ਕਰਤਾਰ ਸਿੰਘ ਸਰਾਭਾ ਦਾ ਅੱਜ ਹੈ ਜਨਮ ਦਿਨ,ਹਰਜੀਤ ਹਰਮਨ ਨੇ ਇਸ ਤਰ੍ਹਾਂ ਕੀਤਾ ਯਾਦ

By  Shaminder May 24th 2019 02:00 PM

ਸਭ ਤੋਂ ਛੋਟੀ ਉਮਰ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਅੱਜ ਜਨਮ ਦਿਨ ਹੈ ।ਉਨ੍ਹਾਂ ਦੇ ਜਨਮ ਦਿਨ 'ਤੇ ਗਾਇਕ ਹਰਜੀਤ ਹਰਮਨ ਨੇ ਉਨ੍ਹਾਂ ਦੀ ਤਸਵੀਰ ਸਾਂਝੀ ਕਰਦਿਆਂ ਉਨ੍ਹਾਂ ਨੂੰ ਯਾਦ ਕੀਤਾ ਹੈ । ਉਨ੍ਹਾਂ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਲਿਖਿਆ ਕਿ "ਸ਼ਹੀਦ ਜਾਗਦੀਆਂ ਕੌਮਾਂ ਦਾ ਸਰਮਾਇਆ ਹੁੰਦੇ ਨੇ ਛੋਟੀ ਉਮਰ ਦੇ ਕੌਮੀ ਸ਼ਹੀਦ ਸ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਦੀਆਂ ਪੰਜਾਬ ਅਤੇ ਵਿਦੇਸ਼ਾਂ ਵਿੱਚ ਵਸਦੇ ਸਮੂਹ ਪੰਜਾਬੀਆਂ ਨੂੰ ਬਹੁਤ ਬਹੁਤ ਮੁਬਾਰਕਾਂ"

ਹੋਰ ਵੇਖੋ:ਸਾਰਾਗੜੀ ਦੇ ਸਿੰਘਾਂ ਤੋਂ ਬਾਅਦ ਹੁਣ ਕਰਤਾਰ ਸਿੰਘ ਸਰਾਭਾ ‘ਤੇ ਬਣ ਰਹੀ ਹੈ ਫ਼ਿਲਮ

 ਕਰਤਾਰ ਸਿੰਘ ਸਰਾਭਾ ਦਾ ਜਨਮ 24 ਮਈ 1896 ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਰਾਭਾ ਵਿਖੇ ਸਰਦਾਰ ਮੰਗਲ ਸਿੰਘ ਦੇ ਘਰ ਬੀਬੀ ਸਾਹਿਬ ਕੌਰ ਦੀ ਕੁੱਖੋਂ ਹੋਇਆ ਸੀ।ਛੋਟੀ ਉਮਰ ਵਿੱਚ ਹੀ ਉਸ ਦੇ ਪਿਤਾ ਦੀ ਮੌਤ ਹੋ ਗਈ ਅਤੇ ਉਸ ਦੇ ਪਾਲਣ ਪੋਸ਼ਣ ਦੀ ਜ਼ਿੰਮੇਵਾਰੀ ਦਾਦਾ ਸਰਦਾਰ ਬਚਨ ਸਿੰਘ ਦੇ ਮੋਢਿਆਂ 'ਤੇ ਆ ਪਈ। ਕਰਤਾਰ ਸਿੰਘ ਸਰਾਭਾ ਨੇ ਮੁੱਢਲੀ ਵਿੱਦਿਆ ਸਰਾਭਾ ਪਿੰਡ ਵਿੱਚ ਹੀ ਪ੍ਰਾਪਤ ਕੀਤੀ।

https://www.instagram.com/p/BxsPxb8JoVJ/

ਅੱਠਵੀਂ ਤੱਕ ਦੀ ਵਿੱਦਿਆ ਮਾਲਵਾ ਖਾਲਸਾ ਸਕੂਲ ਲੁਧਿਆਣੇ ਤੋਂ ਪ੍ਰਾਪਤ ਕੀਤੀ। ਇਸ ਮਗਰੋਂ ਕਰਤਾਰ ਸਿੰਘ ਆਪਣੇ ਚਾਚਾ ਵੀਰ ਸਿੰਘ ਕੋਲ ਉੜੀਸਾ, ਕਟਕ ਸ਼ਹਿਰ ਵਿੱਚ, ਜਿੱਥੇ ਉਹ ਡਾਕਟਰ ਸਨ, ਚਲੇ ਗਏ। ਦਸਵੀਂ ਤੱਕ ਦੀ ਵਿੱਦਿਆ ਉਨ੍ਹਾਂ ਨੇ ਉੱਥੇ ਹੀ ਪ੍ਰਾਪਤ ਕੀਤੀ।ਉਨ੍ਹਾਂ ਨੇ ਗਦਰ ਲਹਿਰ 'ਚ ਵੱਧ ਚੜ ਕੇ ਭਾਗ ਲਿਆ ਸੀ।

Related Post