ਅੱਜ ਹੈ ਗਾਇਕਾ ਜਸਵਿੰਦਰ ਬਰਾੜ ਦੀ ਧੀ ਦਾ ਜਨਮ ਦਿਨ, ਧੀ ਨਾਲ ਤਸਵੀਰ ਸਾਂਝੀ ਕਰਦੇ ਹੋਏ ਦਿੱਤੀ ਜਨਮ ਦਿਨ ਦੀ ਵਧਾਈ

By  Shaminder September 11th 2020 01:19 PM

ਆਪਣੇ ਜ਼ਮਾਨੇ ‘ਚ ਮਸ਼ਹੂਰ ਰਹੀ ਗਾਇਕਾ ਜਸਵਿੰਦਰ ਬਰਾੜ ਨੇ ਬੀਤੇ ਦਿਨੀਂ ਆਪਣਾ ਜਨਮ ਦਿਨ ਮਨਾਇਆ ਹੈ ਅਤੇ ਅੱਜ ਉਨ੍ਹਾਂ ਦੀ ਧੀ ਦਾ ਜਨਮ ਦਿਨ ਹੈ । ਆਪਣੀ ਧੀ ਦੇ ਜਨਮ ਦਿਨ ‘ਤੇ ਜਸਵਿੰਦਰ ਬਰਾੜ ਨੇ ਧੀ ਦੇ ਨਾਲ ਇੱਕ ਤਸਵੀਰ ਸਾਂਝੀ ਕਰਦੇ ਹੋਏ ਉਸ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਦੱਸ ਦਈਏ ਕਿ ਜਸਵਿੰਦਰ ਬਰਾੜ ਆਪਣੇ ਸਮੇਂ ‘ਚ ਹਿੱਟ ਗਾਇਕਾ ਰਹੇ ਨੇ ਅਤੇ ਹੁਣ ਵੀ ਉਹ ਇੰਡਸਟਰੀ ‘ਚ ਸਰਗਰਮ ਹਨ ।

https://www.instagram.com/p/CE_HlAkA-ic/

ਪਰ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਨੇ ਇੰਡਸਟਰੀ ਤੋਂ ਦੂਰੀ ਬਣਾ ਲਈ ਸੀ। ਕਿਉਂਕਿ ਪਰਿਵਾਰਕ ਰੁਝੇਵਿਆਂ ਕਾਰਨ ਅਤੇ ਆਪਣੇ ਪਰਿਵਾਰ ‘ਤੇ ਆਏ ਸੰਕਟ ਕਾਰਨ ਉਨ੍ਹਾਂ ਨੇ ਕੁਝ ਸਮੇਂ ਤੋਂ ਗਾਇਕੀ ਤੋਂ ਦੂਰੀ ਬਣਾ ਲਈ ਸੀ । ਹਾਲ ਹੀ ‘ਚ ਉਨ੍ਹਾਂ ਦੇ ਪੁੱਤਰ ਦੀ ਕਿਡਨੀ ਦੀ ਸਰਜਰੀ ਹੋਈ ਸੀ ।

https://www.instagram.com/p/CEo5iSxgGxl/

ਜਿਸ ਦੀ ਉਨ੍ਹਾਂ ਨੇ ਇੱਕ ਪੋਸਟ ਸਾਂਝੀ ਕਰਦੇ ਹੋਏ ਆਪਣੇ ਸਾਰੇ ਪ੍ਰਸ਼ੰਸਕਾਂ ਨੂੰ ਆਪਣੇ ਪੁੱਤਰ ਦੇ ਸਫ਼ਲ ਇਲਾਜ ਲਈ ਅਰਦਾਸ ਕਰਨ ਦੀ ਅਪੀਲ ਕੀਤੀ ਸੀ । ਸਰਜਰੀ ਹੋਣ ਤੋਂ ਬਾਅਦ ਵੀ ਉਨ੍ਹਾਂ ਨੇ ਇੱਕ ਪੋਸਟ ਸਾਂਝੀ ਕਰਕੇ ਆਪਣੇ ਪੁੱਤਰ ਦੇ ਲਈ ਦੁਆਵਾਂ ਕਰਨ ਵਾਲਿਆਂ ਦਾ ਸ਼ੁਕਰੀਆ ਅਦਾ ਕੀਤਾ ਸੀ ।

https://www.instagram.com/p/B5soXolA1WR/

Related Post