ਪੁੱਤ ਸਿੱਧੂ ਮੂਸੇਵਾਲਾ ਦੇ ਕਤਲ ਦੇ ਇਨਸਾਫ਼ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬਲਕੌਰ ਸਿੰਘ

By  Lajwinder kaur December 1st 2022 03:54 PM -- Updated: December 1st 2022 03:56 PM

Balkaur Singh visits Golden Temple: ਪੰਜਾਬੀ ਮਿਊਜ਼ਿਕ ਜਗਤ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੀ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ।

ਹੋਰ ਪੜ੍ਹੋ : ਮਲਾਇਕਾ ਅਰੋੜਾ ਦੀ ਪ੍ਰੈਗਨੈਂਸੀ 'ਤੇ ਸਾਹਮਣੇ ਆਇਆ ਅਰਜੁਨ ਕਪੂਰ ਦਾ ਜਵਾਬ, ਕਿਹਾ- ‘ਸਾਡੀ ਨਿੱਜੀ ਜ਼ਿੰਦਗੀ ਤੋਂ...’

inside image of balkaur singh golden temple

ਅੱਜ ਉਹ ਆਪਣੇ ਪੁੱਤ ਦੇ ਕਤਲ ਦੇ ਇਨਸਾਫ਼ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਸਿੱਧੂ ਦੇ ਪਿਤਾ ਨੂੰ ਦੇਖ ਕੇ ਪ੍ਰਸ਼ੰਸਕ ਭਾਵੁਕ ਹੁੰਦੇ ਹੋਏ ਵੀ ਨਜ਼ਰ ਆਏ।

inside image of balkaur singh

ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਅੰਮ੍ਰਿਤਸਰ ਦੇ ਗੁਰਦੁਆਰਾ ਕੌਲਸਰ ਸਾਹਿਬ ਵਿਖੇ ਪਹੁੰਚੇ। ਇੱਥੇ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਅਤੇ ਆਤਮਿਕ ਸ਼ਾਂਤੀ ਲਈ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਵਿੱਚ ਪ੍ਰਬੰਧਕਾਂ ਵੱਲੋਂ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਵੀ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ ਸੀ।

inside image of sidhu moose wala father

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਕ ਪ੍ਰੋਗਰਾਮ ਦੌਰਾਨ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਮੇਂ ਦੀਆਂ ਸਰਕਾਰਾਂ ਨੂੰ ਝਾੜ ਪਾਈ ਹੈ। ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਇਥੋਂ ਤਕ ਕਹਿ ਦਿੱਤਾ ਕਿ ਸਰਕਾਰ ਗੋਲਡੀ ਬਰਾੜ ਦੇ ਸਿਰ ’ਤੇ 2 ਕਰੋੜ ਰੁਪਏ ਦਾ ਇਨਾਮ ਰੱਖੇ ਅਤੇ ਇਸ ਇਨਾਮ ਦੀ ਰਕਮ ਉਹ ਖ਼ੁਦ ਭਰਨਗੇ।

ਦੱਸ ਦਈਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੰਘੀ 29 ਨਵੰਬਰ ਨੂੰ ਪੂਰੇ 6 ਮਹੀਨੇ ਬੀਤ ਚੁੱਕੇ ਹਨ। ਹਾਲਾਂਕਿ ਸਿੱਧੂ ਮੂਸੇਵਾਲਾ ਦਾ ਪਰਿਵਾਰ ਅਜੇ ਵੀ ਪੁੱਤ ਦੀ ਮੌਤ ਦੀ ਇਨਸਾਫ਼ ਲਈ ਉਡੀਕ ਕਰ ਰਿਹਾ ਹੈ।

Related Post