ਗਾਇਕ ਕੁਲਵਿੰਦਰ ਬਿੱਲਾ ਨੇ ਲਈ ਨਵੀਂ ਗੱਡੀ, ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ, ਪ੍ਰਸ਼ੰਸਕ ਦੇ ਰਹੇ ਵਧਾਈਆਂ

By  Shaminder March 18th 2021 11:14 AM

ਗਾਇਕ ਕੁਲਵਿੰਦਰ ਬਿੱਲਾ ਨੇ ਨਵੀਂ ਗੱਡੀ ਲਈ ਹੈ। ਇਸ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਇਸ ਤਸਵੀਰ ‘ਚ ਕੁਲਵਿੰਦਰ ਬਿੱਲਾ ਫੁੱਲਾਂ ਦੇ ਨਾਲ ਸ਼ਿੰਗਾਰੀ ਹੋਈ ਗੱਡੀ ਦੇ ਕੋਲ ਖੜੇ ਹੋਏ ਨਜ਼ਰ ਆ ਰਹੇ ਨੇ । ਇਸ ਤਸਵੀਰ ‘ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਕਮੈਂਟਸ ਕਰ ਕੇ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ।

kulwinder billa image From Kulwinder billa’s Instagram

ਹੋਰ ਪੜ੍ਹੋ : ਨਿਮਰਤ ਖਹਿਰਾ ਅਤੇ ਸਰਗੁਨ ਮਹਿਤਾ ਦਾ ਵੀਡੀਓ ਪ੍ਰਸ਼ੰਸਕਾਂ ਨੂੰ ਆ ਰਿਹਾ ਖੂਬ ਪਸੰਦ, ਦੇਸੀ ਅੰਦਾਜ਼ ‘ਚ ਨਜ਼ਰ ਆਈਆਂ

kulwinder billa image From Kulwinder billa’s Instagram

ਉਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਨਵਾਂ ਘਰ ਵੀ ਲਿਆ ਸੀ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ । ਕੁਲਵਿੰਦਰ ਬਿੱਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।

kulwinder image From Kulwinder billa’s Instagram

ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਗੀਤਾਂ ਦੇ ਨਾਲ ਨਾਲ ਉਹ ਫ਼ਿਲਮ ਇੰਡਸਟਰੀ ‘ਚ ਵੀ ਸਰਗਰਮ ਹਨ । ਉਹ ਹੁਣ ਤੱਕ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।

 

View this post on Instagram

 

A post shared by Instant Pollywood (@instantpollywood)

ਉਹ ਜਲਦ ਹੀ ਪਲਾਜ਼ੋ-2 ਦੇ ਨਾਲ ਸਰੋਤਿਆਂ ਦਰਮਿਆਨ ਹਾਜ਼ਰੀ ਲਗਵਾਉਣ ਜਾ ਰਹੇ ਹਨ ।ਇਸ ਤੋਂ ਇਲਾਵਾ ਉਹ ਹੋਰ ਵੀ ਕਈ ਪ੍ਰਾਜੈਕਟਸ ‘ਤੇ ਕੰਮ ਕਰ ਰਹੇ ਹਨ ।

kulwinder billa 9999 image From Kulwinder billa’s Instagram

ਦੱਸ ਦਈਏ ਕਿ ਕੁਲਵਿੰਦਰ ਬਿੱਲਾ ਨੇ ਆਪਣੇ ਆਫੀਸ਼ੀਅਲ ਅਕਾਊਂਟ ‘ਤੇ ਇਸ ਤਰ੍ਹਾਂ ਦੀ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ । ਪਰ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਨਵੀਂ ਗੱਡੀ ਦੇ ਨਾਲ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ ।

 

Related Post