ਸ਼ਹਿਨਾਜ਼ ਗਿੱਲ ਨੇ ਤੱਬੂ ਦੇ ਬਲਾਕਬਸਟਰ ਗੀਤ ''ਰੁਕ-ਰੁਕ-ਰੁਕ' ਉੱਤੇ ਡਾਂਸ ਕਰਕੇ ਬੰਨੇ ਰੰਗ, ਦੇਖੋ ਵੀਡੀਓ
ਸ਼ਹਿਨਾਜ਼ ਗਿੱਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਜੀ ਹਾਂ ਇਸ ਵੀਡੀਓ ‘ਚ ਉਹ ਬਾਲੀਵੁੱਡ ਦੀ ਖ਼ੂਬਸੂਰਤ ਅਦਾਕਾਰਾ ਤੱਬੂ ਦੇ ਬਲਾਕਬਸਟਰ ਸੌਂਗ ‘ਰੁਕ-ਰੁਕ-ਰੁਕ’ ਉੱਤੇ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ।
View this post on Instagram
ਇਸ ਵੀਡੀਓ ਨੂੰ ਟੀਵੀ ਅਦਾਕਾਰਾ ਆਰਤੀ ਸਿੰਘ ਨੇ ਆਪਣੇ ਇੰਸਟਾਗ੍ਰਾਮ ਉੱਤੇ ਸ਼ੇਅਰ ਕੀਤਾ ਹੈ। ਇਸ ਵੀਡੀਓ ‘ਚ ਆਰਤੀ ਸਿੰਘ, ਸ਼ਹਿਨਾਜ਼ ਗਿੱਲ ਤੇ ਪਾਰਸ ਛਾਬੜਾ ਇਕੱਠੇ ਨੱਚਦੇ ਹੋਏ ਨਜ਼ਰ ਆ ਰਹੇ ਹਨ। ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ।
View this post on Instagram
check my new song with @Robbeysingh ❤️❤️ share and support ✌️?
ਦੱਸ ਦਈਏ ਸ਼ਹਿਨਾਜ਼ ਗਿੱਲ ਪੰਜਾਬੀ ਅਦਾਕਾਰਾ ਹੋਣ ਦੇ ਨਾਲ ਪੰਜਾਬੀ ਗਾਇਕਾ ਵੀ ਨੇ। ਹਾਲ ਹੀ ‘ਚ ਉਹ ਉਨ੍ਹਾਂ ਦਾ ਡਿਊਟ ਸੌਂਗ ‘ਮਾਇੰਡ ਨਾ ਕਰੀ’ ਰਿਲੀਜ਼ ਹੋਇਆ ਹੈ। ਇਸ ਤੋਂ ਇਲਾਵਾ ਉਹ ਪੰਜਾਬੀ ਗੀਤਾਂ ਤੇ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਵੀ ਕਰਦੇ ਹੋਏ ਨਜ਼ਰ ਆ ਰਹੇ ਨੇ। ਉਹ ਗਿੱਪੀ ਗਰੇਵਾਲ ਦੀ ਫ਼ਿਲਮ ਡਾਕਾ ‘ਚ ਵੀ ਅਦਾਕਾਰੀ ਕਰ ਚੁੱਕੇ ਨੇ। ਏਨੀਂ ਦਿਨੀਂ ਉਹ ਟੀਵੀ ਦੇ ਰਿਆਲਟੀ ਸ਼ੋਅ ‘ਚ ਲੋਕਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ।