ਗਾਇਕਾ ਜਸਵਿੰਦਰ ਬਰਾੜ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਨਾਲ ਸਾਂਝੀ ਕੀਤੀ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

By  Shaminder March 1st 2021 12:35 PM

ਗਾਇਕਾ ਜਸਵਿੰਦਰ ਬਰਾੜ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਦੇ ਨਾਲ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਨ੍ਹਾਂ ਦੇ ਪਤੀ ਵੀ ਨਜ਼ਰ ਆ ਰਹੇ ਹਨ । ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਵੀਰ ਤੇ ਭਾਬੀ ਜੀ’ ।

jaswinder Brar Image from Jaswinder Brar's instagram

ਹੋਰ ਪੜ੍ਹੋ :  ਇਸ ਮਕਾਨ ਨਾਲ ਭੂਮੀ ਪੇਡਨੇਕਰ ਦੀਆਂ ਜੁੜੀਆਂ ਹਨ ਪੁਰਾਣੀਆਂ ਯਾਦਾਂ, ਘਰ ਨੂੰ ਦੇਖ ਕੇ ਹੋ ਗਈ ਭਾਵੁਕ

jaswinder brar Image from Jaswinder Brar's instagram

ਇਸ ਤਸਵੀਰ ਨੂੰ ਦਰਸ਼ਕਾਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।ਜਸਵਿੰਦਰ ਬਰਾੜ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ । ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਹਨ ।

jaswinder brar Image from Jaswinder Brar's instagram

ਉਹ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ ।ਸਿੱਧੂ ਮੂਸੇਵਾਲਾ ਦੇ ਗੀਤ ‘ਚ ਪਿੱਛੇ ਜਿਹੇ ਉਨ੍ਹਾਂ ਦਾ ਜ਼ਿਕਰ ਵੀ ਕੀਤਾ ਗਿਆ ਸੀ ।ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦਾ ਸ਼ੁਕਰੀਆ ਅਦਾ ਵੀ ਕੀਤਾ ਸੀ ।

 

View this post on Instagram

 

A post shared by Jaswinder Brar (@jaswinderbrarofficial)

ਉਹ ਲੰਮੇ ਸਮੇਂ ਤੋਂ ਅਖਾੜਿਆਂ ‘ਚ ਗਾਉਂਦੇ ਆ ਰਹੇ ਹਨ । ਉਨ੍ਹਾਂ ਦੇ ਗੀਤਾਂ ਨੂੰ ਕਾਫੀ ਪਸੰਦ ਵੀ ਕੀਤਾ ਜਾਂਦਾ ਹੈ ।ਆਪਣੀ ਲੰਮੀ ਹੇਕ ਅਤੇ ਬੁਲੰਦ ਆਵਾਜ਼ ਲਈ ਉਹ ਜਾਣੇ ਜਾਂਦੇ ਹਨ ।

 

Related Post