ਸਿੱਧੂ ਮੂਸੇਵਾਲਾ ਦੇ ਕਤਲ ਕੇਸ 'ਚ ਮੋਗਾ ਪੁਲਿਸ ਦੀ ਵੱਡੀ ਕਾਰਵਾਈ, ਹਰਿਆਣਾ ਤੋਂ ਇੱਕ ਹੋਰ ਸ਼ੱਕੀ ਗ੍ਰਿਫ਼ਤਾਰ

By  Pushp Raj June 6th 2022 02:12 PM

Sidhu Moose Wala murder case: ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਇੱਕ ਹੋਰ ਵੱਡਾ ਖੁਲਾਸਾ ਹੋਇਆ ਹੈ। ਇਸ ਮਾਮਲੇ ਦੇ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਮੋਗਾ ਪੁਲਿਸ ਨੇ ਹਰਿਆਣਾ ਦੇ ਫਤਿਹਾਬਾਦ ਤੋਂ ਇੱਕ ਹੋਰ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

sidhu Moose wala ,, image from instagram

ਮੋਗਾ ਪੁਲਿਸ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਸ਼ੱਕੀ ਵਿਅਕਤੀ ਦੀ ਪਛਾਣ ਦਵਿੰਦਰ ਕਾਲਾ ਵਜੋਂ ਹੋਈ ਹੈ। ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਸ਼ੱਕੀ ਮੁਲਜ਼ਮ ਨੂੰ ਹਰਿਆਣਾ ਦੇ ਫਤਿਹਾਬਾਦ ਤੋਂ ਹਿਰਾਸਤ 'ਚ ਲਿਆ ਗਿਆ ਹੈ।

ਗੁਲਨੀਤ ਸਿੰਘ ਖੁਰਾਣਾ ਐਸ.ਐਸ.ਪੀ ਮੋਗਾ (ਪੰਜਾਬ) ਨੇ ਦੱਸਿਆ ਕਿ ਸ਼ੱਕੀ ਵਿਅਕਤੀ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਹਾਲਾਂਕਿ ਅਜੇ ਤੱਕ ਉਸ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

ਪੁਲਿਸ ਮੁਤਾਬਕ ਦਵਿੰਦਰ ਕਾਲਾ ਉੱਤੇ 29 ਮਈ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਮਰਹੂਮ ਪੰਜਾਬੀ ਗਾਇਕ ਦਾ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਕਥਿਤ ਕਾਤਲਾਂ ਨੂੰ ਬੋਲੈਰੋ ਕਾਰ ਮੁਹੱਈਆ ਕਰਵਾਉਣ ਦਾ ਸ਼ੱਕ ਹੈ।

Sidhu family

 

ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ 31 ਮਈ ਨੂੰ ਮਾਨਸਾ ਦੇ ਢੈਪੇ ਪਿੰਡ ਤੋਂ ਮਨਪ੍ਰੀਤ ਭਾਊ ਨੂੰ ਗ੍ਰਿਫ਼ਤਾਰ ਕਰਕੇ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਪਹਿਲੀ ਗ੍ਰਿਫ਼ਤਾਰੀ ਦਰਜ ਕੀਤੀ ਸੀ।

ਕੁਝ ਦਿਨਾਂ ਬਾਅਦ ਪੰਜਾਬ ਪੁਲਿਸ ਨੇ ਹਰਿਆਣਾ ਦੇ ਫਤਿਹਾਬਾਦ ਤੋਂ ਦੋ ਹੋਰ ਲੋਕ ਗ੍ਰਿਫਤਾਰ ਕੀਤੇ ਸਨ। ਮੀਡੀਆ ਰਿਪੋਰਟਸ ਦੇ ਮੁਤਾਬਕ ਪਵਨ ਬਿਸ਼ਨੋਈ ਅਤੇ ਨਸੀਬ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੈਂਗ ਨਾਲ ਸਬੰਧਤ ਸਨ। ਇਸ ਦੌਰਾਨ ਲਾਰੈਂਸ ਬਿਸ਼ਨੋਈ ਨੂੰ 5 ਦਿਨ ਦੀ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਉਹ ਪਿਛਲੇ ਸਾਲ ਤੋਂ ਦਿੱਲੀ ਦੀ ਤਿਹਾੜ ਜੇਲ 'ਚ ਬੰਦ ਹੈ।

sidhu Moose wala , image From instagram

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਘਰ ਦੁੱਖ ਸਾਂਝਾ ਕਰਨ ਪਹੁੰਚੀ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ, ਕਿਹਾ ਜੇਕਰ ਸੁਰੱਖਿਆ ਨਾਂ ਹੱਟਦੀ ਤਾਂ ਬੱਚ ਸਕਦਾ ਸੀ ਸਾਡਾ ਭਰਾ'

ਆਪਣੀ ਰਿਮਾਂਡ ਦੀ ਪਟੀਸ਼ਨ ਦੇ ਵਿੱਚ, ਦਿੱਲੀ ਪੁਲਿਸ ਨੇ ਇਹ ਨਹੀਂ ਦੱਸਿਆ ਕਿ ਉਹ ਸਿੱਧੂਮੂਸੇ ਵਾਲਾ ਦੇ ਕਤਲ ਦੇ ਸਬੰਧ ਵਿੱਚ ਗੈਂਗਸਟਰ ਤੋਂ ਪੁੱਛਗਿੱਛ ਕਰ ਰਹੀ ਸੀ ਜਾਂ ਨਹੀਂ। ਜ਼ਿਕਰਯੋਗ ਹੈ ਕਿ ਲਾਰੇਂਸ ਬਿਸ਼ਨੋਈ ਨੂੰ 2021 ਵਿੱਚ ਹਥਿਆਰਾਂ ਦੀ ਤਸਕਰੀ ਨਾਲ ਸਬੰਧਤ ਕੇਸ ਵਿੱਚ ਦਿੱਲੀ ਪੁਲੀਸ ਨੇ ਤਿਹਾੜ ਦੀ ਜੇਲ੍ਹ ਨੰਬਰ 8 ਤੋਂ ਗ੍ਰਿਫ਼ਤਾਰ ਕੀਤਾ ਸੀ।

Related Post