ਸ਼ਹਿਨਾਜ਼ ਗਿੱਲ ਨੇ ਆਪਣੇ ਭਰਾ ਦੇ ਨਵੇਂ ਗੀਤ ‘little star’ ‘ਤੇ ਬਣਾਇਆ ਪਿਆਰਾ ਜਿਹਾ ਵੀਡੀਓ, ਦਰਸ਼ਕਾਂ ਨੂੰ ਆ ਰਿਹਾ ਖੂਬ ਪਸੰਦ, ਦੇਖੋ ਵੀਡੀਓ

By  Lajwinder kaur May 11th 2021 05:00 PM -- Updated: May 11th 2021 05:02 PM

ਪੰਜਾਬੀ ਐਂਟਰਟੇਨਮੈਂਟ ਜਗਤ ਦੀ ਚਰਚਿਤ ਐਕਟਰੈੱਸ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਨ੍ਹਾਂ ਦੀਆਂ ਵੀਡੀਓਜ਼ ਬਹੁਤ ਤੇਜ਼ੀ ਦੇ ਨਾਲ ਸੋਸ਼ਲ ਮੀਡੀਆ ਉੱਤੇ ਵਾਇਰਲ ਹੁੰਦੀਆਂ ਨੇ। ਸ਼ਹਿਨਾਜ਼ ਗਿੱਲ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ।

shehnaaz gill image image source- instagram

ਹੋਰ ਪੜ੍ਹੋ : ਅੱਜ ਹੈ ਗਾਇਕ ਐਮੀ ਵਿਰਕ ਦਾ ਬਰਥਡੇਅ, ਖ਼ਾਸ ਦੋਸਤ ਮਨਿੰਦਰ ਬੁੱਟਰ ਨੇ ਪੋਸਟ ਪਾ ਕੇ ਐਮੀ ਨੂੰ ਦਿੱਤੀ ਜਨਮਦਿਨ ਦੀ ਵਧਾਈ

shehnaaz gill and her brother shebaz image source- instagram

ਹਾਲ ਹੀ ‘ਚ ਉਨ੍ਹਾਂ ਦੇ ਭਰਾ ਸ਼ਹਿਬਾਜ਼ ਦਾ ਨਵਾਂ ਗੀਤ ਲਿਟਲ ਸਟਾਰ ਰਿਲੀਜ਼ ਹੋਇਆ ਹੈ। ਆਪਣੇ ਭਰਾ ਨੂੰ ਸਪੋਰਟ ਕਰਦੇ ਹੋਏ ਉਨ੍ਹਾਂ  ਨੇ ਲਿਟਲ ਸਟਾਰ (LITTLE STAR) ਗੀਤ ਉੱਤੇ ਆਪਣਾ ਇੱਕ ਕਿਊਟ ਜਿਹਾ ਵੀਡੀਓ ਬਣਾਇਆ ਹੈ। ਇਸ ਵੀਡੀਓ ਨੂੰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤਾ ਹੈ। ਵੀਡੀਓ ‘ਚ ਸ਼ਹਿਨਾਜ਼ ਗਿੱਲ ਆਪਣੀ ਕਾਤਿਲ ਅਦਾਵਾਂ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਦੇ ਹੋਈ ਨਜ਼ਰ ਆ ਰਹੀ ਹੈ। ਲੱਖਾਂ ਦੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ ਤੇ ਕਮੈਂਟ ਕਰਕੇ ਸ਼ਹਿਨਾਜ਼ ਦੀ ਤਾਰੀਫ ਕਰ ਚੁੱਕੇ ਨੇ।

shehnaaz gill beautiful iamge image source- instagram

ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਹਾਲ ਹੀ ‘ਚ ਉਹ ਆਪਣੀ ਆਉਣ ਵਾਲੀ ਨਵੀਂ ਫ਼ਿਲਮ ‘ਹੌਸਲਾ ਰੱਖ’ ਦੀ ਸ਼ੂਟਿੰਗ ਪੂਰੀ ਕੀਤੀ ਹੈ। ਇਸ ਫ਼ਿਲਮ ‘ਚ ਉਹ ਦਿਲਜੀਤ ਦੋਸਾਂਝ ਦੇ ਨਾਲ ਸਿਲਵਰ ਸਕਰੀਨ ਸ਼ੇਅਰ ਕਰਦੀ ਹੋਈ ਨਜ਼ਰ ਆਵੇਗੀ। ਇਸ ਤੋਂ ਇਲਾਵਾ ਉਹ ਕਈ ਨਾਮੀ ਪੰਜਾਬੀ ਗਾਇਕਾਂ ਦੇ ਨਾਲ ਕੰਮ ਕਰ ਚੁੱਕੀ ਹੈ।

 

View this post on Instagram

 

A post shared by Shehnaaz Gill (@shehnaazgill)

Related Post