ਗਾਇਕ ਗੁਰਵਿੰਦਰ ਬਰਾੜ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤਾ ਗਿਆ ਸਨਮਾਨਿਤ 

By  Shaminder June 18th 2019 10:46 AM

ਗੁਰਵਿੰਦਰ ਬਰਾੜ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ 'ਚ ਉਨ੍ਹਾਂ ਨੂੰ ਸ਼੍ਰੀ ਮੁਕਤਸਰ ਸਾਹਿਬ ਦੇ ਡੀਸੀ ਵੱਲੋਂ ਸਨਮਾਨਿਤ ਕੀਤਾ ਜਾ ਰਿਹਾ ਹੈ । ਉਨ੍ਹਾਂ ਨੇ ਇਸ ਤਸਵੀਰ ਨੂੰ ਸਾਂਝੇ ਕਰਦਿਆਂ ਹੋਇਆਂ ਲਿਖਿਆ ਕਿ "Thanks DC Sahib .Shiri Muktsar Sahab.And Virpal Kaur ji (Assistant commissioner )..For hounoring as Dist Ikon of Shiri Muktsar Sahab"

ਹੋਰ ਵੇਖੋ:ਪਾਕਿਸਤਾਨ ਤੋਂ ਵੀ ਹਨ ਗਾਇਕ ਗੁਰਵਿੰਦਰ ਬਰਾੜ ਦੇ ਫੈਨ, ਨਵੇਂ ਗਾਣੇ ਤੇ ਪਾਕਿਸਤਾਨੀ ਬਜ਼ੁਰਗ ਪ੍ਰਸ਼ੰਸਕ ਨੇ ਦਿੱਤਾ ਖ਼ਾਸ ਸੁਨੇਹਾ

https://www.instagram.com/p/Byt3NOfgYdd/

ਗੁਰਵਿੰਦਰ ਬਰਾੜ ਇੱਕ ਅਜਿਹੇ ਗਾਇਕ ਹਨ ਜਿਨ੍ਹਾਂ ਨੇ ਆਪਣੀ ਸਾਫ਼ ਸੁਥਰੀ ਗਾਇਕੀ ਸਦਕਾ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਆਪਣੀ ਵੱਖਰੀ ਥਾਂ ਬਣਾਈ ਹੈ । ਵਧੀਆ ਗਾਇਕੀ ਦੇ ਨਾਲ-ਨਾਲ ਗੁਰਵਿੰਦਰ ਬਰਾੜ ਵਧੀਆ ਲੇਖਣੀ ਦੇ ਮਾਲਕ ਨੇ ਅਤੇ ਉਨ੍ਹਾਂ ਨੇ ਆਪਣੀ ਗਾਇਕੀ ਦੇ ਨਾਲ ਸਮਾਜ ਨੂੰ ਹਮੇਸ਼ਾ ਇੱਕ ਸੇਧ ਦੇਣ ਦੀ ਕੋਸ਼ਿਸ਼ ਕੀਤੀ ਹੈ ।

https://www.instagram.com/p/BysoXlaAZrc/

ਭਾਵੇਂ ਉਹ ਸਮਾਜ 'ਚ ਫੈਲੀ ਕੋਈ ਕੁਰੀਤੀ ਹੋਵੇ ਜਾਂ ਫਿਰ ਧੀਆਂ ਨਾਲ ਹੁੰਦੇ ਧੱਕੇ ਦੀ ਗੱਲ ਹੋਵੇ ਆਪਣੇ ਗੀਤਾਂ ਦੇ ਰਾਹੀਂ ਉਨ੍ਹਾਂ ਨੇ ਸਮਾਜ ਨੂੰ ਸ਼ੀਸ਼ਾ ਵਿਖਾਉਣ ਦੀ ਕੋਸ਼ਿਸ਼ ਕੀਤੀ ਹੈ । ਇਹੀ ਕਾਰਨ ਹੈ ਕਿ ਉਹ ਇੱਕ ਹਰਮਨ ਪਿਆਰੇ ਗਾਇਕ ਬਣ ਚੁੱਕੇ ਹਨ ਅਤੇ ਉਨ੍ਹਾਂ ਦੇ ਗੀਤ ਪੰਜਾਬ ਹੀ ਨਹੀਂ ਗੁਆਂਢੀ ਮੁਲਕ ਪਾਕਿਸਤਾਨ 'ਚ ਵੀ ਸੁਣੇ ਜਾਂਦੇ ਹਨ ।

Related Post