ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਮਾਈ ਬਲੌਕ’ ਹੋਇਆ ਰਿਲੀਜ਼, ਸਰੋਤਿਆਂ ਦਾ ਮਿਲ ਰਿਹਾ ਭਰਵਾਂ ਹੁੰਗਾਰਾ
Shaminder
August 20th 2020 06:13 PM
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਮਾਈ ਬਲੌਕ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਖੁਦ ਸਿੱਧੂ ਮੂਸੇਵਾਲਾ ਨੇ ਲਿਖੇ ਨੇ ਅਤੇ ਮਿਊਜ਼ਿਕ ਦਿੱਤਾ ਹੈ ਬਿੱਗ ਬਰਡ ਨੇ ।ਸਾਗਾ ਮਿਊਜ਼ਿਕ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ । ਸਿੱਧੂ ਦੇ ਪ੍ਰਸ਼ੰਸਕਾਂ ਨੂੰ ਇਹ ਗੀਤ ਕਾਫੀ ਪਸੰਦ ਆ ਰਿਹਾ ਹੈ । ਫੀਚਰਿੰਗ ‘ਚ ਸਿੱਧੂ ਮੂਸੇਵਾਲਾ ਨਜ਼ਰ ਆ ਰਹੇ ਨੇ । ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ ।