ਕੋਰੋਨਾ ਮਹਾਮਾਰੀ ਵਿੱਚ ਲੋਕਾਂ ਦੀ ਜਾਨ ਬਚਾਉਣ ਵਿੱਚ ਸਿੱਖ ਕੌਮ ਕਰ ਰਹੀ ਹੈ ਲਗਾਤਾਰ ਉਪਰਾਲੇ, ਮੀਕਾ ਸਿੰਘ ਨੇ ਸ਼ੇਅਰ ਕੀਤੀ ਵੀਡੀਓ

By  Rupinder Kaler May 10th 2021 06:56 PM

ਕੋਰੋਨਾ ਮਹਾਮਾਰੀ ਦੌਰਾਨ ਸਿੱਖ ਭਾਈਚਾਰਾ ਲਗਾਤਾਰ ਆਪਣੀ ਸੇਵਾ ਨਿਭਾ ਰਿਹਾ ਹੈ । ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਕੋਰੋਨਾ ਕੇਅਰ ਸੈਂਟਰ ਸਥਾਪਤ ਕੀਤਾ ਗਿਆ ਹੈ। ਇਸ 400 ਬੈੱਡਾਂ ਵਾਲੇ ਸੈਂਟਰ ਵਿੱਚ ਸੇਵਾਵਾਂ ਸ਼ੁਰੂ ਹੋ ਗਈਆਂ ਹਨ। ਜਿਸ ਦੀ ਜਾਣਕਾਰੀ ਦਿੰਦੇ ਹੋਏ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ 300 ਬੈੱਡ ਅੱਜ ਤੋਂ ਮੁਹੱਈਆ ਹੋਣਗੇ ਜਦਕਿ 100 ਬੈੱਡ ਜਲਦੀ ਹੀ ਸ਼ੁਰੂ ਕੀਤੇ ਜਾਣਗੇ।

coronavirus

ਹੋਰ ਪੜ੍ਹੋ :

ਗਿੱਪੀ ਗਰੇਵਾਲ ਦਾ ਨਵਾਂ ਗੀਤ ‘Jadon Nachdi Tu’ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

ਗਾਇਕ ਮੀਕਾ ਸਿੰਘ ਨੇ ਵੀ ਇਸ ਦੀ ਇੱਕ ਵੀਡੀਓ ਸਾਂਝੀ ਕੀਤੀ ਹੈ । ਤੁਹਾਨੂੰ ਦੱਸ ਦਿੰਦੇ ਹਾਂ ਕਿ ਸਿੱਖ ਕੌਮ ਦੇ ਇਹਨਾਂ ਉਪਰਾਲਿਆਂ ਨੂੰ ਦੇਖ ਕੇ ਅਦਾਕਾਰ ਅਮਿਤਾਬ ਬੱਚਨ ਨੇ ਕੌਮ ਨੂੰ ਸਲਾਮ ਕੀਤੀ ਹੈ ।

Corona Warriors Pic Courtesy: Instagram

ਇਸ ਦੇ ਨਾਲ ਹੀ ਉਹਨਾਂ ਨੇ ਸੈਂਟਰ ਲਈ ਦੋ ਕਰੋੜ ਦੀ ਮਾਲੀ ਸਹਾਇਤਾ ਦਿੰਦਿਆਂ ਅਮਿਤਾਭ ਨੇ ਕਿਹਾ ''ਸ੍ਰੀ ਗੁਰੂ ਤੇਗ ਬਹਾਦੁਰ ਕੋਵਿਡ ਕੇਅਰ' ਦੇ ਨਿਰਮਾਣ ਲਈ ਸਿੱਖ ਕੌਮ ਦੀ ਸੇਵਾ ਨੂੰ ਸਲਾਮ। ਹਾਲ ਹੀ ਵਿੱਚ ਮਸ਼ਹੂਰ ਬੌਲੀਵੁਡ ਫਿਲਮ ਮੇਕਰ ਰੋਹਿਤ ਸ਼ੈੱਟੀ ਨੇ ਵੀ ਇਸ ਕੋਵਿਡ ਸੈਂਟਰ ਦੀ ਉਸਾਰੀ ਲਈ ਫੰਡਿੰਗ ਕੀਤੀ ਸੀ।

 

View this post on Instagram

 

A post shared by Mika Singh (@mikasingh)

 

Related Post