ਗਾਇਕ ਜੈਜ਼ੀ-ਬੀ ਨੇ ਆਪਣੇ ਅੰਦਾਜ਼ ਵਿੱਚ ਸਾਹਿਬਜ਼ਾਦਿਆਂ ਤੇ ਸਿੱਖ ਕੌਮ ਦੇ ਸ਼ਹੀਦਾਂ ਨੂੰ ਕੀਤਾ ਯਾਦ
Rupinder Kaler
December 21st 2018 01:22 PM
ਮਾਤਾ ਗੁਜ਼ਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ 'ਤੇ ਗਾਇਕ ਜੈਜ਼ੀ-ਬੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ । ਉਹਨਾਂ ਨੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਆਪਣੇ ਇੱਕ ਪੁਰਾਣੇ ਗੀਤ 'ਸ਼ਹੀਦ ਕੌਮ ਦੇ' ਦਾ ਵੀਡਿਓ ਵੀ ਸ਼ੇਅਰ ਕੀਤਾ ਹੈ । ਇਸ ਵੀਡਿਓ ਨੂੰ ਉਹਨਾਂ ਨੇ ਇੱਕ ਕੈਪਸ਼ਨ ਵੀ ਦਿੱਤਾ ਹੈ ਜਿਸ ਵਿੱਚ ਉਹਨਾਂ ਨੇ ਲਿਖਿਆ ਹੈ “ਧੰਨ ਮਾਤਾ ਗੁਜ਼ਰ ਕੌਰ ਜੀ , ਚਾਰੇ ਸਾਹਿਬਜ਼ਾਦੇ , ਚਾਲੀ ਮੁਕਤਿਆਂ ਸਮੇਤ ਸਮੂਹ ਸ਼ਹੀਦਾਂ ਸਿੰਘਾਂ ਸਿੰਘਣੀਆਂ ਭੁਚੰਗੀਆਂ ਦੀਆਂ ਸ਼ਹਾਦਤਾਂ ਨੂੰ ਕੋਟਿ ਕੋਟਿ ਪ੍ਰਣਾਮ ”