ਤਸਵੀਰ ‘ਚ ਨਜ਼ਰ ਆ ਰਹੀ ਇਹ ਬੱਚੀ ਅੱਜ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ, ਕੀ ਤੁਸੀਂ ਪਛਾਣਿਆ ਕੌਣ ਹਨ ਇਹ !

By  Shaminder September 8th 2020 11:30 AM -- Updated: September 8th 2020 11:33 AM

ਕੋਰੋਨਾ ਕਾਲ ‘ਚ ਸੈਲੀਬ੍ਰੇਟੀਜ਼ ਆਪਣੇ ਪਰਿਵਾਰ ਦੇ ਨਾਲ ਕੁਆਲਿਟੀ ਟਾਈਮ ਬਿਤਾ ਰਹੇ ਨੇ । ਉੱਥੇ ਹੀ ਆਪਣੀਆਂ ਪੁਰਾਣੀਆਂ ਯਾਦਾਂ ਵੀ ਤਾਜ਼ਾ ਕਰ ਰਹੇ ਨੇ । ਅਨਮੋਲ ਗਗਨ ਮਾਨ ਦੀ ਇੱਕ ਪੁਰਾਣੀ ਤਸਵੀਰ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ । ਇਸ ਤਸਵੀਰ ‘ਚ ਉਹ ਆਪਣੀ ਮਾਂ ਦੇ ਨਾਲ ਨਜ਼ਰ ਆ ਰਹੇ ਨੇ ।ਇਸ ਤਸਵੀਰ ਨੂੰ ਵੇਖ ਕੇ ਤੁਹਾਨੂੰ ਇਹ ਅੰਦਾਜ਼ਾ ਲਗਾਉਣਾ ਮੁਸ਼ਕਿਲ ਹੋ ਜਾਵੇਗਾ ਕਿ ਇਹ ਗਾਇਕਾ ਅਨਮੋਲ ਗਗਨ ਮਾਨ ਹੀ ਹਨ ਜਾਂ ਫਿਰ ਹੋਰ ਕੋਈ ਹੈ ।

https://www.instagram.com/p/CEjZP-SHDOp/

ਅਨਮੋਲ ਗਗਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ਅਤੇ ਉਨ੍ਹਾਂ ਦੇ ਜ਼ਿਆਦਾਤਰ ਗੀਤਾਂ ‘ਚ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਹੀ ਗੱਲ ਹੁੰਦੀ ਹੈ ।ਉਨ੍ਹਾਂ ਦੇ ਗੀਤ ਜ਼ਿਆਦਾਤਰ ਸੱਭਿਆਚਾਰਕ ਗੀਤ ਹੀ ਹੁੰਦੇ ਹਨ ।

https://www.instagram.com/p/CElfV4qn_iA/

ਹਾਲ ਹੀ ‘ਚ ਉਨ੍ਹਾਂ ਨੇ ਇੱਕ ਸਿਆਸੀ ਪਾਰਟੀ ਵੀ ਜੁਆਇਨ ਕੀਤੀ ਹੈ । ਜਿਸ ਤੋਂ ਬਾਅਦ ਉਹ ਲੋਕਾਂ ਦੀ ਸੇਵਾ ‘ਚ ਜੁਟੇ ਹੋਏ ਨੇ ਅਤੇ ਲਗਾਤਾਰ ਲੋਕਾਂ ਦੇ ਨਾਲ ਰਾਬਤਾ ਵੀ ਕਾਇਮ ਕਰ ਰਹੇ ਹਨ ।

Related Post