ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਕੀਤੀ ਇਨਸਾਫ ਦੀ ਮੰਗ

By  Pushp Raj June 4th 2022 10:17 AM -- Updated: June 4th 2022 04:09 PM

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਮਗਰੋਂ ਉਨ੍ਹਾਂ ਦੇ ਫੈਨਜ਼ ਤੇ ਸਾਥੀ ਕਲਾਕਾਰ ਉਨ੍ਹਾਂ ਲਈ ਇਨਸਾਫ ਦੀ ਮੰਗ ਕਰ ਰਹੇ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਆਪਣੇ ਪੁੱਤਰ ਦੇ ਕਤਲ ਮਾਮਲੇ ਦੀ ਜਾਂਚ ਨੂੰ ਲੈ ਕੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।

Sidhu Moose Wala's parents meets Union Home Minister Amit Shah in Chandigarh

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੇ ਕਤਲ ਮਾਮਲੇ ਦੀ ਜਾਂਚ ਨੂੰ ਲੈ ਕੇ ਪਹਿਲਾਂ ਵੀ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖਿਆ ਸੀ।

ਮੀਡੀਆ ਰਿਪੋਰਟਸ ਦੇ ਮੁਤਾਬਕ ਸਿੱਧੂ ਮੂਸੇਵਾਲਾ ਦੇ ਪਿਤਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅੱਜ ਮੁਲਾਕਾਤ ਕਰ ਸਕ ਦੇ ਹਨ। ਉਹ ਪੁੱਤਰ ਦੇ ਕਤਲ ਦੀ ਜਾਂਚ ਕੇਂਦਰੀ ਏਜੰਸੀਆਂ ਤੋਂ ਕਰਵਾਉਣ ਦੀ ਮੰਗ ਕੀਤੀ।

sidhu Moose wala last pic viral-min

ਦੱਸ ਦਈਏ ਕਿ ਕੇਂਦਰੀ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਆ ਰਹੇ ਹਨ ਜਿੱਥੇ ਉਹ ਪੰਜਾਬ ਭਾਜਪਾ ਨਾਲ ਮੁਲਾਕਾਤ ਕਰਨਗੇ ਤੇ ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਿੱਧੂ ਮੂਸੇਵਾਲਾ ਦੇ ਪਿਤਾ ਨਾਲ ਵੀ ਮੁਲਾਕਾਤ ਕੀਤੀ।

ਪੰਜਾਬ ਗਾਈਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਮਾਮਲਾ ਕਾਫੀ ਗਰਮਾ ਗਿਆ ਤੇ ਪਰਿਵਾਰ ਸਣੇ ਸਿੱਧੂ ਮੂਸੇਵਾਲਾ ਦੇ ਸਾਥੀ ਕਲਾਕਾਰ ਅਤੇ ਉਨ੍ਹਾਂ ਦੇ ਫੈਨਜ਼ ਉਨ੍ਹਾਂ ਲਈ ਇਨਸਾਫ ਦੀ ਮੰਗ ਕਰ ਰਹੇ ਹਨ। ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਪਰਿਵਾਰ ਤੋਂ 15 ਦਿਨਾਂ ਦਾ ਸਮਾਂ ਮੰਗਿਆ ਹੈ ਕਿ ਉਨ੍ਹਾਂ ਦੇ ਪੁੱਤਰ ਦੇ ਕਾਤਲ 15 ਦਿਨਾਂ ਅੰਦਰ ਫੜ੍ਹੇ ਜਾਣਗੇ।

ਮੂਸੇਵਾਲਾ ਦੇ ਕਤਲ ਦਾ ਮਾਮਲਾ ਭਖ ਜਾਣ ਕਾਰਨ ਪੰਜਾਬ ਪੁਲਿਸ ਕਾਫੀ ਐਕਟਿਵ ਨਜ਼ਰ ਆ ਰਹੀ ਹੈ ਤੇ ਲਗਾਤਾਰ ਗ੍ਰਿਫ਼ਤਾਰੀਆਂ ਕੀਤੀ ਜਾ ਰਹੀਆਂ ਹਨ। ਦੱਸ ਦਈਏ ਕਿ ਗੈਂਗਸਟਰ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇੱਕ ਪੋਸਟ ਵਿੱਚ ਉਸ ਨੇ ਕਿਹਾ ਹੈ ਕਿ ਅਸੀਂ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲਿਆ ਹੈ। ਉਥੇ ਹੀ ਇਸ ਤੋਂ ਬਾਅਦ ਗੌਂਡਰ ਐਂਡ ਬ੍ਰਦਰਜ਼ ਗਰੁੱਪ, ਦਵਿੰਦਰ ਬੰਬੀਹਾ ਗਰੁੱਪ ਤੇ ਕਈ ਹੋਰ ਗੈਂਗਸਟਰਾਂ ਵੱਲੋਂ ਸਿੱਧੂ ਮੂਸੇਵਾਲਾ ਦਾ ਬਦਲਾ ਲੈਣ ਦੀ ਗੱਲ ਵੀ ਕਹੀ ਜਾ ਰਹੀ ਹੈ।

ਹੋਰ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਮਾਮਲਾ: ਪਰਿਵਾਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਦੀ ਕੀਤੀ ਮੰਗ

ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸਿੱਧੂ ਮੂਸੇਵਾਲਾ ’ਤੇ ਇਹ ਹਮਲਾ ਪਿੰਡ ਜਵਾਹਰਕੇ ਨੇੜੇ ਹੋਇਆ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਲੱਗਣ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਜ਼ਖਮੀ ਹਾਲਾਤ ਵਿੱਚ ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਦੌਰਾਨ ਹਮਲਾਵਰਾਂ ਨੇ ਲਗਭਗ 30 ਤੋਂ 35 ਰੋਂਦ ਫਾਇਰ ਕੀਤੇ, ਜਿਸ ਵਿੱਚ ਸਿੱਧੂ ਦੇ ਲਗਭਗ ਕਈ ਲੱਗਣ ਤੇ ਸਰੀਰ ਤੋਂ ਵੱਧ ਖੂਨ ਵੱਗ ਜਾਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

Related Post