ਗਾਇਕਾ ਜੈਨੀ ਜੌਹਲ ਦੇ ਹੱਕ 'ਚ ਡਟੇ ਸਿੱਧੂ ਮੂਸੇਵਾਲਾ ਦੇ ਮਾਪੇ, ਪਿਤਾ ਬਲਕੌਰ ਨੇ ਕਿਹਾ-‘ਇਨਸਾਫ਼ ਮੰਗਣ ਵਾਲਿਆਂ ਨੂੰ ਮਿਲ ਰਹੀਆਂ ਹਨ ਧਮਕੀਆਂ...’

By  Lajwinder kaur October 9th 2022 08:02 PM -- Updated: October 9th 2022 08:04 PM

Jenny Johal News: ਪੰਜਾਬੀ ਗਾਇਕਾ ਜਾਨੀ ਜੌਹਲ ਦਾ ਗੀਤ ‘ਲੈਟਰ ਟੂ ਸੀਐਮ’ ਨੂੰ ਯੂਟਿਊਬ ਉੱਤੇ ਬਲੌਕ ਕਰ ਦਿੱਤਾ ਗਿਆ ਹੈ। ਇਸ ਗੀਤ ਤੋਂ ਬਾਅਦ ਗਾਇਕਾ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਇਸ 'ਤੇ ਸਿੱਧੂ ਮੂਸੇਵਾਲਾ ਦਾ ਪਰਿਵਾਰ ਜੈਨੀ ਜੌਹਲ ਦੇ ਸਮਰਥਨ 'ਚ ਅੱਗੇ ਆ ਗਿਆ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਜੈਨੀ ਨੇ ਗੀਤ ਵਿੱਚ ਸਾਡਾ ਦੁੱਖ ਬਿਆਨ ਕੀਤਾ ਹੈ ਪਰ ਸਰਕਾਰ ਵੱਲੋਂ ਸਾਡਾ ਦੁੱਖ-ਦਰਦ ਸੁਣਿਆ ਹੀ ਨਹੀਂ ਗਿਆ। ਜਿਸ ਕਰਕੇ ਅਜਿਹੀ ਕਾਰਵਾਈ ਕੀਤੀ ਗਈ ਹੈ।

ਹੋਰ ਪੜ੍ਹੋ : ਨਿਸ਼ਾ ਬਾਨੋ ਦੀ ਵੀਡੀਓ ਨੂੰ ਗਲਤ ਢੰਗ ਨਾਲ ਪੇਸ਼ ਕਰਨ ਵਾਲੇ ਪੇਜ਼ ਨੂੰ ਅਦਾਕਾਰਾ ਨੇ ਪੋਸਟ ਪਾ ਕੇ ਪਾਈ ਝਾੜ, ਜਾਣੋ ਕੀ ਹੈ ਮਾਮਲਾ!

letter to cm by jenny johal blocked image source Instagram

ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਜੈਨੀ ਜੌਹਲ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਨਾਲ ਖੜਿਆ ਹੈ। ਸਿੱਧੂ ਮੂਸੇਵਾਲਾ ਦੇ ਮਾਪਿਆ ਨੇ ਕਿਹਾ ਕਿ ਜੇ ਜੈਨੀ ਦੀ ਖ਼ਾਤਰ ਉਨ੍ਹਾਂ ਨੂੰ ਜੇਲ੍ਹ ਜਾਣਾ ਪਿਆ ਤਾਂ ਉਹ ਜਾਉਣਗੇ। ਮੂਸੇਵਾਲਾ ਦੇ ਪਰਿਵਾਰ ਨੇ ਕਿਹਾ ਕਿ ਇਨਸਾਫ਼ ਮੰਗਣ ਵਾਲਿਆਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਜੈਨੀ ਵੱਲੋਂ ਗਾਏ ਗੀਤ ਖਿਲਾਫ ਐਫ.ਆਈ.ਆਰ. ਦਰਜ ਕਰਨ ਦੀ ਗੱਲ ਕਰਕੇ ਉਸ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

jenny johal song image source Instagram

ਜਾਣੋ ‘Letter To CM’ ਗੀਤ ‘ਚ ਹੈ ਕੀ ਸੀ?

ਹਾਲ ਹੀ ‘ਚ ਗਾਇਕਾ ਜੈਨੀ ਜੌਹਲ ਜੋ ਕਿ ਸਿੱਧੂ ਮੂਸੇਵਾਲਾ ਦੇ ਕਤਲ ਕੇਸ ‘ਚ ਇਨਸਾਫ ਦੀ ਮੰਗ ਕਰਦੇ ਹੋਏ 'ਲੈਟਰ ਟੂ CM' ਗੀਤ ਲੈ ਕੇ ਆਈ ਸੀ। ਇਸ ਗੀਤ 'ਚ ਜੈਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧਾ ਸਵਾਲ ਕੀਤਾ ਹੈ ਕਿ ਸਿੱਧੂ ਦੇ ਕਤਲ ਨੂੰ 4 ਮਹੀਨੇ ਬੀਤ ਚੁੱਕੇ ਹਨ, ਦੱਸੋ ਇਨਸਾਫ਼ ਕਿੱਥੇ ਹੈ? ਇਸ ਗੀਤ ਦੇ ਬੋਲ ਹਨ- 'ਸਾਡੇ ਘਰ ਉਜੜ ਗਏ, ਤੁਹਾਡੇ ਘਰ ਗੂੰਜਣ ਸ਼ਹਿਨਾਈਆਂ'। ਇਸ ਗੀਤ ਨੂੰ ਖੁਦ ਜੈਨੀ ਨੇ ਲਿਖਿਆ ਹੈ ਤੇ ਇਸ ਦਾ ਮਿਊਜ਼ਿਕ ਪ੍ਰਿੰਸ ਸੱਗੂ ਨੇ ਦਿੱਤਾ ਹੈ। ਪੰਜਾਬੀ ਗਾਇਕਾ ਨੇ ਗੀਤ ਦੇ ਬੋਲਾਂ 'ਚ ਮੂਸੇਵਾਲਾ ਦੀ ਸੁਰੱਖਿਆ ਘੱਟ ਕੀਤੇ ਜਾਣ ਦੀਆਂ ਖ਼ਬਰਾਂ ਮੀਡੀਆ 'ਚ ਲੀਕ ਕੀਤੇ ਜਾਣ ਦਾ ਮਾਮਲਾ ਵੀ ਚੁੱਕਿਆ ਹੈ। ਦੱਸ ਦਈਏ ਯੂਟਿਊਬ ਉੱਤੇ ਇਸ ਗੀਤ ‘ਤੇ ਰੋਕ ਲਗਾ ਦਿੱਤੀ ਗਈ ਹੈ। ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਰਿਵਾਰ ਤੇ ਪ੍ਰਸ਼ੰਸਕਾਂ ‘ਚ ਕਾਫੀ ਜ਼ਿਆਦਾ ਨਿਰਾਸ਼ਾ ਹੈ।

Balkaur singh sidhu and sidhu Moose wala Image Source : Instagram

Related Post