Shava Ni Girdhari Lal: ‘ਜੱਟ ਨਾਲ ਯਾਰੀਆਂ’ ਗੀਤ ‘ਚ ਹਿਮਾਂਸ਼ੀ ਖੁਰਾਣਾ ਅਤੇ ਸਾਰਾ ਗੁਰਪਾਲ ਦੇ ਨਾਲ ਰੋਮਾਂਟਿਕ ਹੁੰਦੇ ਨਜ਼ਰ ਆਏ ਗਿੱਪੀ ਗਰੇਵਾਲ, ਦੇਖੋ ਵੀਡੀਓ

By  Lajwinder kaur December 14th 2021 11:56 AM

ਗਿੱਪੀ ਗਰੇਵਾਲ Gippy Grewal ਦੀ ਆਉਣ ਵਾਲੀ ਨਵੀਂ ਮਲਟੀ ਸਟਾਰਰ ਫ਼ਿਲਮ ਸ਼ਾਵਾ ਨੀ ਗਿਰਧਾਰੀ ਲਾਲ Shava Ni Girdhari Lal ਏਨੀਂ ਦਿਨੀਂ ਖੂਬ ਸੁਰਖੀਆਂ ਚ ਬਣੀ ਹੋਈ ਹੈ। ਜੀ ਹਾਂ 50 ਤੋਂ ਵੱਧ ਕਲਾਕਾਰਾਂ ਵਾਲੀ ਇਹ ਫ਼ਿਲਮ ਇਸ ਮਹੀਨੇ ਹੀ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਦੇ ਸ਼ਾਨਦਾਰ ਟ੍ਰੇਲਰ ਤੋਂ ਬਾਅਦ ਫ਼ਿਲਮ ਦੇ ਬੈਕ-ਟੂ-ਬੈਕ ਗੀਤ ਵੀ ਰਿਲੀਜ਼ ਹੋ ਰਹੇ ਹਨ। ਜੀ ਹਾਂ ਫ਼ਿਲਮ ਦਾ ਇੱਕ ਹੋਰ ਨਵਾਂ ਪਿਆਰ ਦੇ ਰੰਗਾਂ ਨਾਲ ਭਰਿਆ ਗੀਤ ਰਿਲੀਜ਼ ਹੋ ਗਿਆ ਹੈ।

inside image of gippy grewal

ਹੋਰ ਪੜ੍ਹੋ : ਅੰਕਿਤਾ ਲੋਖੰਡੇ ਦੀ ਹਲਦੀ ਸੈਰੇਮਨੀ ਦੀਆਂ ਤਸਵੀਰਾਂ ਛਾਈਆਂ ਸੋਸ਼ਲ ਮੀਡੀਆ ‘ਤੇ, ਲਾਲ ਰੰਗ ਦੇ ਸ਼ਰਾਰੇ ਸੂਟ ‘ਚ ਦਿਲਕਸ਼ ਨਜ਼ਰ ਆਈ ਅਦਾਕਾਰਾ

ਜੱਟ ਨਾਲ ਯਾਰੀਆਂ (Jatt Nal Yaariyan) ਗੀਤ ਦਰਸ਼ਕਾਂ ਦੀ ਨਜ਼ਰ ਹੋ ਗਿਆ ਹੈ। ਇਸ ਮਿੱਠੇ ਜਿਹੇ ਗੀਤ ਨੂੰ ਨਾਮੀ ਗੀਤਕਾਰ ਹੈਪੀ ਰਾਏਕੋਟੀ ਨੇ ਲਿਖਿਆ ਹੈ ਅਤੇ ਇਸ ਗੀਤ ਨੂੰ ਕਮਲ ਖ਼ਾਨ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਜਤਿੰਦਰ ਸ਼ਾਹ ਵੱਲੋਂ ਗੀਤ ਨੂੰ ਮਿਊਜ਼ਿਕ ਦਿੱਤਾ ਗਿਆ ਹੈ। ਇਸ ਗੀਤ ਨੂੰ ਫ਼ਿਲਮ ਚ ਗਿੱਪੀ ਗਰੇਵਾਲ, ਹਿਮਾਂਸ਼ੀ ਖੁਰਾਣਾ ਅਤੇ ਸਾਰਾ ਗੁਰਪਾਲ ਉੱਤੇ ਫਿਲਮਾਇਆ ਗਿਆ ਹੈ। ਵੀਡੀਓ ‘ਚ ਦੇਖ ਸਕਦੇ ਹੋ ਗਿੱਪੀ ਗਰੇਵਾਲ ਜਿਸ ਦਾ ਦਿਲ ਇਨ੍ਹਾਂ ਦੋਵਾਂ ਮੁਟਿਆਰਾਂ ਉੱਤੇ ਆ ਜਾਂਦਾ ਹੈ।

ਦੱਸ ਦਈਏ ਇਹ ਫ਼ਿਲਮ 1940 ਦੇ ਦਹਾਕੇ ਦੀ ਪੀਰੀਅਡ ਕਾਮੇਡੀ ਡਰਾਮਾ ਮੂਵੀ ਹੈ। ਇਸ ਫ਼ਿਲਮ ਦੀ ਕਹਾਣੀ ਰਾਣਾ ਰਣਬੀਰ ਅਤੇ ਗਿੱਪੀ ਗਰੇਵਾਲ ਨੇ ਮਿਲਕੇ ਲਿਖੀ ਹੈ ।  ਫ਼ਿਲਮ ਨੂੰ ਖੁਦ ਗਿੱਪੀ ਗਰੇਵਾਲ ਹੀ ਡਾਇਰੈਕਟ ਕੀਤਾ ਹੈ ।

ਹੋਰ ਪੜ੍ਹੋ : ਭਰਾਵਾਂ ਦੇ ਪਿਆਰ ਨੂੰ ਬਿਆਨ ਕਰਦਾ ਗਗਨ ਕੋਕਰੀ ਦਾ ਨਵਾਂ ਗੀਤ ‘Blessings Of Brother’ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

jatt nal yaariyan song released

‘ਸ਼ਾਵਾ ਨੀ ਗਿਰਧਾਰੀ ਲਾਲ’ ਇਸ ਮਹੀਨੇ ਯਾਨੀ ਕਿ 17 ਦਸੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ‘ਚ ਗਿੱਪੀ ਗਰੇਵਾਲ, ਨੀਰੂ ਬਾਜਵਾ, ਹਿਮਾਂਸ਼ੀ ਖੁਰਾਣਾ, ਸੁਰੀਲੀ ਗੌਤਮ, ਸਾਰਾ ਗੁਰਪਾਲ, ਰਾਣਾ ਰਣਬੀਰ, ਕਰਮਜੀਤ ਅਨਮੋਲ, ਤੇ ਕਈ ਹੋਰ ਪੰਜਾਬੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਹ ਪਹਿਲਾ ਮੌਕਾ ਹੈ ਜਦੋਂ ਬਾਲੀਵੁੱਡ ਅਦਾਕਾਰਾ ਯਾਮੀ ਗੌਤਮ ਪੰਜਾਬੀ ਫ਼ਿਲਮ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ।

Related Post