ਪੰਜਾਬੀ ਗਾਇਕ ਹਰਭਜਨ ਮਾਨ Harbhajan Mann ਆਪਣੇ ਨਵੇਂ ਗੀਤ ਰੰਗ Rang ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ। ਜੀ ਹਾਂ ਕਈ ਮਹੀਨਿਆਂ ਤੋਂ ਬਾਅਦ ਉਹ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆਏ ਨੇ। ਇਸ ਗੀਤ ਨੂੰ ਹਰਭਜਨ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਸ ਗੀਤ ਵਰਲਡ ਵਾਈਲਡ ਐਕਸਕਲਿਉਸਿਵ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ ਅਤੇ ਪੀਟੀਸੀ ਮਿਊਜ਼ਿਕ ਉੱਤੇ ਚਲਾਇਆ ਜਾ ਰਿਹਾ ਹੈ।
ਹੋਰ ਪੜ੍ਹੋ : ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਆਪਣੇ ਭਰਾ ਦੀ ਸਿਹਰਾਬੰਦੀ ਵਾਲਾ ਪਿਆਰਾ ਜਿਹਾ ਵੀਡੀਓ ਕੀਤਾ ਸਾਂਝਾ, ਭੈਣ-ਭਰਾ ਦਾ ਇਹ ਖ਼ੂਬਸੂਰਤ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ
ਜੇ ਗੱਲ ਕਰੀਏ Rang ਗੀਤ ਦੇ ਬੋਲਾਂ ਦੀ ਤਾਂ ਉਹ Harwinder Tatla ਨੇ ਲਿਖੇ ਹਨ ਅਤੇ ਮਿਊਜ਼ਿਕ Music Empire ਨੇ ਦਿੱਤਾ ਹੈ। Sahib Sekhon ਵੱਲੋਂ ਗਾਣੇ ਦਾ ਸ਼ਾਨਦਾਰ ਵੀਡੀਓ ਤਿਆਰ ਕੀਤਾ ਗਿਆ ਹੈ। Daze Media ਦੇ ਲੇਬਲ ਹੇਠ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਸਾਫ ਸੁਥਰੀ ਗਾਇਕੀ ਵਾਲਾ ਇਹ ਗੀਤ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਵੱਡੀ ਗਿਣਤੀ 'ਚ ਲੋਕ ਇਸ ਗੀਤ (New Punjabi Song 2021) ਨੂੰ ਦੇਖ ਚੁੱਕੇ ਹਨ।
ਹੋਰ ਪੜ੍ਹੋ : Malala Yousafzai's Marriage: ਨੋਬਲ ਪੁਰਸਕਾਰ ਜੇਤੂ ਮਲਾਲਾ ਯੂਸਫਜ਼ਈ ਦਾ ਹੋਇਆ ਵਿਆਹ, ਜਸਟਿਨ ਟਰੂਡੋ ਤੋਂ ਲੈ ਕੇ ਕਈ ਹੋਰ ਨਾਮੀ ਹਸਤੀਆਂ ਨੇ ਦਿੱਤੀ ਵਧਾਈ
ਜੇ ਗੱਲ ਕਰੀਏ ਹਰਭਜਨ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਹਨ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਪੰਜਾਬੀ ਸੰਗੀਤ ਜਗਤ ਨੂੰ ਦੇ ਚੁੱਕੇ ਹਨ। ਹਰਭਜਨ ਮਾਨ ਨੇ ਹੀ ਮੁੜ ਤੋਂ ਪੰਜਾਬੀ ਫ਼ਿਲਮਾਂ ਨੂੰ ਸੁਰਜੀਤ ਕੀਤਾ ਸੀ। ਜਿਸ ਤੋਂ ਬਾਅਦ ਪੰਜਾਬੀ ਫ਼ਿਲਮਾਂ ਦਾ ਦੁਬਾਰਾ ਤੋਂ ਆਗਾਜ਼ ਹੋਇਆ ਹੈ। ਇੱਕ ਵਾਰ ਫਿਰ ਤੋਂ ਉਹ ਵੱਡੇ ਪਰਦੇ ਉੱਤੇ ਵਾਪਸੀ ਕਰਨ ਜਾ ਰਹੇ ਨੇ। ਉਹ ਪੀ.ਆਰ ਟਾਈਟਲ ਹੇਠ ਬਣੀ ਫ਼ਿਲਮ ਦੇ ਨਾਲ ਅਦਾਕਾਰੀ ਦੇ ਖੇਤਰ 'ਚ ਨਜ਼ਰ ਆਉਣਗੇ। ਇਹ ਫ਼ਿਲਮ ਅਗਲੇ ਸਾਲ ਰਿਲੀਜ਼ ਹੋਣ ਜਾ ਰਹੀ ਹੈ। ਇਹ ਫ਼ਿਲਮ ਦੁਨੀਆ ਭਰ ਦੇ ਸਿਨੇਮਿਆਂ ‘ਚ 13 ਮਈ 2022 ਨੂੰ ਰਿਲੀਜ਼ ਹੋਵੇਗੀ ।