ਸਿੱਧੂ ਮੂਸੇਵਾਲਾ ਦੀ ਪੋਸਟਮਾਰਟਮ ਰਿਪੋਰਟ 'ਚ ਹੋਏ ਹੈਰਾਨ ਕਰ ਦੇਣ ਵਾਲੇ ਖੁਲਾਸੇ, ਪੜ੍ਹੋ ਪੂਰੀ ਖ਼ਬਰ

By  Pushp Raj June 1st 2022 02:24 PM

ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਜਿਸ ਦੀ 29 ਮਈ ਨੂੰ ਹੱਤਿਆ ਕਰ ਦਿੱਤੀ ਗਈ ਸੀ। ਹੁਣ ਸਿੱਧੂ ਮੂਸੇਵਾਲਾ ਦੀ ਪੋਸਟਮਾਰਟਮ ਰਿਪੋਰਟ ਸਾਹਮਣੇ ਆਈ ਹੈ, ਜਿਸ ਵਿੱਚ ਬੇਹੱਦ ਹੈਰਾਨੀਜਨਕ ਖੁਲਾਸੇ ਹੋਏ ਹਨ। ਇਸ ਰਿਪੋਰਟ ਦੇ ਵਿੱਚ ਹਮਲਾਵਰਾਂ ਦੇ ਦੀ ਕਰੂਰਤਾ ਸਾਫ ਵਿਖਾਈ ਦਿੱਤੀ ਕਿ ਕਿੰਝ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦਾ ਬੇਰਿਹਮੀ ਨਾਲ ਕਤਲ ਕੀਤਾ।

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ ਲਗਾਤਾਰ ਧਮਕੀਆਂ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਸੁਰੱਖਿਆ ਦੇ ਲਈ 4 ਬਾਡੀਗਾਰਡ ਦਿੱਤੇ ਗਏ ਸਨ। ਪੰਜਾਬ ਸਰਕਾਰ ਵੱਲੋਂ ਸਿੱਧੂ ਦੇ ਸੁਰੱਖਿਆ ਘੇਰੇ ਵਿੱਚ ਕਟੌਤੀ ਕਰਨ ਤੋਂ ਇੱਕ ਦਿਨ ਬਾਅਦ ਹੀ ਐਤਵਾਰ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਗਾਇਕ ਤੋਂ ਸਿਆਸਤਦਾਨ ਬਣੇ ਸਿੱਧੂ ਮੂਸੇਵਾਲਾ ਦਾ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਬੇਰਿਹਮੀ ਨਾਲ ਕਤਲ ਕਰ ਦਿੱਤਾ।

ਸੂਤਰਾਂ ਨੇ ਦੱਸਿਆ ਕਿ ਹਸਪਤਾਲ ਲਿਜਾਣ ਤੋਂ ਪਹਿਲਾਂ ਹੀ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਹ ਘਟਨਾ ਸ਼ਾਮ 5.25 ਵਜੇ ਵਾਪਰੀ ਅਤੇ ਪੁਲਿਸ ਨੂੰ 5.50 ਵਜੇ ਸੂਚਨਾ ਮਿਲੀ। ਸੂਤਰਾਂ ਨੇ ਦੱਸਿਆ ਕਿ ਗਾਇਕ ਦੇ ਸਰੀਰ 'ਤੇ ਬਾਰੂਦ ਦੀ ਮੌਜੂਦਗੀ ਤੋਂ ਸੰਕੇਤ ਮਿਲਦਾ ਹੈ ਕਿ ਉਸ 'ਤੇ ਬਹੁਤ ਨੇੜਿਓਂ ਗੋਲੀਬਾਰੀ ਕੀਤੀ ਗਈ ਸੀ।

ਇੱਕ ਸੂਤਰ ਨੇ ਏਜੰਸੀ ਨੂੰ ਦੱਸਿਆ, "ਸਿੱਧੂ ਮੂਸੇਵਾਲਾ ਨੂੰ 30 ਤੋਂ ਵੱਧ ਗੋਲੀਆਂ ਲੱਗੀਆਂ ਸਨ। ਹਮਲਾਵਰਾਂ ਨੇ ਉਸ ਦੇ ਸਰੀਰ 'ਤੇ ਬਾਰੂਦ ਵੀ ਪਾਇਆ ਸੀ। ਹਸਪਤਾਲ ਲਿਆਉਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਇਹ ਘਟਨਾ ਸ਼ਾਮ 5.25 ਵਜੇ ਦੇ ਕਰੀਬ ਵਾਪਰੀ, ਜਦੋਂ ਕਿ ਪੁਲਿਸ ਨੂੰ ਕਰੀਬ 5.50 ਵਜੇ ਸੂਚਨਾ ਮਿਲੀ।"

ਸੋਮਵਾਰ ਨੂੰ ਬਾਅਦ ਦੁਪਹਿਰ ਇੱਕ ਪੰਜ ਮੈਂਬਰੀ ਡਾਕਟਰਾਂ ਦੇ ਖਾਸ ਪੈਨਲ ਵੱਲੋਂ ਉਨ੍ਹਾਂ ਦਾ ਪੋਸਟਮਾਰਟਮ ਕੀਤਾ ਗਿਆ। ਡਾਕਟਰਾਂ ਦੀ ਟੀਮ ਵੱਲੋਂ ਸਿਵਲ ਹਸਪਤਾਲ ਵਿੱਚ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ ਗਿਆ। ਇਸ ਦੌਰਾਨ ਕਈ ਵੱਡੇ ਖੁਲਾਸੇ ਵੀ ਹੋਏ।

Gippy Grewal's 'Humble Music' label gives tribute to late Sidhu Moose Wala

ਮੀਡੀਆ ਰਿਪੋਰਟਸ ਦੇ ਮੁਤਾਬਕ ਮੂਸੇਵਾਲਾ ਦੀ ਪੋਸਟ ਮਾਰਟਮ ਰਿਪੋਰਟ ਵਿੱਚ ਉਸ ਦੇ ਸਰੀਰ ਉੱਤੇ ਕਰੀਬ 30 ਤੋਂ ਵੱਧ  ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਇਹ ਵੀ ਜਾਣਕਾਰੀ ਮਿਲੀ ਹੈ ਜ਼ਿਆਦਾ ਖੂਨ ਵਹਿਣ ਕਾਰਨ ਮੂਸੇਵਾਲਾ ਦੀ ਮੌਤ ਹੋਈ ਹੈ। ਇਹ ਵੀ ਪਤਾ ਲੱਗਾ ਹੈ ਕਿ ਇਸ ਕਤਲ ਕਾਂਡ ਵਿੱਚ ਮੂਸੇਵਾਲਾ ਦੇ ਸਰੀਰ ਦੇ ਅੰਦਰੂਨੀ ਅੰਗਾਂ ’ਤੇ ਗੰਭੀਰ ਜ਼ਖ਼ਮ ਹੋਏ ਸਨ ਜਿੰਨ੍ਹਾਂ ਨੂੰ ਮੂਸੇਵਾਲਾ ਸਹਾਰ ਨਹੀਂ ਸਕਿਆ ਅਤੇ ਇਸ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਿਆ। ਇਸ ਦੇ ਨਾਲ ਹੀ ਇਸ ਕਤਲੇਆਮ ਵਿੱਚ ਮੂਸੇਵਾਲਾ ਦੇ ਅੰਦਰੂਨੀ ਅੰਗਾਂ ਵਿੱਚ ਵੀ ਸੱਟਾਂ ਲੱਗੀਆਂ ਹਨ। ਇਸ ਤੋਂ ਇਲਾਵਾ ਸਿਰ ਦੀ ਹੱਡੀ 'ਚੋਂ ਇਕ ਗੋਲੀ ਵੀ ਮਿਲੀ ਹੈ।

28 ਸਾਲਾ ਪੰਜਾਬੀ ਗਾਇਕ ਨੇ ਮਾਨਸਾ ਤੋਂ ਕਾਂਗਰਸ ਦੀ ਟਿਕਟ 'ਤੇ ਪੰਜਾਬ ਦੀ ਹਾਲੀਆ ਵਿਧਾਨ ਸਭਾ ਚੋਣ ਲੜੀ ਸੀ ਅਤੇ 'ਆਪ' ਦੇ ਵਿਜੇ ਸਿੰਗਲਾ ਤੋਂ ਹਾਰ ਗਿਆ ਸੀ। ਉਹ ਪਿਛਲੇ ਸਾਲ ਦਸੰਬਰ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਹੋਇਆ ਸੀ।

 

ਹੋਰ ਪੜ੍ਹੋ: ਸਿੱਧੂ ਮੂਸੇਵਾਲਾ ਦੀ ਆਖਰੀ ਇੰਸਟਾਗ੍ਰਾਮ ਪੋਸਟ ਹੋਈ ਵਾਇਰਲ, ਫੈਨਜ਼ ਨੂੰ ਕਿਹਾ ਸੀ ਲੋਕ ਭੁੱਲ ਜਾਂਦੇ ਨੇ

ਪੰਜਾਬ ਪੁਲਿਸ ਨੇ ਸੋਮਵਾਰ ਨੂੰ ਮੂਸੇਵਾਲਾ ਦੇ ਕਤਲ ਦੇ ਸਬੰਧ ਵਿੱਚ ਦੇਹਰਾਦੂਨ ਦੇ ਪੇਲਿਓਂ ਪੁਲਿਸ ਚੌਂਕੀ ਖੇਤਰ ਤੋਂ ਛੇ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਸੀ, ਜਿਨ੍ਹਾਂ ਵਿਚੋਂ ਮਨਪ੍ਰੀਤ ਨਾਮਕ ਵਿਅਕਤੀ ਨੂੰ ਅੱਜ ਪੁਲਿਸ ਨੇ ਹਿਰਾਸਤ ਵਿਚ ਲਿਆ।

ਕੈਨੇਡਾ ਸਥਿਤ ਗੋਲਡੀ ਬਰਾੜ ਵੱਲੋਂ ਇਸ ਕਤਲ ਦੀ ਜ਼ਿੰਮੇਵਾਰੀ ਲੈਣ ਤੋਂ ਬਾਅਦ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਸਬੰਧ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਤੋਂ ਵੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਬਰਾੜ ਬਿਸ਼ਨੋਈ ਦਾ ਕਰੀਬੀ ਸਾਥੀ ਹੈ, ਜੋ ਗਾਇਕ ਦੇ ਕਤਲ ਵਿੱਚ ਵੀ ਸ਼ਾਮਲ ਦੱਸਿਆ ਜਾਂਦਾ ਹੈ।

Related Post