ਸ਼ਹਿਨਾਜ਼ ਗਿੱਲ ਨੇ ਪ੍ਰੀਤੀ ਜਿੰਟਾ ਦੇ ਗੀਤ ‘Bumbro’ ‘ਤੇ ਕੀਤਾ ਸ਼ਾਨਦਾਰ ਡਾਂਸ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

By  Lajwinder kaur February 7th 2021 11:36 AM

ਪੰਜਾਬੀ ਗਾਇਕਾ ਤੇ ਐਕਟਰੈੱਸ ਸ਼ਹਿਨਾਜ਼ ਗਿੱਲ ਜੋ ਕਿ ਏਨੀਂ ਦਿਨੀਂ ਕਸ਼ਮੀਰ ਦੀ ਹਸੀਨ ਵਾਦੀਆਂ ਦਾ ਖੂਬ ਲੁਤਫ ਲੈ ਰਹੀ ਹੈ । ਉਨ੍ਹਾਂ ਨੇ ਆਪਣਾ ਇੱਕ ਨਵਾਂ ਵੀਡੀਓ ਦਰਸ਼ਕਾਂ ਦੇ ਨਾਲ ਸ਼ੇਅਰ ਕੀਤਾ ਹੈ ਜੋ ਕਿ ਸੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ।

inside image of shehnaaz gill

ਹੋਰ ਪੜ੍ਹੋ : ਕ੍ਰਿਕੇਟਰ ਯੁਵਰਾਜ ਸਿੰਘ ਦਾ ਵਿਰੋਧ ਕਰ ਰਹੇ ਨੌਜਵਾਨਾਂ ਦੀ ਯੋਗਰਾਜ ਸਿੰਘ ਨੇ ਕੀਤੀ ਹਮਾਇਤ, ਯੁਵਰਾਜ ਸਿੰਘ ਨੇ ਕਿਸਾਨਾਂ ਦਾ ਨਹੀਂ ਦਿੱਤਾ ਸਾਥ

ਇਸ ਵੀਡੀਓ ‘ਚ ਉਹ ਬਾਲੀਵੁੱਡ ਐਕਟਰੈੱਸ ਪ੍ਰੀਤੀ ਜਿੰਟਾ ਦੇ ਸੁਪਰ ਹਿੱਟ ਗੀਤ ‘Bumbro’ ਉੱਤੇ ਆਪਣੀ ਕਿਊਟ ਅਦਾਵਾਂ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਇੱਕ ਮਿਲੀਅਨ ਤੋਂ ਵੱਧ ਲੋਕ ਦੇਖ ਚੁੱਕੇ ਨੇ ਤੇ ਵੱਡੀ ਗਿਣਤੀ ‘ਚ ਕਮੈਂਟ ਆ ਚੁੱਕੇ ਨੇ । ਫੈਨਜ਼ ਕਮੈਂਟ ਕਰਕੇ ਸ਼ਹਿਨਾਜ਼ ਗਿੱਲ ਦੀ ਖੂਬ ਤਾਰੀਫ ਕਰ ਰਹੇ ਨੇ ।

shehnaaz gill

ਸ਼ਹਿਨਾਜ਼ ਗਿੱਲ ਜੋ ਕਿ ਬਹੁਤ ਜਲਦ ਰੈਪਰ ਬਾਦਸ਼ਾਹ ਦੇ ਨਵੇਂ ਗਾਣੇ ਦੇ ਵੀਡੀਓ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ । ਸ਼ਹਿਨਾਜ਼ ਗਿੱਲ ਨੂੰ ਟੀਵੀ ਦੇ ਰਿਆਲਟੀ ਸ਼ੋਅ ਬਿੱਗ ਬਾਸ 13 ਤੋਂ ਬਾਅਦ ਕਾਫੀ ਲੋਕਪ੍ਰਿਯਤਾ ਹਾਸਿਲ ਹੋਈ ਹੈ । ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੀ ਚੰਗੀ ਫੈਨ ਫਾਲਵਿੰਗ ਹੈ । ਉਨ੍ਹਾਂ ਨੇ ਕਈ ਨਾਮੀ ਪੰਜਾਬੀ ਗਾਇਕਾਂ ਦੇ ਨਾਲ ਕੰਮ ਕੀਤਾ ਹੈ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮ ‘ਚ ਵੀ ਅਦਾਕਾਰੀ ਕਰ ਚੁੱਕੀ ਹੈ।

shehnaz gill image

 

 

View this post on Instagram

 

A post shared by Shehnaaz Gill (@shehnaazgill)

Related Post