ਸ਼ੈਰੀ ਮਾਨ ਨੇ ‘Birthday Gift’ ਗੀਤ ਨਾਲ ਜਿੱਤਿਆ ਦਰਸ਼ਕਾਂ ਦਾ ਦਿਲ, ਛਾਇਆ ਟਰੈਂਡਿੰਗ 'ਚ, ਦੇਖੋ ਵੀਡੀਓ

By  Lajwinder kaur April 6th 2020 05:59 PM

ਪੰਜਾਬੀ ਗਾਇਕ ਸ਼ੈਰੀ ਮਾਨ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਜੀ ਹਾਂ ਬਰਥਡੇਅ ਗਿਫਟ ਟਾਈਟਲ ਹੋਏ ਰਿਲੀਜ਼ ਇਸ ਗੀਤ ਨੂੰ ਸ਼ੈਰੀ ਮਾਨ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਗਾਇਆ ਹੈ । ਮਸਤੀ, ਪਿਆਰ ਤੇ ਯਾਰੀਆਂ ਨੂੰ ਪੇਸ਼ ਕਰਦਾ ਇਹ ਗੀਤ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ।

ਹੋਰ ਵੇਖੋ:ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਦਾ ਪੰਜਾਬੀ ‘ਚ ਬਣਾਇਆ  ਇਹ ਟਿਕ ਟਾਕ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ ਕਪਤਾਨ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਮਿਸਟਾਬਾਜ਼ ਨੇ ਦਿੱਤਾ ਹੈ । ਡਾਇਰੈਕਟਰ ਜਸ਼ਨ ਨੰਨੜ ਵੱਲੋਂ ਸ਼ਾਨਦਾਰ ਵੀਡੀਓ ਤਿਆਰ ਕੀਤਾ ਗਿਆ ਹੈ । ਗਾਣੇ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਸ਼ੈਰੀ ਮਾਨ, ਜੈਸਮੀਨ ਬਾਜਵਾ, ਵੱਡਾ ਗਰੇਵਾਲ, Gurdeep Manalia, ਜਸਕਰਨ ਸੈਨੀ ਤੇ Rimple Rimps । ਗੀਤ ਨੂੰ The Maple Music ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਅਜੇ ਤੱਕ ਗੀਤ ਨੂੰ ਪੰਜ ਮਿਲੀਅਨ ਵਿਊਜ਼ ਮਿਲ ਚੁੱਕੇ ਤੇ ਗੀਤ ਟਰੈਂਡਿੰਗ ‘ਚ ਛਾਇਆ ਹੋਇਆ ਹੈ ।

ਜੇ ਗੱਲ ਕਰੀਏ ਸ਼ੈਰੀ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਯਾਰ ਅਣਮੁੱਲੇ, ਕਿਊਟ ਮੁੰਡਾ, ਮੁੰਡਾ ਭਾਲ ਦੀ, ਦਿਲ ਦਾ ਦਿਮਾਗ, ਕੱਲਾ ਚੰਨ, ਹੋਸਟਲ ਵਰਗੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੇ ਨੇ ।

Related Post