ਕੁੜੀਆਂ ਦੇ ਹੌਸਲੇ ਨੂੰ ਬਿਆਨ ਕਰਦਾ ਸਿੱਧੂ ਮੂਸੇਵਾਲਾ ਦਾ ਗੀਤ ‘ ਜੱਟੀ ਜਿਉਣੇ ਮੌੜ ਵਰਗੀ’ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

By  Lajwinder kaur September 29th 2019 05:09 PM

ਸਿੱਧੂ ਮੂਸੇਵਾਲੇ ਦਾ ਨਵਾਂ ਗੀਤ ‘ਜੱਟੀ ਜਿਉਣੇ ਮੌੜ ਵਰਗੀ’ ਦਰਸ਼ਕਾਂ ਦੇ ਸਨਮੁਖ ਹੋ ਚੁੱਕਿਆ ਹੈ। ਗੀਤ ‘ਚ ਕੁੜੀਆਂ ਦੀਆਂ ਦਲੇਰੀਆਂ ਤੇ ਅਣਖਾਂ ਨੂੰ ਬਿਆਨ ਕੀਤਾ ਗਿਆ ਹੈ। ਪੰਜਾਬੀ ਫ਼ਿਲਮ ‘ਅੜਬ ਮੁਟਿਆਰਾਂ’ ਦੇ ਇਸ ਗੀਤ ਨੂੰ ਸਿੱਧੂ ਮੂਸੇਵਾਲੇ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਸ ਗਾਣੇ ‘ਚ ਸਿੱਧੂ ਮੂਸੇਵਾਲਾ ਤੇ ਸੋਨਮ ਬਾਜਵਾ ਨਜ਼ਰ ਆ ਰਹੇ ਹਨ।

ਹੋਰ ਵੇਖੋ:‘ਸਲਾਮ ਆ ਸਾਡੇ ਫੌਜੀ ਵੀਰਾਂ ਨੂੰ ਜਿਹੜੇ ਆਪਣੇ ਘਰ ਤੋਂ ਦੂਰ ਰਹਿ ਕੇ ਵੀ ਇੰਨੇ ਖੁਸ਼ ਦਿਲ ਆ’- ਕੌਰ ਬੀ

ਗਾਣੇ ਦੇ ਬੋਲ ਅਤੇ ਕੰਪੋਜ਼ ਸਿੱਧੂ ਮੂਸੇਵਾਲਾ ਵੱਲੋਂ ਹੀ ਕੀਤਾ ਗਿਆ ਹੈ ਅਤੇ ਮਿਊਜ਼ਿਕ ਦ ਕਿੱਡ ਨੇ ਦਿੱਤਾ ਹੈ। ਇਸ ਗੀਤ ਨੂੰ ਵ੍ਹਾਈਟ ਹਿੱਲ ਮਿਊਜ਼ਿਕ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਗਾਣੇ ਦੇ ਵਿਊਜ਼ ਵੱਧ ਕੇ ਚਾਰ ਮਿਲੀਅਨ ਦੇ ਅੰਕੜੇ ਨੂੰ ਪਾਰ ਕਰਕੇ ਟਰੈਂਡਿੰਗ ‘ਚ ਨੰਬਰ ਇੱਕ ਉੱਤੇ ਚਲ ਰਿਹਾ ਹੈ।

 

View this post on Instagram

 

Thank you ??

A post shared by BABBU BAINS (@sonambajwa) on Sep 28, 2019 at 8:53pm PDT

ਜੇ ਗੱਲ ਕਰੀਏ ਫ਼ਿਲਮ ਅੜਬ ਮੁਟਿਆਰਾਂ ਦੀ ਤਾਂ ਇਸ’ ਚ ਸੋਨਮ ਬਾਜਵਾ, ਨਿੰਜਾ, ਮਹਿਰੀਨ ਪੀਰਜ਼ਾਦਾ ਤੇ ਅਜੇ ਸਰਕਾਰੀਆ ਨਜ਼ਰ ਆਉਣਗੇ। ਇਹਨਾਂ ਤੋਂ ਇਲਾਵਾ ਫ਼ਿਲਮ ‘ਚ ਸੁਦੇਸ਼ ਲਹਿਰੀ, ਬੀ.ਐੱਨ.ਸ਼ਰਮਾ, ਉਪਾਸਨਾ ਸਿੰਘ, ਰਾਜੀਵ ਮਹਿਰਾ, ਵਰਗੇ ਬਹੁਤ ਸਾਰੇ ਵੱਡੇ ਚਿਹਰੇ ਅਹਿਮ ਭੂਮਿਕਾ ਨਿਭਾ ਰਹੇ ਹਨ। ਇਹ ਫ਼ਿਲਮ 18 ਅਕਤੂਬਰ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣ ਜਾਵੇਗੀ।

Related Post