ਹਾਰਡੀ ਸੰਧੂ ਦੀਆਂ ਪਤਨੀ ਨਾਲ ਤਸਵੀਰਾਂ ਹੋਈਆਂ ਵਾਇਰਲ, ਇਸ ਗੀਤ ‘ਚ ਪਤਨੀ ਨਾਲ ਆਏ ਸਨ ਨਜ਼ਰ

By  Shaminder August 24th 2020 10:23 AM

ਹਾਰਡੀ ਸੰਧੂ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਪਰ ਅਜਿਹੇ ਬਹੁਤ ਹੀ ਘੱਟ ਮੌਕੇ ਹੁੰਦੇ ਹਨ ਜਦੋਂ ਉਹ ਆਪਣੀ ਪਤਨੀ ਦੇ ਨਾਲ ਤਸਵੀਰਾਂ ਸ਼ੇਅਰ ਕਰਦੇ ਹੋਣ । ਉਨ੍ਹਾਂ ਦੀ ਪਤਨੀ ਦੇ ਨਾਲ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ । ਜਿਸ ਨੂੰ ਕਿ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਦੱਸ ਦਈਏ ਕਿ ਹਾਰਡੀ ਸੰਧੂ ਆਪਣੀ ਪਤਨੀ ਜੀਨਤ ਸਿੱਧੂ ਦੇ ਨਾਲ ਉਨ੍ਹਾਂ ਦੇ ਪ੍ਰਸਿੱਧ ਗੀਤ ‘ਬੈਕਬੋਨ’ ‘ਚ ਨਜ਼ਰ ਆ ਚੁੱਕੇ ਹਨ ।

https://www.instagram.com/p/B31JBj4H5sC/

ਇਸ ਗੀਤ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ ਅਤੇ ਇਹ ਇੱਕ ਰੋਮਾਂਟਿਕ ਗੀਤ ਸੀ ।

https://www.instagram.com/p/CEOIQkrjU6T/

ਜਿਸ ਦੀ ਫੀਚਰਿੰਗ ‘ਚ ਹਾਰਡੀ ਸੰਧੂ ਆਪਣੀ ਪਤਨੀ ਦੇ ਨਾਲ ਨਜ਼ਰ ਆਏ ਸਨ । ਹਾਰਡੀ ਸੰਧੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।

ਇਸ ਦੇ ਨਾਲ ਹੀ ਉਹ ਜਲਦ ਹੀ ਬਾਲੀਵੁੱਡ ਦੀ ਫ਼ਿਲਮ ‘ਚ ਨਜ਼ਰ ਆੳੇੁਣ ਵਾਲੇ ਹਨ । ਦੱਸ ਦਈਏ ਕਿ ਹਾਰਡੀ ਸੰਧੂ ਬਣਨਾ ਤਾਂ ਕ੍ਰਿਕੇਟਰ ਚਾਹੁੰਦੇ ਸਨ ਪਰ ਕ੍ਰਿਕੇਟ ਦੇ ਮੈਦਾਨ ‘ਚ ਹੋਏ ਇੱਕ ਹਾਦਸੇ ਤੋਂ ਬਾਅਦ ਉਨ੍ਹਾਂ ਨੇ ਗਾਇਕੀ ਨੂੰ ਆਪਣੇ ਫ਼ਿਲਮੀ ਕਰੀਅਰ ਦੇ ਤੌਰ ‘ਤੇ ਅਪਣਾ ਲਿਆ ਸੀ ।

 

Related Post