ਮੁਸ਼ਕਿਲ ਦੀ ਹਰ ਘੜੀ ’ਚ ਮਦਦ ਲਈ ਤਿਆਰ ਰਹਿੰਦਾ ਹੈ ਸਿੱਖ ਭਾਈਚਾਰਾ, ਕੋਰੋਨਾ ਮਰੀਜ਼ਾਂ ਨੂੰ ਗੁਰਦੁਆਰਾ ਸਾਹਿਬ ਵੱਲੋਂ ਉਪਲਬਧ ਕਰਵਾਇਆ ਜਾਏਗਾ ਲੰਗਰ

By  Rupinder Kaler March 25th 2020 01:59 PM

ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 512 ਹੋ ਗਈ ਹੈ । ਮੁਸ਼ਕਿਲ ਦੀ ਇਸ ਘੜੀ ਵਿੱਚ ਵੱਖ ਵੱਖ ਭਾਈਚਾਰਿਆਂ ਦੇ ਲੋਕ ਇੱਕ ਦੂਜੇ ਦੀ ਮਦਦ ਲਈ ਅੱਗੇ ਆ ਰਹੇ ਹਨ । ਇਸ ਸਭ ਦੇ ਚਲਦੇ ਦਿੱਲੀ ਦੇ ਇੱਕ ਗੁਰਦੁਆਰਾ ਸਾਹਿਬ ਨੇ ਸਰਕਾਰ ਨੂੰ ਪ੍ਰਸਤਾਵ ਦਿੱਤਾ ਹੈ ਕਿ ਗੁਰਦੁਆਰਾ ਸਾਹਿਬ ਨੂੰ ਕੋਰੋਨਾ ਵਾਇਰਸ ਮਰੀਜ਼ਾਂ ਦੇ ਇਲਾਜ਼ ਲਈ ਨਿਗਰਾਨੀ ਕੇਂਦਰ ਵਿੱਚ ਤਬਦੀਲ ਕੀਤਾ ਜਾਵੇ ।

ਖ਼ਬਰਾਂ ਦੀ ਮੰਨੀਏ ਤਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਹੈ ਕਿ ਗੁਰਦੁਆਰਾ ਮਜਨੂੰ ਦਾ ਟਿੱਲਾ ਨੂੰ ਨਿਗਰਾਨੀ ਕੇਂਦਰ ਬਣਾਇਆ ਜਾ ਸਕਦਾ ਹੈ । ਇਸ ਸਬੰਧ ਵਿੱਚ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਚਿੱਠੀ ਲਿਖੀ ਹੈ । ਇਸ ਵਿੱਚ ਉਹਨਾਂ ਨੇ 20 ਕਮਰਿਆਂ ਨੂੰ ਨਿਗਰਾਨੀ ਕੇਂਦਰ ਵਿੱਚ ਤਬਦੀਲ ਕਰਨ ਲਈ ਕਿਹਾ ਹੈ ।

ਇਸ ਦੇ ਨਾਲ ਹੀ ਕਮੇਟੀ ਨੇ ਕਿਹਾ ਹੈ ਕਿ ਉਹ ਕੋਰੋਨਾ ਮਰੀਜ਼ਾਂ, ਉਹਨਾਂ ਦੇ ਇਲਾਜ਼ ਵਿੱਚ ਲੱਗੇ ਡਾਕਟਰਾਂ ਤੇ ਹੋਰ ਜ਼ਰੂਰਤਮੰਦ ਲੋਕਾਂ ਨੂੰ ਲੰਗਰ ਵੀ ਉਪਲਬਧ ਕਰਵਾਏਗੀ । ਇਸ ਦੇ ਨਾਲ ਹੀ ਉਹ ਸਰਕਾਰ ਨੂੰ 10 ਲੱਖ ਫੂਡ ਪੈਕੇਟ ਦੇਣ ਲਈ ਵੀ ਤਿਆਰ ਹੈ । ਕੋਰੋਨਾ ਵਾਇਰਸ ਦੀ ਜੰਗ ਵਿੱਚ ਦਿੱਲੀ ਗੁਰਦੁਆਰਾ ਕਮੇਟੀ ਦੇ ਸਹਿਯੋਗ ਦੀ ਜਿੰਨੀ ਤਾਰੀਫ ਕੀਤੀ ਜਾਵੇ ਓਨੀਂ ਹੀ ਘੱਟ ਹੈ ।

https://twitter.com/kawalpreetdu/status/1242090811061223424

Related Post