ਸ਼ਹਿਨਾਜ਼ ਗਿੱਲ ਨੇ ਬਾਦਸ਼ਾਹ ਨਾਲ ਸ਼ੇਅਰ ਕੀਤੀ ਨਵੀਂ ਵੀਡੀਓ,ਇੱਕ ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ ਇਹ ਵੀਡੀਓ
Lajwinder kaur
February 16th 2021 08:59 AM --
Updated:
February 15th 2021 09:45 PM
ਬਿੱਗ ਬੌਸ ਸੀਜ਼ਨ 13 ਫੇਮ ਸ਼ਹਿਨਾਜ਼ ਗਿੱਲ ਜੋ ਕਿ ਅਕਸਰ ਹੀ ਸੁਰਖੀਆਂ ਚ ਬਣੀ ਰਹਿੰਦੀ ਹੈ। ਹਾਲ ਹੀ ‘ਚ ਪੰਜਾਬ ਦੀ ਕੈਟਰੀਨਾ ਕੈਫ ਯਾਨੀਕਿ ਸ਼ਹਿਨਾਜ਼ ਗਿੱਲ ਨੇ ਆਪਣੀ ਇੱਕ ਨਵੀਂ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਹੈ।

ਇਸ ਵੀਡੀਓ ‘ਚ ਉਹ ਰੈਪਰ ਬਾਦਸ਼ਾਹ ਦੇ ਨਾਲ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਨੇ ਵੀਡੀਓ ਨੂੰ ਪੋਸਟ ਕਰਦੇ ਹੋਏ ਲਿਖਿਆ ਹੈ ਕਿ- ‘ਚਲੋ ਦੋਨੋ ਸਾਈਡ ਹਟੋ । ਇਸ ਸੌਂਗ ਕੀ ਫੁਟੇਜ਼ ਭੀ ਮੈਂ ਹੀ ਲੂੰਗੀ ’। ਪ੍ਰਸ਼ੰਸਕਾਂ ਨੂੰ ਸ਼ਹਿਨਾਜ਼ ਗਿੱਲ ਦੀ ਇਹ ਵੀਡੀਓ ਖੂਬ ਪਸੰਦ ਆ ਰਹੀ ਹੈ । ਇੱਕ ਮਿਲੀਅਨ ਤੋਂ ਵੱਧ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ। ਫੈਨਜ਼ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।

ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਇੰਡਸਟਰੀ ਦੇ ਕਈ ਨਾਮੀ ਗਾਇਕਾਂ ਦੇ ਨਾਲ ਕੰਮ ਕਰ ਚੁੱਕੀ ਹੈ । ਬਹੁਤ ਜਲਦ ਉਹ ਬਾਦਸ਼ਾਹ ਦੇ ਮਿਊਜ਼ਿਕ ਵੀਡੀਓ ਚ ਦਿਖਾਈ ਦੇਵੇਗੀ ।

View this post on Instagram