ਸ਼ਹਿਨਾਜ਼ ਗਿੱਲ ਨੇ ਪੰਜਾਬੀ ਗੀਤ ‘ਜੁੱਤੀ ਕਸੂਰੀ’ ‘ਤੇ ਬਣਾਇਆ ਦਿਲਕਸ਼ ਵੀਡੀਓ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਇਹ ਵੀਡੀਓ

By  Lajwinder kaur May 25th 2021 04:17 PM -- Updated: May 25th 2021 04:22 PM

ਪੰਜਾਬੀ ਮਨੋਰੰਜਨ ਜਗਤ ਦੀ ਕਿਊਟ ਤੇ ਚੁਲਬੁੱਲੇ ਸੁਭਾਅ ਵਾਲੀ ਸ਼ਹਿਨਾਜ਼ ਗਿੱਲ ਜਿਸ ਦੀ ਸੋਸ਼ਲ ਮੀਡੀਆ ਉੱਤੇ ਵੱਡੀ ਗਿਣਤੀ ‘ਚ ਫੈਨ ਫਾਲਵਿੰਗ ਹੈ। ਸ਼ਹਿਨਾਜ਼ ਗਿੱਲ ਦੀਆਂ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਟਰੈਂਡ ਕਰਦੀਆਂ ਨੇ।

actress shehnaaz gill image source-instagram

ਹੋਰ ਪੜ੍ਹੋ : ਅੱਜ ਹੈ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗੀਤਕਾਰ ਜਾਨੀ ਦਾ ਬਰਥਡੇਅ, ਫੈਨਜ਼ ਤੇ ਕਲਾਕਾਰ ਜਾਨੀ ਨੂੰ ਦੇ ਰਹੇ ਨੇ ਜਨਮਦਿਨ ਦੀਆਂ ਵਧਾਈਆਂ

inside image of shehnaaz gill image source-instagram

ਐਕਟਰੈੱਸ ਸ਼ਹਿਨਾਜ਼ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਤੇ ਆਪਣੀ ਇੱਕ ਪਿਆਰੀ ਜਿਹੀ ਵੀਡੀਓ ਪੋਸਟ ਕੀਤੀ ਹੈ। ਇਸ ਵੀਡੀਓ ਚ ਉਹ ਗਾਇਕਾ ਹਰਸ਼ਦੀਪ ਕੌਰ ਦੇ ਗਾਏ ਪੰਜਾਬੀ ਗੀਤ ਜੁੱਤੀ ਕਸੂਰੀ ਉੱਤੇ ਆਪਣੀ ਦਿਲਕਸ਼ ਅਦਾਵਾਂ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ। ਦਰਸ਼ਕਾਂ ਨੂੰ ਆਪਣੀ ਅਦਾਕਾਰਾ ਦਾ ਇਹ ਅੰਦਾਜ਼ ਇੰਨਾ ਪਸੰਦ ਆ ਰਿਹਾ ਹੈ ਕੁਝ ਹੀ ਸਮੇਂ ਚ ਲੱਖਾਂ ਦੀ ਗਿਣਤੀ ‘ਚ ਲਾਈਕਸ ਆ ਚੁੱਕੇ ਨੇ। ਫੈਨਜ਼ ਕਮੈਂਟ ਕਰਕੇ ਸ਼ਹਿਨਾਜ਼ ਗਿੱਲ ਦੀ ਤਾਰੀਫ ਕਰ ਰਹੇ ਨੇ।

image source-instagram

ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਵੀਡੀਓ ਦੇ ਨਾਲ ਹਿੰਦੀ ਮਿਊਜ਼ਿਕ ਵੀਡੀਓ 'ਚ ਵੀ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ। ਉਨ੍ਹਾਂ ਨੇ ਕਈ ਨਾਮੀ ਗਾਇਕਾਂ ਦੇ ਨਾਲ ਕੰਮ ਕੀਤਾ ਹੈ। ਅਖੀਰਲੀ ਵਾਰ ਉਹ ਗਿੱਪੀ ਗਰੇਵਾਲ ਦੀ ਫ਼ਿਲਮ ਡਾਕਾ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਈ ਸੀ। ਇਸ ਤੋਂ ਇਲਾਵਾ ਉਹ ਦਿਲਜੀਤ ਦੋਸਾਂਝ ਦੇ ਨਾਲ ਪੰਜਾਬੀ ਫ਼ਿਲਮ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ।

shehnaaz gill made new video her brother's song little star image source-instagram

 

 

View this post on Instagram

 

A post shared by Shehnaaz Gill (@shehnaazgill)

Related Post