ਸ਼ਾਹਿਦ ਕਪੂਰ ਦੀ ਭੈਣ ਦੇ ਵਿਆਹ ਦੀਆਂ ਤਸਵੀਰਾਂ ਵਾਇਰਲ, ਬਹੁਤ ਸਾਦਗੀ ਨਾਲ ਹੋਇਆ ਵਿਆਹ

By  Shaminder March 3rd 2022 12:12 PM

ਸ਼ਾਹਿਦ ਕਪੂਰ (Shahid Kapoor)  ਦੀ ਭੈਣ (Sister) ਦੇ ਵਿਆਹ (Wedding) ਦੀਆਂ  ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ ।ਪੰਕਜ ਕਪੂਰ ਅਤੇ ਸੁਪ੍ਰਿਆ ਪਾਠਕ ਦੀ ਧੀ ਸਨਾ ਕਪੂਰ ਦਾ ਵਿਆਹ ਮਯੰਕ ਪਾਹਵਾ ਦੇ ਨਾਲ ਹੋਇਆ ਹੈ । ਇਹ ਵਿਆਹ ਬਹੁਤ ਹੀ ਸਾਦਗੀ ਭਰੇ ਤਰੀਕੇ ਦੇ ਨਾਲ ਹੋਇਆ ਹੈ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤੀਆਂ ਜਾ ਰਹੀਆਂ ਹਨ । ਇਸ ਵਿਆਹ ਨੂੰ ਬਹੁਤ ਹੀ ਨਿੱਜੀ ਰੱਖਿਆ ਗਿਆ ਹੈ ਅਤੇ ਇਸ ਵਿਆਹ ‘ਚ ਦੋਵਾਂ ਪਰਿਵਾਰਾਂ ਦੇ ਨਜ਼ਦੀਕੀ ਦੋਸਤ ਅਤੇ ਰਿਸ਼ਤੇਦਾਰ ਹੀ ਸ਼ਾਮਿਲ ਹੋਏ ਸਨ ।

shahid kapoor with family image From instagram

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਮਨਾਇਆ ਆਪਣੀ ਮਾਤਾ ਜੀ ਦਾ ਜਨਮ ਦਿਨ, ਪ੍ਰਸ਼ੰਸਕ ਵੀ ਦੇ ਰਹੇ ਵਧਾਈ

ਸ਼ਾਹਿਦ ਕਪੂਰ ਵੀ ਆਪਣੀ ਭੈਣ ਦੇ ਵਿਆਹ ‘ਚ ਖੁਸ਼ ਨਜ਼ਰ ਆਏ । ਦੱਸਿਆ ਜਾ ਰਿਹਾ ਹੈ ਕਿ ਇਹ ਵਿਆਹ ਮਹਾਬਲੇਸ਼ਵਰ ‘ਚ ਹੋਇਆ ਹੈ । ਮੀਰਾ ਰਾਜਪੂਤ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵਿਆਹ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਸ਼ਾਹਿਦ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਆਪਣੀ ਫ਼ਿਲਮ ‘ਜਰਸੀ’ ਨੂੰ ਲੈ ਕੇ ਕਾਫੀ ਚਰਚਾ ‘ਚ ਹਨ ਅਤੇ ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਫ਼ਿਲਮ ‘ਕਬੀਰ ਸਿੰਘ’ ਆਈ ਸੀ ।

shahid kapoor sister image From instagram

ਜਿਸ ਨੂੰ ਕਿ ਕਾਫੀ ਜ਼ਿਆਦਾ ਪਸੰਦ ਕੀਤਾ ਗਿਆ ਸੀ । ਸ਼ਾਹਿਦ ਸੋਸ਼ਲ ਮੀਡੀਆ ‘ਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ । ਸ਼ਾਹਿਦ ਕਪੂਰ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਕੁਝ ਸਾਲ ਪਹਿਲਾਂ ਹੀ ਉਨ੍ਹਾਂ ਨੇ ਮੀਰਾ ਰਾਜਪੂਤ ਦੇ ਨਾਲ ਵਿਆਹ ਕਰਵਾਇਆ ਹੈ ਅਤੇ ਦੋਵਾਂ ਦੇ ਦੋ ਬੱਚੇ ਹਨ, ਇੱਕ ਬੇਟਾ ਅਤੇ ਇੱਕ ਬੇਟੀ । ਉਨ੍ਹਾਂ ਦੇ ਮਾਤਾ ਪਿਤਾ ਵੀ ਵਧੀਆ ਅਦਾਕਾਰ ਹਨ ਅਤੇ ਮਾਂ ਸੁਪ੍ਰਿਆ ਪਾਠਕ ਹੁਣ ਤੱਕ ਕਈ ਫ਼ਿਲਮਾਂ ਅਤੇ ਸੀਰੀਅਲਸ ‘ਚ ਕੰਮ ਕਰ ਚੁੱਕੀ ਹੈ । ਜਦੋਂਕਿ ਪਿਤਾ ਵੀ ਫ਼ਿਲਮਾਂ ‘ਚ ਸਰਗਰਮ ਹਨ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।

 

View this post on Instagram

 

A post shared by Viral Bhayani (@viralbhayani)

Related Post