ਗਾਇਕਾ ਜਸਵਿੰਦਰ ਬਰਾੜ ਵੀ ਕਿਸਾਨਾਂ ਦੇ ਹੱਕ ‘ਚ ਨਿੱਤਰੇ, ‘ਜੈ ਜਵਾਨ ਜੈ ਕਿਸਾਨ’ ਦਾ ਦਿੱਤਾ ਨਾਅਰਾ

By  Shaminder September 18th 2020 11:25 AM

ਕਿਸਾਨਾਂ ਵੱਲੋਂ ਖੇਤੀਬਾੜੀ ਬਿੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ । ਇਸ ਦੇ ਬਾਵਜੂਦ ਇਸ ਬਿੱਲ ਨੂੰ ਪਾਸ ਕਰ ਦਿੱਤਾ ਗਿਆ ਹੈ । ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕ ‘ਚ ਕਈ ਕਲਾਕਾਰ ਵੀ ਨਿੱਤਰੇ ਹਨ । ਦਿਲਜੀਤ ਦੋਸਾਂਝ, ਗੱਗੂ ਗਿੱਲ, ਕਮਲਹੀਰ ਅਤੇ ਬੱਬੂ ਮਾਨ ਨੇ ਵੀ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਸੀ । ਪਰ ਹੁਣ ਗਾਇਕਾ ਜਸਵਿੰਦਰ ਬਰਾੜ ਵੀ ਕਿਸਾਨਾਂ ਦੇ ਹੱਕ ‘ਚ ਨਿੱਤਰੇ ਹਨ ਅਤੇ ਉਨ੍ਹਾਂ ਨੇ ਵੀ ਜੈ ਜਵਾਨ ਜੈ ਕਿਸਾਨ ਦਾ ਨਾਅਰਾ ਬੁਲੰਦ ਕੀਤਾ ਹੈ ।

ਹੋਰ ਪੜ੍ਹੋ :ਗਾਇਕਾ ਜਸਵਿੰਦਰ ਬਰਾੜ ਨੇ ਆਪਣੇ ਜਨਮ ਦਿਨ ’ਤੇ ਵਧਾਈ ਦੇਣ ਵਾਲਿਆਂ ਦਾ ਕੀਤਾ ਧੰਨਵਾਦ, ਆਪਣਿਆਂ ਦੇ ਵਿਰੋਧ ਦੇ ਬਾਵਜੂਦ ਗਾਇਕੀ ਦੇ ਖੇਤਰ ਵਿੱਚ ਬਣਾਇਆ ਵੱਡਾ ਨਾਂਅ

Jaswinder Brar Jaswinder Brar

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕਈ ਗਾਇਕਾਂ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰਦੇ ਹੋਏ ਇਸ ਬਿੱਲ ਦਾ ਵਿਰੋਧ ਕੀਤਾ ਸੀ । ਦੱਸ ਦਈਏ ਕਿ ਕਿਸਾਨਾਂ ਦੇ ਭਾਰੀ ਵਿਰੋਧ ਦੇ ਬਾਵਜੂਦ ਇਹ ਬਿੱਲ ਪਾਸ ਕਰ ਦਿੱਤਾ ਗਿਆ ਹੈ ।

jaswinder Brar jaswinder Brar

ਕਿਸਾਨਾਂ ਦੇ ਜ਼ੋਰਦਾਰ ਵਿਰੋਧ ਦੇ ਬਾਵਜੂਦ ਲੋਕ ਸਭਾ ਨੇ ਕਿਸਾਨਾਂ ਦਾ ਉਤਪਾਦਨ ਵਪਾਰ ਅਤੇ ਵਣਜ  ਬਿੱਲ, 2020, ਅਤੇ ਕਿਸਮਾਂ (ਸਸ਼ਕਤੀਕਰਨ ਅਤੇ ਸੁਰੱਖਿਆ) ਮੁੱਲ ਅਸ਼ੋਰੈਂਸ ਅਤੇ ਫਾਰਮ ਸਰਵਿਸਿਜ਼ ਬਿੱਲ, 2020 'ਤੇ ਨੂੰ ਪਾਸ ਕਰ ਦਿੱਤਾ ਹੈ। ਹੁਣ ਇਹ ਬਿੱਲ ਰਾਜ ਸਭਾ 'ਚ ਪੇਸ਼ ਕੀਤਾ ਜਾਵੇਗਾ।

 

View this post on Instagram

 

ਜੈ ਜਵਾਨ ਜੈ ਕਿਸਾਨ ?

A post shared by Jaswinder Brar (@jaswinderbrarofficial) on Sep 17, 2020 at 9:45pm PDT

ਦੱਸਣਯੋਗ ਹੈ ਕਿ ਅਕਾਲੀ ਦਲ ਨੇ ਇਸ ਬਿੱਲ ਦਾ ਲੋਕ ਸਭਾ 'ਚ ਵਿਰੋਧ ਕੀਤਾ ਹੈ।ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੋਦੀ ਸਰਕਾਰ ਦੀ ਵਜ਼ਾਰਤ ਛੱਡ ਦਿੱਤੀ ਹੈ ਅਤੇ ਅਸਤੀਫਾ ਦੇ ਦਿੱਤਾ ਹੈ।

Related Post