ਸ਼ਹਿਨਾਜ਼ ਗਿੱਲ ਦਾ ਇਹ ਡਾਂਸ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

By  Lajwinder kaur March 26th 2021 03:52 PM -- Updated: March 26th 2021 04:03 PM

ਪੰਜਾਬੀ ਇੰਡਸਟਰੀ ਦੀ ਖ਼ੂਬਸੂਰਤ ਤੇ ਚੁਲਬੁਲੇ ਸੁਭਾਅ ਵਾਲੀ ਐਕਟਰੈੱਸ ਸ਼ਹਿਨਾਜ਼ ਗਿੱਲ (Shehnaaz Gill) ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਏਨੀਂ ਦਿਨੀਂ ਉਹ ਆਪਣੇ ਫ਼ਿਲਮੀ ਪ੍ਰੋਜੈਕਟ ਕਰਕੇ ਕੈਨੇਡਾ ਪਹੁੰਚੀ ਹੋਈ ਹੈ। ਉੱਥੇ ਹੀ ਉਨ੍ਹਾਂ ਨੇ ਆਪਣੀ ਵੀਡੀਓ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀ ਹੈ।

inside image of shehnaaz gill dance on darshan rawal song image source- instagram

ਹੋਰ ਪੜ੍ਹੋ : ਡਾਂਸ ਤੋਂ ਬਾਅਦ ਯੁਜ਼ਵੇਂਦਰ ਚਾਹਲ ਦੀ ਪਤਨੀ ਧਨਾਸ਼ਰੀ ਵਰਮਾ ਨੇ ਦਿਖਾਇਆ ਗਾਇਕੀ ਦਾ ਹੁਨਰ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਇਹ ਵੀਡੀਓ

inside image of shehnaaz gill pic image source- instagram

ਇਸ ਵੀਡੀਓ ‘ਚ ਉਹ ਦਰਸ਼ਨ ਰਾਵਲ ਦੇ ਹਿੰਦੀ ਗੀਤ ਉੱਤੇ ਜੰਮ ਕਰਕੇ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਨੇ ਵ੍ਹਾਈਟ ਰੰਗ ਟੀ-ਸ਼ਰਟ ਤੇ ਬਲਿਊ ਰੰਗ ਦੀ ਜੀਨ ਪਾਈ ਹੋਈ ਤੇ ਪੈਰਾਂ ‘ਚ ਸਲਿਪਰ ਪਾਏ ਹੋਏ ਨੇ। ਦਰਸ਼ਕਾਂ ਨੂੰ ਸ਼ਹਿਨਾਜ਼ ਗਿੱਲ ਦਾ ਇਹ ਬਿੰਦਾਸ ਅੰਦਾਜ਼ ਖੂਬ ਪਸੰਦ ਆ ਰਿਹਾ ਹੈ। ਇਸ ਵੀਡੀਓ ਨੂੰ ਕੁਝ ਹੀ ਸਮੇਂ ‘ਚ ਤਿੰਨ ਲੱਖ ਤੋਂ ਵੱਧ ਲੋਕ ਇਸ ਨੂੰ ਦੇਖ ਚੁੱਕੇ ਨੇ। ਪ੍ਰਸ਼ੰਸਕ ਵੀ ਕਮੈਂਟ ਕਰਕੇ ਸ਼ਹਿਨਾਜ਼ ਦੀ ਤਾਰੀਫ ਕਰ ਰਹੇ ਨੇ।

diljit dosanjh and shehnaaz gill image source- instagram

ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਦਿਲਜੀਤ ਦੋਸਾਂਝ ਦੇ ਨਾਲ ਪੰਜਾਬੀ ਫ਼ਿਲਮ ਹੌਸਲਾ ਰੱਖ ਚ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ। ਇਸ ਤੋਂ ਇਲਾਵਾ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕਾਂ ਦੇ ਮਿਊਜ਼ਿਕ ਵੀਡੀਓ ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ। ਅਦਾਕਾਰੀ ਦੇ ਨਾਲ ਉਹ ਬਾਕਮਾਲ ਦੀ ਗਾਇਕਾ ਵੀ ਹੈ। ਉਹ ਆਪਣੇ ਕਈ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਵੀ ਕਰ ਚੁੱਕੀ ਹੈ।

 

 

View this post on Instagram

 

A post shared by Shehnaaz Gill (@shehnaazgill)

Related Post