ਬੱਚਿਆਂ ਨਾਲ ਮਸਤੀ ਕਰਦੇ ਦਿਖਾਈ ਦਿੱਤੇ ਗਾਇਕ ਹਰਫ ਚੀਮਾ, ਵੀਡੀਓ ਹੋ ਰਿਹਾ ਵਾਇਰਲ

By  Shaminder June 17th 2021 04:18 PM

ਗਾਇਕ ਹਰਫ ਚੀਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਬੱਚਿਆਂ ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਹਰਫ ਚੀਮਾ ਬੱਚਿਆਂ ਤੋਂ ਉਨ੍ਹਾਂ ਦੇ ਨਾਂਅ ਪੁੱਛ ਰਹੇ ਹਨ ।ਵੀਡੀਓ ‘ਚ ਬੱਚੇ ਹਰਫ ਚੀਮਾ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਸ਼ਰਮਾ ਰਹੇ ਹਨ ।

Harf Cheema Image From Instagram

 

ਹੋਰ ਪੜ੍ਹੋ : ਕੀ ਕਰਨ ਔਜਲਾ ਮਨਮੋਹਨ ਵਾਰਿਸ ਨਾਲ ਲੈ ਕੇ ਆ ਰਹੇ ਹਨ ਕੋਈ ਗੀਤ ! 

harf-chema Image From Instagram

ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਇੱਕ ਸਵਾਲ ਵੀ ਪੁੱਛਿਆ ਹੈ ਕਿ ਤੁਸੀਂ ਇਨ੍ਹਾਂ ਵਿੱਚੋਂ ਕਿਸ ਦੇ ਵਰਗੇ ਸੀ । ਹਰਫ ਚੀਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਲਗਾਤਾਰ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ ।

Image From Instagram

ਹਾਲ ਹੀ ‘ਚ ਉਨ੍ਹਾਂ ਨੇ ਕਿਸਾਨੀ ਨੂੰ ਸਮਰਪਿਤ ਕਈ ਗੀਤ ਕੱਢੇ ਹਨ ਅਤੇ ਕੰਵਰ ਗਰੇਵਾਲ ਨੇ ਵੀ ਇਸ ਗੀਤ ‘ਚ ਉਨ੍ਹਾਂ ਦਾ ਸਾਥ ਦਿੱਤਾ ਹੈ । ਉਹ ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਅੰਦੋਲਨ ਦੇ ਨਾਲ ਜੁੜੇ ਹੋਏ ਹਨ ।ਉਹ ਲਗਾਤਾਰ ਕਿਸਾਨਾਂ ਦੇ ਅੰਦੋਲਨ ਨਾਲ ਸਬੰਧਤ ਪੋਸਟਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।

 

View this post on Instagram

 

A post shared by Harf Cheema (ਹਰਫ) (@harfcheema)

Related Post