ਗਾਇਕਾ ਜੈਸਮੀਨ ਜੱਸੀ ਨੇ ਆਪਣੇ ਪੁੱਤਰ ਦੇ ਨਾਲ ਸਾਂਝੀਆਂ ਕੀਤੀਆਂ ਕਿਊਟ ਤਸਵੀਰਾਂ

By  Lajwinder kaur January 21st 2022 02:22 PM

ਗਾਇਕਾ ਜੈਸਮੀਨ ਜੱਸੀ Jaismeen Jassi ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਇਸ ਸਾਲ ਹੀ ਉਨ੍ਹਾਂ ਨੇ ਆਪਣੇ ਦੂਜੇ ਬੱਚੇ ਦੇ ਜਨਮ ਦਾ ਖੁਲਾਸਾ ਕੀਤਾ ਹੈ। ਪਿਛਲੇ ਸਾਲ ਪਰਮਾਤਮਾ ਨੇ ਉਨ੍ਹਾਂ ਨੂੰ ਪੁੱਤਰ ਦੀ ਦਾਤ ਦੇ ਨਾਲ ਨਿਵਾਜਿਆ ਹੈ। ਗਾਇਕਾ ਨੇ ਆਪਣੀ ਸੋਸ਼ਲ ਮੀਡੀਆ ਅਕਾਉਂਟ ਉੱਤੇ ਆਪਣੇ ਪੁੱਤਰ Nivaz Deep Singh Dhillon ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਨੇ।

ਹੋਰ ਪੜ੍ਹੋ :  ਪ੍ਰੈਗਨੈਂਸੀ ਦੌਰਾਨ ਖੁਦ ਨੂੰ ਫਿੱਟ ਰੱਖ ਰਹੀ ਹੈ ਕਾਜਲ ਅਗਰਵਾਲ, ਨਵੀਂ ਤਸਵੀਰ 'ਚ ਨਜ਼ਰ ਆ ਰਿਹਾ ਹੈ ਅਦਾਕਾਰਾ ਦਾ ਬੇਬੀ ਬੰਪ

jaismeen jassi with son

ਜੈਸਮੀਨ ਜੱਸੀ ਨੇ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤੀਆਂ ਨੇ। ਉਨ੍ਹਾਂ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ- ਛੋਟੀ ਚਮਕ..ਤਸਵੀਰਾਂ ਚ ਦੇਖ ਸਕਦੇ ਹੋ ਜੈਸਮੀਨ ਨੇ ਆਪਣੇ ਪੁੱਤਰ ਨੂੰ ਗੋਦੀ ਚੁੱਕਿਆ ਹੋਇਆ ਹੈ ਤੇ ਲਾਡ ਲਡਾਉਂਦੇ ਹੋਏ ਨਜ਼ਰ ਆ ਰਹੀ ਹੈ। ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਸ ਤੋਂ ਪਹਿਲਾ ਜੈਸਮੀਨ ਜੱਸੀ ਦਾ ਆਪਣੀ ਧੀ ਗੁਣਤਾਸ ਦੇ ਨਾਲ ਇੱਕ ਡਾਂਸ ਵੀਡੀਓ ਸਾਹਮਣੇ ਆਇਆ ਸੀ। ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ।

ਹੋਰ ਪੜ੍ਹੋ : ਬੀਰ ਸਿੰਘ ਦਾ ਨਵਾਂ ਗੀਤ ‘ਜੋੜਾ ਝਾਂਜਰਾਂ ਦਾ’ ਛਾਇਆ ਟਰੈਂਡਿੰਗ ‘ਚ, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਰਾਜਵੀਰ ਜਵੰਦਾ ਤੇ ਜਪਜੀ ਖਹਿਰਾ ਦੀ ਰੋਮਾਂਟਿਕ ਕਮਿਸਟਰੀ, ਦੇਖੋ ਵੀਡੀਓ

inside image of deep dhillon and jaismeen jassi

ਜੈਸਮੀਨ ਜੱਸੀ ਜਿਨ੍ਹਾਂ ਨੇ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਵਧੀਆ ਗੀਤ ਦਿੱਤੇ ਨੇ। ਉਨ੍ਹਾਂ ਦੇ ਜ਼ਿਆਦਾਤਰ ਗੀਤ ਦੋਗਾਣੇ ਹੁੰਦੇ ਨੇ, ਜਿਸ ਨੂੰ ਉਹ ਆਪਣੇ ਪਤੀ ਦੀਪ ਢਿੱਲੋਂ ਨਾਲ ਗਾਉਂਦੀ ਹੈ। ਦੱਸ ਦਈਏ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਸੁਪਰ ਹਿੱਟ ਦੁਗਾਣਾ ਜੋੜੀ ਦੀਪ ਢਿੱਲੋਂ ਅਤੇ ਜੈਸਮੀਨ ਜੱਸੀ ਦੀ ਹੈ। ਦੋਵਾਂ ਨੇ ਇਕੱਠੇ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦਿੱਤੇ ਨੇ। ‘ਤੇਰੀ ਬੇਬੇ ਲਿਬੜੀ ਤਿਬੜੀ’, ‘ਰੇਡਰ’ ਮੁੱਛ ਦਾ ਸਵਾਲ, ‘ਜੋੜੀ’, ਵਰਗੇ ਕਈ ਕਮਾਲ ਦੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਇਸ ਮਹੀਨੇ ਹੀ ਦੋਵੇਂ ਜਣੇ ‘ਦਾਰੂ ਡਰਾਮ’ ਟਾਈਟਲ ਹੇਠ ਰਿਲੀਜ਼ ਗੀਤ ਦੇ ਨਾਲ ਦਰਸ਼ਕਾਂ ਦਾ ਰੂਬਰੂ ਹੋਏ ਨੇ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ।

 

View this post on Instagram

 

A post shared by jaismeen jassi (@jaismeenj)

Related Post