ਗਾਜ਼ੀਪੁਰ ਬਾਰਡਰ ’ਤੇ ਪਹੁੰਚੇ ਗਾਇਕ ਬੱਬੂ ਮਾਨ, ਕਿਹਾ ਕੁਰਬਾਨੀਆਂ ਤੇ ਸਮੱਸਿਆਵਾਂ ਭਾਰਤੀਆਂ ਦੇ ਹਿੱਸੇ ਆਉਂਦੀਆਂ ਹਨ

By  Rupinder Kaler February 10th 2021 05:25 PM

ਗਾਇਕ ਬੱਬੂ ਮਾਨ ਕਿਸਾਨੀ ਸੰਘਰਸ਼ ਵਿੱਚ ਲਗਾਤਾਰ ਡਟੇ ਹੋਏ ਹਨ । ਹਾਲ ਹੀ ਵਿੱਚ ਬੱਬੂ ਮਾਨ ਗਾਜ਼ੀਪੁਰ ਸਰਹੱਦ 'ਤੇ ਪਹੁੰਚੇ । ਇਸ ਮੌਕੇ ਬੱਬੂ ਮਾਨ ਨੇ ਸਟੇਜ ਤੋਂ ਕਿਸਾਨਾਂ ਦੇ ਇੱਕਠ ਨੂੰ ਵੀ ਸੰਬੋਧਨ ਕੀਤਾ । ਕਿਸਾਨੀ ਮੰਚ ਤੋਂ ਗਾਇਕ ਬੱਬੂ ਮਾਨ ਨੇ ਕਿਸਾਨਾਂ ਨੂੰ ਕਿਸਾਨੀ ਸੰਘਰਸ਼ ਵਿਚ ਡਟਣ ਦਾ ਸੱਦਾ ਦਿੱਤਾ । ਉਨ੍ਹਾਂ ਆਖਿਆ ਕਿ ਕੁਰਬਾਨੀਆਂ ਅਤੇ ਸਮੱਸਿਆਵਾਂ ਸਿਰਫ ਭਾਰਤੀਆਂ ਦੇ ਹਿੱਸੇ ਹੀ ਆਉਂਦੀਆਂ ਹਨ, ਇਸ ਲਈ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਹੈ।

babbu-mann

ਹੋਰ ਪੜ੍ਹੋ :

ਝੂੱਗੀ ਵਿੱਚ ਰਹਿਣ ਵਾਲੇ ਇਸ ਬੱਚੇ ਦਾ ਵੀਡੀਓ ਦੇਖਕੇ ਬਾਲੀਵੁੱਡ ਦੇ ਸਿਤਾਰੇ ਵੀ ਦੰਦਾਂ ਥੱਲੇ ਉਂਗਲੀ ਦਬਾਉਣ ਲਈ ਹੋਏ ਮਜ਼ਬੂਰ

ਅਨੀਤਾ ਹਸਨੰਦਾਨੀ ਨੂੂੰ ਮਿਲੀ ਪੁੱਤਰ ਦੀ ਦਾਤ, ਹਰ ਪਾਸਿਓਂ ਮਿਲ ਰਹੀ ਵਧਾਈ

farmer protest in india

ਇਸ ਮੌਕੇ ਉਹਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਵੀ ਲੰਮੇ ਹੱਥੀਂ ਲਿਆ । ਉਹਨਾਂ ਸਰਕਾਰ ਦੇ ਨੁਮਾਇੰਦਿਆਂ ਨੂੰ ਕਾਫੀ ਖਰੀਆਂ ਖੋਟੀਆਂ ਸੁਣਾਈਆਂ ।ਇਸ ਦੌਰਾਨ ਉਹਨਾਂ ਨੇ ਕਿਸਾਨ ਆਗੂ ਰਾਕੇਸ਼ ਟਿਕੈਤ ਨਾਲ ਮੁਲਾਕਾਤ ਕੀਤੀ।

farmer

ਕਿਸਾਨ ਆਗੂ ਨੇ ਪੰਜਾਬੀ ਗਾਇਕ ਦਾ ਭਰਵਾਂ ਸਵਾਗਤ ਕੀਤਾ। ਤੁਹਾਨੂੰ ਦੱਸ ਦਿੰਦੇ ਹਾਂ ਕਿ ਮੋਦੀ ਸਰਕਾਰ ਕਿਸਾਨ ਅੰਦੋਲਨ ਨੂੰ ਦਬਾਉਣਾ ਚਾਹੁੰਦੀ ਹੈ ਪਰ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਡਟੇ ਹੋਏ ਹਨ । ਪਿਛਲੇ 75 ਦਿਨਾਂ ਤੋਂ ਕਿਸਾਨਾਂ ਦਾ ਲਗਾਤਾਰ ਮੋਰਚਾ ਜਾਰੀ ਹੈ ।

Related Post