ਸਿੱਧੂ ਮੂਸੇਵਾਲਾ ਕਿਸਾਨਾਂ ਦੇ ਹੱਕ ‘ਚ ਆਏ ਅੱਗੇ, ਕਿਸਾਨਾਂ ਲਈ ਕਰ ਦਿੱਤਾ ਇਹ ਵੱਡਾ ਐਲਾਨ
ਸਿੱਧੂ ਮੂਸੇਵਾਲਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ਨੂੰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ । ਸਿੱਧੂ ਮੂਸੇਵਾਲਾ ਇਸ ਵੀਡੀਓ ‘ਚ ਕਹਿ ਰਹੇ ਨੇ ਕਿ ਕਿਸਾਨਾਂ ਦੇ ਖਿਲਾਫ ਪਾਸ ਕੀਤੇ ਗਏ ਬਿੱਲਾਂ ਦਾ ਪਿਛਲੇ ਕਈ ਦਿਨਾਂ ਤੋਂ ਰੌਲਾ ਚੱਲ ਰਿਹਾ ਹੈ ਅਤੇ ਉਨ੍ਹਾਂ ਨੇ ਕਿਸਾਨ ਯੂਨੀਅਨ ਉਗਰਾਹਾਂ ਨਾਲ ਵੀ ਸੰਪਰਕ ਕੀਤਾ ਸੀ ਕਿ ਤਾਂ ਜੋ ਉਨ੍ਹਾਂ ਨਾਲ ਮਿਲ ਕੇ ਸੰਘਰਸ਼ ਕੀਤਾ ਜਾ ਸਕੇ ।
sidhu Moosewala-
ਸਿੱਧੂ ਮੂਸੇਵਾਲਾ ਨੇ ਕਿਹਾ ਹੈ ਕਿ ਉਹ ਖੁਦ ਕਿਸਾਨ ਹਨ ਅਤੇ ਉਨ੍ਹਾਂ ਦੇ ਪਿਤਾ ਜੀ ਅਤੇ ਦਾਦਾ ਜੀ ਖੇਤੀ ਕਰਦੇ ਹਨ ਅਤੇ ਕਿਸਾਨ ਹੋਣ ਦੇ ਨਾਤੇ ਉਹ ਕਿਸਾਨਾਂ ਦੇ ਨਾਲ ਹਨ ਅਤੇ ਲਗਾਤਾਰ ਕਿਸਾਨਾਂ ਦੇ ਇਸ ਸੰਘਰਸ਼ ‘ਚ ਉਨ੍ਹਾਂ ਦਾ ਸਾਥ ਦੇ ਰਹੇ ਨੇ ।
ਹੋਰ ਪੜ੍ਹੋ:ਧਮਕ ਬੇਸ ਵਾਲੇ ਮੁੱਖ ਮੰਤਰੀ ਨੇ ਲਿਆ ਸਿੱਧੂ ਮੂਸੇਵਾਲਾ ਨਾਲ ਪੰਗਾ, ਕਹਿ ਦਿੱਤੀ ਵੱਡੀ ਗੱਲ
sidhu Moosewala-
ਸਿੱਧੂ ਮੂਸੇਵਾਲਾ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਬਾਰੇ ਕੋਈ ਪੋਸਟਾਂ ਪਾਉਣ ‘ਚ ਯਕੀਨ ਨਹੀਂ ਕਰਦੇ ।
sidhu Moosewala-
ੳੇੁਨ੍ਹਾਂ ਨੇ ਆਪਣੇ ਚਾਹੁਣ ਵਾਲਿਆਂ ਨੂੰ ਕਿਹਾ ਮਾਨਸਾ ਜ਼ਿਲ੍ਹੇ ਦੇ ਜਿੰਨੇ ਵੀ ਪਿੰਡ ਹਨ ਉਨ੍ਹਾਂ ਨੂੰ ਉਹ ਸੁਨੇਹਾ ਦੇ ਰਹੇ ਹਨ ਕਿ ਜਲਦ ਹੀ ਉਹ ਕਿਸਾਨਾਂ ਦੇ ਹੱਕ ‘ਚ ਸੜਕ ‘ਤੇ ਉਤਰਨਗੇ। ਉਹ ਸੰਘਰਸ਼ ਵਿੱਡਣਗੇ, ਜਿਸ ‘ਚ ਨੌਜਵਾਨ ਉਨ੍ਹਾਂ ਦਾ ਸਾਥ ਦੇਣ ।
View this post on Instagram
ਜਲਦ ਹੀ ਉਹ ਸਮਾਂ ਅਤੇ ਦਿਨ ਤੈਅ ਕਰਕੇ ਦੱਸਣਗੇ । ਉਨ੍ਹਾਂ ਨੇ ਨੌਜਵਾਨਾਂ ਨੂੰ ਇਸ ਸੰਘਰਸ਼ ‘ਚ ਵੱਡੀ ਗਿਣਤੀ ‘ਚ ਸ਼ਾਮਿਲ ਹੋਣ ਲਈ ਆਖਿਆ ਹੈ ।