ਗਾਇਕਾ ਜੈਨੀ ਜੌਹਲ ਨੇ ਭੈਣ ਦੀ ਹਲਦੀ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

By  Shaminder April 23rd 2021 01:51 PM

ਗਾਇਕਾ ਜੈਨੀ ਜੌਹਲ ਨੇ ਆਪਣੀ ਭੈਣ ਦੇ ਵਿਆਹ ਦੀਆਂ ਰਸਮਾਂ ਦੀਆਂ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਆਪਣੀ ਭੈਣ ਨੂੰ ਵਟਣਾ ਮਲਦੀ ਹੋਈ ਦਿਖਾਈ ਦੇ ਰਹੀ ਹੈ। ਇਸ ਦੇ ਨਾਲ ਹੀ ਉਸ ਦੇ ਪਰਿਵਾਰਕ ਮੈਂਬਰ ਵੀ ਨਾਲ ਦਿਖਾਈ ਦੇ ਰਹੇ ਹਨ । ਜੈਨੀ ਜੌਹਲ ਨੇ ਇੱਕ ਵੀਡੀਓ ਵੀ ਸ਼ੇਅਰ ਕੀਤਾ ਹੈ ।

Jenny Johal Image From Jenny Johal's Instagram

ਹੋਰ ਪੜ੍ਹੋ : ਆਈਸੀਯੂ ਤੋਂ ਬਾਹਰ ਆਈ ਰਾਖੀ ਸਾਵੰਤ ਦੀ ਮਾਂ, ਵੀਡੀਓ ਸਾਂਝੀ ਕਰਕੇ ਕਿਹਾ ਮਾਂ ਕਰ ਰਹੀ ਹੈ ਕੈਟਵਾਕ

jenny Image From Jenny Johal's Instagram

ਜਿਸ ‘ਚ ਉਹ ਆਪਣੀ ਭੈਣ ਦੇ ਨਾਲ ਦਿਖਾਈ ਦੇ ਰਹੀ ਹੈ । ਸਾਰਾ ਪਰਿਵਾਰ ਕਾਫੀ ਖੁਸ਼ ਵਿਖਾਈ ਦੇ ਰਿਹਾ ਹੈ । ਕੁਝ ਦਿਨ ਪਹਿਲਾਂ ਵੀ ਗਾਇਕਾ ਨੇ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀਆਂ ਸਨ । ਜੈਨੀ ਜੌਹਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।

Jenny Image From Jenny Johal's Instagram

ਉਹ ਸੋਸ਼ਲ ਮੀਡੀਆ ‘ਤੇ ਅਕਸਰ ਐਕਟਿਵ ਰਹਿੰਦੀ ਹੈ ਅਤੇ ਆਪਣੀਆਂ ਅਤੇ ਆਪਣੇ ਪਰਿਵਾਰ ਦੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ । ਪਿੱਛੇ ਜਿਹੇ ਆਰ ਨੇਤ ਦੇ ਨਾਲ ਆਏ ਉਸ ਦੇ ਗੀਤ 100 ਵਿਚੋਂ 100  ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ ।

 

View this post on Instagram

 

A post shared by Jenny Johl (@jennyjohalmusic)

Related Post