ਚਮਕੀਲੇ ਦੀ ਚਮਕ ਅੱਗੇ ਹਨੀ ਸਿੰਘ ਤੇ ਬਾਦਸ਼ਾਹ ਵੀ ਪੈਂਦੇ ਹਨ ਫਿੱਕੇ, 365 ਦਿਨਾਂ 'ਚ 366 ਅਖਾੜੇ ਲਗਾ ਕੇ ਬਣਾਇਆ ਸੀ ਰਿਕਾਰਡ , ਜਾਣੋਂ ਪੂਰੀ ਕਹਾਣੀ  

By  Rupinder Kaler December 26th 2018 12:19 PM

ਪੰਜਾਬੀ ਸੰਗੀਤ ਜਗਤ ਵਿੱਚ ਇੱਕ ਸਮਾਂ ਇਸ ਤਰ੍ਹਾਂ ਦਾ ਵੀ ਸੀ ਜਦੋਂ ਵੱਡੇ ਵੱਡੇ ਗਾਇਕ ਅਮਰ ਸਿੰਘ ਚਮਕੀਲਾ ਦੇ ਸਾਹਮਣੇ ਫਿੱਕੇ ਪੈ ਜਾਂਦੇ ਸਨ। ਅਮਰ ਸਿੰਘ ਦੀ ਚਮਕ ਇਸ ਤਰ੍ਹਾਂ ਦੀ ਸੀ ਕਿ ਲੋਕਾਂ ਨੇ ਉਹਨਾਂ ਨੂੰ ਚਮਕੀਲਾ ਹੀ ਕਹਿਣਾ ਸ਼ੁਰੂ ਕਰ ਦਿੱਤਾ ਸੀ । ਜਿਸ ਸਮੇਂ ਚਮਕੀਲਾ ਦਾ ਦੌਰ ਚੱਲ ਰਿਹਾ ਸੀ।  ਉਸ ਸਮੇਂ ਹਰ ਪਾਸੇ ਚਮਕੀਲਾ ਹੀ ਚਮਕੀਲਾ ਹੁੰਦੀ ਸੀ । ਇਸੇ ਲਈ ਉਹਨਾਂ ਦੇ ਨਾਂ 365 ਦਿਨਾਂ ਵਿੱਚ 366 ਅਖਾੜੇ ਲਗਾਉਣ ਦਾ ਰਿਕਾਰਡ ਕਾਇਮ ਹੈ ।

https://www.youtube.com/watch?v=KpiwWmZYgig

ਇਹ ਉਹ ਸਮਾਂ ਸੀ ਜਦੋਂ ਵੱਡੇ ਗਾਇਕ ਲਾਈਵ ਸਟੇਜ ਸ਼ੋਅ ਲਈ ਤਰਸਦੇ ਸਨ ਪਰ ਅਮਰ ਸਿੰਘ ਚਮਕੀਲਾ ਦੇ ਹਰ ਥਾਂ ਤੇ ਸਟੇਜ ਸ਼ੋਅ ਹੋ ਰਹੇ ਸਨ ਇੱਥੋਂ ਤੱਕ ਕਿ ਵਿਦੇਸ਼ਾਂ ਵਿੱਚ ਵੀ ਉਹਨਾਂ ਦੇ ਅਖਾੜਿਆਂ ਦੀ ਅਡਵਾਂਸ ਬੁਕਿੰਗ ਹੁੰਦੀ ਸੀ । ਪਰ ਇਸ ਸਭ ਦੇ ਬਾਵਜੂਦ ਉਹਨਾਂ ਦੇ ਜੀਵਨ ਵਿੱਚ ਕਈ ਤਰ੍ਹਾਂ ਦੇ ਉਤਰਾਅ ਚੜਾਅ ਆਏ । ਫੈਕਟਰੀ ਵਿੱਚ ਨੌਕਰੀ ਕਰਨ ਵਾਲੇ ਚਮਕੀਲਾ ਨੂੰ ਸਭ ਤੋਂ ਪਹਿਲਾਂ ਗਾਇਕ ਸੁਰਿੰਦਰ ਸ਼ਿੰਦਾ ਨੇ ਸੁਣਿਆ ਸੀ ਤੇ ਉਸ ਨੂੰ ਸੁਣਦੇ ਹੀ ਆਪਣੇ ਗਰੁੱਪ ਵਿੱਚ ਰੱਖ ਲਿਆ ਸੀ ।

amar singh chamkila amar singh chamkila

ਚਮਕੀਲਾ ਪਹਿਲਾਂ ਸ਼ਿੰਦੇ ਲਈ ਗਾਣੇ ਲਿਖਦਾ ਸੀ ਪਰ ਗਾਣੇ ਲਿਖਦੇ ਲਿਖਦੇ ਉਸ ਨੂੰ ਗਾਉਣ ਦਾ ਵਲ੍ਹ ਵੀ ਆ ਗਿਆ ਤੇ ਦੇਖਦੇ ਹੀ ਦੇਖਦੇ ਉਹ ਪੰਜਾਬੀ ਗਾਇਕੀ ਦੇ ਖੇਤਰ ਵਿੱਚ ਸੁਪਰ ਸਟਾਰ ਬਣ ਗਏ । ਪਰ ਸੁਪਰ ਸਟਾਰ ਬਣਦੇ ਹੀ ਉਹ ਕਈ ਵਿਵਾਦਾਂ ਵਿੱਚ ਵੀ ਘਿਰ ਗਏ । ਉਹਨਾਂ ਦੇ ਸਬੰਧ ਕਈ ਮਹਿਲਾ ਗਾਇਕਾਂ ਨਾਲ ਰਹੇ ਹਨ । ਉਹਨਾਂ ਦਾ ਕਤਲ ਵੀ ਮਹਿਲਾ ਗਾਇਕ ਨਾਲ ਹੋਇਆ ਸੀ ।

https://www.youtube.com/watch?v=ybIARNRkE0I

ਚਮਕੀਲਾ ਨੂੰ ਉਹਨਾਂ ਦੀ ਸਾਥਣ ਗਾਇਕਾ ਅਮਰਜੋਤ ਨਾਲ 8 ਮਾਰਚ 1988 ਨੂੰ ਰਾਤ ਦੇ ਦੋ ਵਜੇ ਗੋਲੀਆਂ ਨਾਲ ਭੁੰਨ ਦਿੱਤਾ ਗਿਆ ਸੀ । ਇਸ ਮਾਮਲੇ ਵਿੱਚ ਪੁਲਿਸ ਹਾਲੇ ਤੱਕ ਕਾਤਲਾਂ ਦਾ ਪਤਾ ਨਹੀਂ ਲਗਾ ਸਕੀ ।

amar singh chamkila amar singh chamkila

ਚਮਕੀਲੇ ਦੀ ਇਸੇ ਪ੍ਰਸਿੱਧੀ ਕਰਕੇ ਮੁੰਬਈ ਦੇ ਇੱਕ ਪ੍ਰੋਡਕਸ਼ਨ ਹਾਊੁਸ ਨੇ ਉਹਨਾਂ ਦੀ ਬਾਓਪਿਕ ਬਨਾਉਣ ਦੀ ਇੱਛਾ ਜਤਾਈ ਹੈ । ਇਸ ਸਬੰਧ ਵਿੱਚ ਪ੍ਰੋਡਕਸ਼ਨ ਹਾਊਸ ਨੇ ਸਾਰੇ ਤੱਥ ਇਕੱਠੇ ਕਰ ਲਏ ਹਨ ਤੇ ਚਮਕੀਲੇ ਦੇ ਪਰਿਵਾਰ ਤੋਂ ਇਸ ਦੀ ਆਗਿਆ ਲੈ ਲਈ ਹੈ । ਛੇਤੀ ਹੀ ਹੁਣ ਇਸ ਦਾ ਐਲਾਨ ਹੋ ਸਕਦਾ ਹੈ ।

Related Post