ਸਿੱਧੂ ਮੂਸੇਵਾਲਾ ਦੀਆਂ ਇੱਕ ਵਾਰ ਫਿਰ ਵਧੀਆਂ ਮੁਸ਼ਕਿਲਾਂ

By  Rupinder Kaler December 15th 2020 07:10 PM

ਸਿੱਧੂ ਮੂਸੇਵਾਲਾ ਦੀਆਂ ਇਕ ਵਾਰ ਫਿਰ ਮੁਸ਼ਕਿਲਾਂ ਵੱਧ ਗਈਆਂ ਹਨ, ਸੰਗਰੂਰ ਦੀ ਇਕ ਅਦਾਲਤ ਨੇ ਮਾਣਹਾਨੀ ਦੇ ਮਾਮਲੇ 'ਚ ਸਿੱਧੂ ਮੂਸੇਵਾਲਾ ਨੂੰ ਮੁੜ ਤੋਂ ਸੰਮਨ ਜਾਰੀ ਕੀਤਾ ਹੈ। ਇਹ ਸੰਮਨ ਜਾਰੀ ਕਰਦਿਆਂ ਸਿੱਧੂ ਮੂਸੇ ਵਾਲਾ ਨੂੰ 5 ਜਨਵਰੀ 2021 ਨੂੰ ਅਦਾਲਤ 'ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਅਦਾਲਤ ਨੇ ਇਸ ਮਾਮਲੇ 'ਚ ਪਹਿਲਾਂ ਸਿੱਧੂ ਮੂਸੇਵਾਲਾ ਨੂੰ 27 ਨਵੰਬਰ ਨੂੰ ਸੰਮਨ ਜਾਰੀ ਕੀਤਾ ਸੀ ਅਤੇ ਉਨ੍ਹਾਂ ਨੂੰ 11 ਦਸੰਬਰ ਨੂੰ ਅਦਾਲਤ 'ਚ ਪੇਸ਼ ਹੋਣ ਲਈ ਕਿਹਾ ਸੀ ਪਰ ਉਹ ਨਹੀਂ ਆ ਸਕੇ।

sidhu moosewala

ਹੋਰ ਪੜ੍ਹੋ :

ਕੰਵਰ ਗਰੇਵਾਲ ਕਰ ਰਹੇ ਕਿਸਾਨਾਂ ਦੀ ਸੇਵਾ, ਵੀਡੀਓ ਕੀਤਾ ਸਾਂਝਾ

ਗਰੀਨ-ਟੀ ਹੀ ਨਹੀਂ ਗਰੀਨ ਕੌਫੀ ਵੀ ਹੈ ਸਿਹਤ ਲਈ ਬਹੁਤ ਲਾਭਦਾਇਕ

 

ਦੱਸਣਯੋਗ ਹੈ ਕਿ ਮਈ 2020 'ਚ ਗਾਇਕ ਸਿੱਧੂ ਮੂਸੇ ਵਾਲਾ ਅਤੇ ਹੋਰਨਾਂ ਖ਼ਿਲਾਫ਼ ਜ਼ਿਲ੍ਹਾ ਸੰਗਰੂਰ ਅਤੇ ਬਰਨਾਲਾ ਦੇ ਦੋ ਪੁਲਿਸ ਥਾਣਿਆਂ 'ਚ ਦਰਜ ਹੋਏ ਮਾਮਲਿਆਂ ਤੋਂ ਬਾਅਦ ਸਿੱਧੂ ਦੇ ਆਏ ਗੀਤ 'ਸੰਜੂ' 'ਚ ਉਨ੍ਹਾਂ ਵਲੋਂ ਵਕੀਲਾਂ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ।ਇਸ ਨੂੰ ਲੈ ਕੇ ਸੰਗਰੂਰ ਦੇ ਵਕੀਲ ਗੁਰਿੰਦਰਪਾਲ ਕਰਤਾਰਪੁਰਾ ਨੇ ਇਸ ਨੂੰ ਵਕੀਲ ਭਾਈਚਾਰੇ ਦੇ ਇੱਜ਼ਤ ਮਾਣ ਨੂੰ ਠੇਸ ਪਹੁੰਚਾਉਣ ਵਾਲੀ ਮੰਨਦਿਆਂ ਸਿੱਧੂ ਨੂੰ ਕਾਨੂੰਨੀ ਨੋਟਿਸ ਭੇਜ ਕੇ 50 ਲੱਖ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਸੀ ।

sidhu moosewala

ਪਰ ਸਮਾਂ ਸੀਮਾ ਬੀਤ ਜਾਣ ਦੇ ਬਾਵਜੂਦ ਸਿੱਧੂ ਮੂਸੇ ਵਾਲਾ ਨੇ ਕਾਨੂੰਨੀ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ, ਜਿਸ ਤੋਂ ਬਾਅਦ ਉਸ ਨੇ ਆਪਣੇ ਵਕੀਲਾਂ ਸੰਜੀਵ ਗੋਇਲ ਅਤੇ ਗੁਰਬਚਨ ਸਿੰਘ ਨਹਿਲ ਰਾਹੀਂ ਗਾਇਕ ਮੂਸੇ ਵਾਲਾ, ਨਵਕਰਨ ਬਰਾੜ ਮੋਹਾਲੀ, ਗੋਲਡ ਮੀਡੀਆ ਪ੍ਰੋਮੋਟਰ ਤੇ ਯੂਟਿਊਬ ਚੈਨਲ ਖ਼ਿਲਾਫ਼ ਅਦਾਲਤ 'ਚ ਦਾਅਵਾ ਪੇਸ਼ ਕਰ ਦਿੱਤਾ।

Related Post