ਲੋਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਸ਼ਹਿਨਾਜ਼ ਗਿੱਲ ਦਾ ਸਿੱਧੂ ਮੂਸੇਵਾਲੇ ਦੇ ਗੀਤ 'ਤੇ ਬਣਾਇਆ ਗਿਆ ਇਹ ਵੀਡੀਓ

By  Lajwinder kaur January 7th 2020 12:08 PM -- Updated: January 7th 2020 12:12 PM

ਪੰਜਾਬੀ ਗਾਇਕਾ ਤੇ ਅਦਾਕਾਰਾ ਸ਼ਹਿਨਾਜ਼ ਕੌਰ ਗਿੱਲ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ ‘ਚ ਉਹ ਸਿੱਧੂ ਮੂਸੇਵਾਲਾ ਦੇ ਮਸ਼ਹੂਰ ਗੀਤ ‘ਉੱਚੀਆਂ ਨੇ ਗੱਲਾਂ’ ਦੇ ਬੋਲਾਂ ਉੱਤੇ ਐਕਟ ਕਰਦੇ ਹੋਏ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ।

 

View this post on Instagram

 

It is better to fail in originality than to succeed in imitation URS SHEHNAZGILL ?? @badeshashehbaz

A post shared by Shehnaaz Shine (@shehnaazgill) on Jan 6, 2020 at 9:32pm PST

ਹੋਰ ਵੇਖੋ:ਜੱਸੀ ਦੇ ਨਾਂਅ ਨਾਲ ਮਸ਼ਹੂਰ ਟੀਵੀ ਅਦਾਕਾਰਾ ਮੋਨਾ ਸਿੰਘ ਨੇ ਕਰਵਾਇਆ ਵਿਆਹ, ਲਾਲ ਰੰਗ ਦੇ ਲਹਿੰਗੇ ‘ਚ ਆਈ ਨਜ਼ਰ, ਦੇਖੋ ਤਸਵੀਰਾਂ

ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਕੰਮ ਦੀ ਤਾਂ ਉਹ ਏਨੀਂ ਦਿਨੀਂ ਟੀਵੀ ਦੇ ਰਿਆਲਟੀ ਸ਼ੋਅ ‘ਚ ਖੂਬ ਸੁਰਖ਼ੀਆਂ ਵਟੋਰ ਰਹੇ ਹਨ।

ਇਸ ਤੋਂ ਇਲਾਵਾ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਕਾਫੀ ਸਰਗਰਮ ਨੇ। ਉਹ ਕਈ ਨਾਮੀ ਸਿੰਗਰ ਜਿਵੇਂ ਗੈਰੀ ਸੰਧੂ, ਗੁਰੀ,ਕੰਵਰ ਚਾਹਲ ਸਣੇ ਕਈ ਗਾਇਕਾਂ ਦੇ ਗੀਤਾਂ ‘ਚ ਅਦਾਕਾਰੀ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮ ‘ਕਾਲਾ ਸ਼ਾਹ ਕਾਲਾ’ ਤੇ ‘ਡਾਕਾ’ ‘ਚ ਵੀ ਆਪਣੀ ਅਦਾਕਾਰੀ ਦੇ ਨਾਲ ਵਾਹ ਵਾਹੀ ਖੱਟ ਚੁੱਕੇ ਹਨ। ਇਸ ਤੋਂ ਇਲਾਵਾ ਉਹ ਵਹਿਮ, ਆਂਟੀ ਆਂਟੀ ਕਹਿੰਦੇ ਨੇ, ਮਾਇੰਡ ਨਾ ਕਰੀ ਵਰਗੇ ਗੀਤਾਂ ਦੇ ਨਾਲ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੇ ਹਨ।

 

 

 

Related Post