ਇਸ ਕਿਊਟ ਬੱਚੀ ਦੇ ਨਾਲ ਮਸਤੀ ਕਰਦੀ ਨਜ਼ਰ ਆਈ ਸਿੰਮੀ ਚਾਹਲ, ਦਰਸ਼ਕਾਂ ਨੂੰ ਪਸੰਦ ਆ ਰਹੀਆਂ ਨੇ ਇਹ ਤਸਵੀਰਾਂ

By  Lajwinder kaur July 21st 2020 04:12 PM

ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਤੇ ਚੁਲਬੁਲੇ ਅੰਦਾਜ਼ ਵਾਲੀ ਸਿੰਮੀ ਚਾਹਲ ਜਿਨ੍ਹਾਂ ਨੇ ਨਿੱਕੀ ਉਮਰ ‘ਚ ਹੀ ਕਾਮਯਾਬੀ ਦੀਆਂ ਬੁਲੰਦੀਆਂ ਨੂੰ ਛੂਹ ਲਿਆ ਹੈ । ਉਹ ਸੋਸ਼ਲ ਮੀਡੀਆ ਉੱਤੇ ਵੀ ਸਰਗਰਮ ਰਹਿੰਦੇ ਨੇ । ਉਹ ਅਕਸਰ ਹੀ ਆਪਣੀ ਕਿਊਟ ਤਸਵੀਰਾਂ ਫੈਨਜ਼ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ ।

ਹੋਰ ਵੇਖੋ: ਏਕਮ ਤੇ ਸ਼ਿੰਦਾ ਨੂੰ ਪੰਜਾਬੀ ਲੋਕ ਖੇਡਾਂ ਦੇ ਨਾਲ ਜੋੜ ਰਹੇ ਨੇ ਗਿੱਪੀ ਗਰੇਵਾਲ, ਤਸਵੀਰ ਸਾਂਝੀ ਕਰਕੇ ਫੈਨਜ਼ ਨੂੰ ਦੱਸਿਆ ਇਸ ਖੇਡ ਬਾਰੇ

ਇਸ ਵਾਰ ਜੋ ਤਸਵੀਰਾਂ ਉਨ੍ਹਾਂ ਨੇ ਪ੍ਰਸ਼ੰਸ਼ਕਾਂ ਦੇ ਨਾਲ ਸ਼ੇਅਰ ਕੀਤੀਆਂ ਨੇ ਉਸ ‘ਚ ਉਹ ਇੱਕ ਪਿਆਰੀ ਜਿਹੀ ਬੱਚੀ ਦੇ ਨਾਲ ਦਿਖਾਈ ਦੇ ਰਹੇ ਨੇ । ਫੋਟੋਆਂ ‘ਚ ਸਿੰਮੀ ਚਾਹਲ ਤੇ ਕਿਊਟ ਬੱਚੀ ਆਈਸ ਕ੍ਰੀਮ ਖਾਂਦੇ ਤੇ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਨੇ । ਦਰਸ਼ਕਾਂ ਨੂੰ ਉਨ੍ਹਾਂ ਦਾ ਇਹ ਚੁਲਬੁਲਾ ਅੰਦਾਜ਼ ਬਹੁਤ ਪਸੰਦ ਆ ਰਿਹਾ ਹੈ । ਵੱਡੀ ਗਿਣਤੀ ‘ਚ ਇਸ ਪੋਸਟ ਉੱਤੇ ਲਾਈਕਸ ਆ ਚੁੱਕੇ ਨੇ ।

ਜੇ ਗੱਲ ਕਰੀਏ ਸਿੰਮੀ ਚਾਹਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਫ਼ਿਲਮੀ ਜਗਤ ਨੂੰ ਕਈ ਹਿੱਟ ਫ਼ਿਲਮਾਂ ਦੇ ਚੁੱਕੇ ਨੇ । ਉਹ ਅਖੀਰਲੀ ਵਾਰ ‘ਚੱਲ ਮੇਰਾ ਪੁੱਤ 2’ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦਿੱਤੇ ਸਨ । ਇਸ ਫ਼ਿਲਮ ਨੂੰ ਵੀ ਕੋਰੋਨਾ ਦੀ ਮਾਰ ਝੱਲਣੀ ਪਈ ਸੀ । ਪਰ ਜਦੋਂ ਸਭ ਠੀਕ ਹੋ ਜਾਵੇਗਾ ਤਾਂ ਇਹ ਫ਼ਿਲਮ ਮੁੜ ਤੋਂ ਪੰਜਾਬ ‘ਚ ਰਿਲੀਜ਼ ਕੀਤੀ ਜਾਵੇਗੀ ।

Related Post