ਸਿੱਧੂ ਮੂਸੇਵਾਲਾ ਸ੍ਰੀ ਅਕਾਲ ਤਖ਼ਤ ਸਾਹਿਬ 'ਚ ਹੋਏ ਪੇਸ਼, ਇਹ ਸੀ ਵੱਡੀ ਵਜ੍ਹਾ, ਵੀਡੀਓ ਆਇਆ ਸਾਹਮਣੇ

By  Shaminder March 5th 2020 12:51 PM -- Updated: March 5th 2020 01:05 PM

ਆਪਣੇ ਗੀਤਾਂ ਕਰਕੇ ਚਰਚਾ 'ਚ ਰਹਿਣ ਵਾਲੇ ਸਿੱਧੂ ਮੂਸੇਵਾਲਾ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ । ਇਸ ਮੌਕੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਵੀ ਕੀਤੀ ।ਦੱਸ ਦਈਏ ਕਿ ਬੀਤੇ ਕੁਝ ਮਹੀਨਿਆਂ ਤੋਂ ਸਿੱਧੂ ਮੂਸੇਵਾਲਾ ਆਪਣੇ ਗੀਤਾਂ ਨੂੰ ਲੈ ਕੇ ਕਾਫੀ ਚਰਚਾ 'ਚ ਹਨ ਅਤੇ 'ਅੜਬ ਮੁਟਿਆਰਾਂ' ਫ਼ਿਲਮ 'ਚ  'ਚ ਉਨ੍ਹਾਂ ਦੇ ਇੱਕ ਗੀਤ 'ਚ ਮਾਈ ਭਾਗੋ ਦਾ ਜ਼ਿਕਰ ਕੀਤਾ ਗਿਆ ਸੀ ।

ਹੋਰ ਵੇਖੋ:ਅਫ਼ਸਾਨਾ ਖ਼ਾਨ ਆਪਣੀ ਮਾਂ ਸਮੇਤ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੀ,ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਇਸ ਤਰ੍ਹਾਂ ਗੁਜ਼ਾਰਿਆ ਸਮਾਂ

https://www.instagram.com/p/B9V9VodHKy1/

ਜਿਸ 'ਤੇ ਕਾਫੀ ਵਿਵਾਦ ਹੋਇਆ ਸੀ, ਇਸ ਗੀਤ ਨੂੰ ਲੈ ਕੇ ਵੱਖ-ਵੱਖ ਸਿੱਖ ਜੱਥੇਬੰਦੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤੇ ਗਏ ਅਤੇ ਮੁਆਫ਼ੀ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਗਾਇਕ ਵੱਲੋਂ ਮੁਆਫ਼ੀ ਵੀ ਮੰਗੀ ਸੀ ।ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਕ ਈ-ਮੇਲ ਭੇਜ ਕੇ ਮੁਆਫੀ ਮੰਗੀ ਸੀ ਅਤੇ ਜਿਸ ਤੋਂ ਬਾਅਦ ਹੁਣ ਉਹ ਖੁਦ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹਾਜ਼ਰ ਹੋਏ ਹਨ । ਜਿਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ।

https://www.instagram.com/p/B9V9UOKHct5/

ਸਿੱਧੂ ਮੂਸੇਵਾਲਾ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ ਜੋ ਕਿ ਸਰੋਤਿਆਂ ਨੂੰ ਕਾਫੀ ਪਸੰਦ ਆਏ ਹਨ । ਹਾਲ ਹੀ 'ਚ ਆਇਆ ਉਨ੍ਹਾਂ ਦਾ ਗੀਤ 'ਧੱਕਾ' ਜੋ ਕਿ ਅਫ਼ਸਾਨਾ ਖ਼ਾਨ ਦੇ ਨਾਲ ਆਇਆ ਸੀ ਉਹ ਬਲਾਕਬਸਟਰ ਸਾਬਿਤ ਹੋਇਆ ਸੀ ਅਤੇ ਸਰੋਤਿਆਂ ਵੱਲੋਂ ਭਰਵਾਂ ਪਿਆਰ ਇਸ ਗੀਤ ਨੂੰ ਮਿਲਿਆ ਸੀ ।

Related Post