ਜੇਲ੍ਹ ’ਚ ਬੰਦ ਮਸ਼ਹੂਰ ਗਾਇਕ ਦਲੇਰ ਮਹਿੰਦੀ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਕਰਵਾਇਆ ਭਰਤੀ

By  Lajwinder kaur August 15th 2022 12:37 PM -- Updated: August 15th 2022 12:39 PM

ਮਸ਼ਹੂਰ ਪੰਜਾਬੀ ਪੌਪ ਅਤੇ ਬਾਲੀਵੁੱਡ ਗਾਇਕ ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਦੇ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਹੋਈ ਹੈ। ਦਲੇਰ ਮਹਿੰਦੀ ਇਸ ਸਮੇਂ ਪਟਿਆਲਾ ਦੇ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਮੀਡੀਆ ਰਿਪੋਰਟਸ ਦੇ ਮੁਤਾਬਿਕ ਦਲੇਰ ਮਹਿੰਦੀ ਦੀ ਜੇਲ੍ਹ 'ਚ ਅਚਾਨਕ ਸਿਹਤ ਖਰਾਬ ਹੋ ਗਈ ਸੀ, ਜਿਸ ਕਰਕੇ ਉਨ੍ਹਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਪਟਿਆਲਾ ਜੇਲ੍ਹ ’ਚ ਬੰਦ ਗਾਇਕ ਦੇ ਲਿਵਰ ’ਚ ਦੇਰ ਰਾਤ ਤਕਲੀਫ ਹੋਈ ਦੱਸੀ ਜਾ ਰਹੀ ਹੈ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਅਚਾਨਕ ਹਸਪਤਾਲ ਲਿਜਾਇਆ ਗਿਆ।

image From Instagram

ਹੋਰ ਪੜ੍ਹੋ : Laal Singh Chaddha: ਆਸਕਰ ਅਕੈਡਮੀ ਨੇ ਸਾਂਝਾ ਕੀਤਾ ਵੀਡੀਓ ਆਮਿਰ ਖ਼ਾਨ ਦੀ ਫ਼ਿਲਮ ਦੀ ਕੀਤੀ ਤਾਰੀਫ

inside image of rajindra hospital patiala image source google

ਦੱਸ ਦੇਈਏ ਕਿ ਦਲੇਰ ਮਹਿੰਦੀ 19 ਸਾਲ ਪੁਰਾਣੇ ਕਬੂਤਰਬਾਜ਼ੀ ਮਾਮਲੇ ’ਚ 2 ਸਾਲ ਦੀ ਸਜ਼ਾ ਕੱਟ ਰਹੇ ਹਨ। ਮੀਡੀਆ ਰਿਪੋਰਟਸ ਦੀ ਜਾਣਕਾਰੀ ਮੁਤਾਬਕ ਦਲੇਰ ਮਹਿੰਦੀ ਜੇਲ੍ਹ ਦੇ ਅੰਦਰ ਨਵਜੋਤ ਸਿੰਘ ਸਿੱਧੂ ਵਾਂਗ ਮੁਨਸ਼ੀ ਵਜੋਂ ਕੰਮ ਕਰ ਰਹੇ ਹਨ।

ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਇੱਕੋ ਬੈਰਕ ਵਿੱਚ ਰੱਖਿਆ ਗਿਆ ਹੈ। ਹਾਲ ਹੀ ‘ਚ ਦਲੇਰ ਮਹਿੰਦੀ ਦਾ ਪਰਿਵਾਰ ਉਨ੍ਹਾਂ ਨੂੰ ਜੇਲ੍ਹ ‘ਚ ਮਿਲਣ ਲਈ ਆਇਆ ਸੀ।

image From Instagram

ਜ਼ਿਕਰਯੋਗ ਹੈ ਕਿ ਇਸ ਮਾਮਲੇ ’ਚ ਦਲੇਰ ਮਹਿੰਦੀ ਵਲੋਂ ਪੰਜਾਬ-ਹਰਿਆਣਾ ਹਾਈਕੋਰਟ ’ਚ ਜ਼ਮਾਨਤ ਅਰਜ਼ੀ ਦਿੱਤੀ ਗਈ ਹੈ, ਜਿਸ ’ਤੇ ਸੁਣਵਾਈ 15 ਸਤੰਬਰ ਨੂੰ ਹੋਵੇਗੀ।

Related Post