰਘ ਦੇ ਘਰ ਬੀਬੀ ਸਾਹਿਬ ਕੌਰ ਦੀ ਕੁੱਖੋਂ ਹੋਇਆ।ਛੋਟੀ ਉਮਰ ਵਿੱਚ ਹੀ ਉਸ ਦੇ ਪਿਤਾ ਦੀ ਮੌਤ ਹੋ ਗਈ ਅਤੇ ਉਸ ਦੇ ਪਾਲਣ ਪੋਸ਼ਣ ਦੀ ਜ਼ਿੰਮੇਵਾਰੀ ਦਾਦਾ ਸਰਦਾਰ ਬਚਨ ਸਿੰਘ ਦੇ ਮੋਢਿਆਂ 'ਤੇ ਆ ਪਈ। ਕਰਤਾਰ ਸਿੰਘ ਸਰਾਭਾ ਨੇ ਮੁੱਢਲੀ ਵਿੱਦਿਆ ਸਰਾਭਾ ਪਿੰਡ ਵਿੱਚ ਹੀ ਪ੍ਰਾਪਤ ਕੀਤੀ।

sarabha sarabha

ਅੱਠਵੀਂ ਤੱਕ ਦੀ ਵਿੱਦਿਆ ਮਾਲਵਾ ਖਾਲਸਾ ਸਕੂਲ ਲੁਧਿਆਣੇ ਤੋਂ ਪ੍ਰਾਪਤ ਕੀਤੀ। ਇਸ ਮਗਰੋਂ ਕਰਤਾਰ ਸਿੰਘ ਆਪਣੇ ਚਾਚਾ ਵੀਰ ਸਿੰਘ ਕੋਲ ਉੜੀਸਾ, ਕਟਕ ਸ਼ਹਿਰ ਵਿੱਚ, ਜਿੱਥੇ ਉਹ ਡਾਕਟਰ ਸਨ, ਚਲਾ ਗਿਆ। ਦਸਵੀਂ ਤੱਕ ਦੀ ਵਿੱਦਿਆ ਉਸਨੇ ਉੱਥੇ ਪ੍ਰਾਪਤ ਕੀਤੀ।

Related Post