ਸ਼ਹਿਨਾਜ਼ ਗਿੱਲ ਨੇ ਕਸ਼ਮੀਰੀ ਲੁੱਕ ‘ਚ ਸ਼ੇਅਰ ਕੀਤੀਆਂ ਨਵੀਆਂ ਤਸਵੀਰਾਂ, ਇੱਕ ਮਿਲੀਅਨ ਤੋਂ ਵੱਧ ਆਏ ਲਾਈਕਸ

By  Lajwinder kaur February 5th 2021 11:21 AM

ਸ਼ਹਿਨਾਜ਼ ਗਿੱਲ ਜਿਸ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾਂਦਾ ਹੈ । ਉਨ੍ਹਾਂ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਜੰਮਕੇ ਵਾਇਰਲ ਹੁੰਦੀਆਂ ਨੇ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀਆਂ ਕੁਝ ਨਵੀਆਂ ਫੋਟੋਆਂ ਸ਼ੇਅਰ ਕੀਤੀਆਂ ਨੇ।

shehnaaz gill image

ਹੋਰ ਪੜ੍ਹੋ : ਕਰੀਨਾ ਕਪੂਰ ਖ਼ਾਨ ਨੇ ਆਪਣੇ ਬੇਬੀ ਬੰਪ ਨੂੰ ਫਲਾਂਟ ਕਰਦੇ ਹੋਏ ਸ਼ੇਅਰ ਕੀਤਾ ਨਵਾਂ ਵੀਡੀਓ, ਦੋ ਮਿਲੀਅਨ ਤੋਂ ਵੱਧ ਵਾਰ ਦੇਖਿਆ ਇਹ ਵੀਡੀਓ

ਦਰਸ਼ਕਾਂ ਨੂੰ ਸ਼ਹਿਨਾਜ਼ ਗਿੱਲ ਦੀ ਕਸ਼ਮੀਰੀ ਲੁੱਕ ਬਹੁਤ ਪਸੰਦ ਆ ਰਹੀ ਹੈ। ਉਨ੍ਹਾਂ ਕਸ਼ਮੀਰੀ ‘ਚ ਪਾਏ ਜਾਣ ਵਾਲੇ ਪਹਿਰਾਵੇ ਨੂੰ ਪਾਇਆ ਹੋਇਆ ਹੈ । ਇਨ੍ਹਾਂ ਤਸਵੀਰਾਂ ਨੂੰ ਇੱਕ ਮਿਲੀਅਨ ਤੋਂ ਵੱਧ ਲਾਈਕਸ ਮਿਲ ਚੁੱਕੇ ਨੇ । ਫੈਨਜ਼ ਵੀ ਕਮੈਂਟ ਕਰਕੇ ਸ਼ਹਿਨਾਜ਼ ਗਿੱਲ ਦੀ ਤਾਰੀਫਾਂ ਕਰ ਰਹੇ ਨੇ।

inside image of shehnaaz gill instgram post

ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਬਾਦਸ਼ਾਹ ਦੇ ਗੀਤ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ। ਇਸ ਤੋਂ ਇਲਾਵਾ ਪਹਿਲਾਂ ਵੀ ਕਈ ਬਾਲੀਵੁੱਡ ਸਿੰਗਰਾਂ ਦੇ ਮਿਊਜ਼ਿਕ ਵੀਡੀਓ ‘ਚ ਅਦਾਕਾਰੀ ਕਰ ਚੁੱਕੀ ਹੈ । ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਨਾਮੀ ਗਾਇਕਾਂ ਦੇ ਨਾਲ ਕੰਮ ਕਰ ਚੁੱਕੀ ਹੈ।

shehnaz and baadsha

 

 

View this post on Instagram

 

A post shared by Shehnaaz Gill (@shehnaazgill)

Related Post