ਗਾਇਕ ਮਨਕਿਰਤ ਔਲਖ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਕੀਤਾ ਪ੍ਰਣਾਮ

By  Shaminder December 19th 2020 04:59 PM

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ‘ਤੇ ਗਾਇਕ ਮਨਕਿਰਤ ਔਲਖ ਨੇ ਇੱਕ ਪੋਸਟ ਸਾਂਝੀ ਕਰਕੇ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਯਾਦ ਕੀਤਾ ਹੈ । ਗੁਰੂ ਸਾਹਿਬ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਹੋਇਆਂ ਉਨ੍ਹਾਂ ਨੇ ਲਿਖਿਆ ਕਿ ‘ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਅਦੁੱਤੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ’ । ਗੁਰੂ ਤੇਗ ਬਹਾਦਰ ਜੀ ਧਰਮ ਦੀ ਰੱਖਿਆ ਖਾਤਿਰ ਜੋ ਕੁਰਬਾਨੀ ਦਿੱਤੀ ।

mankirat

ਉਸ ਦੀ ਮਿਸਾਲ ਦੁਨੀਆ ‘ਚ ਮਿਲਣੀ ਮੁਸ਼ਕਿਲ ਹੈ ।ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਦੇਸ਼ ਭਰ ‘ਚ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ । ਸ਼ਰਧਾਲੂ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰ ਰਹੇ ਨੇ ।

ਹੋਰ ਪੜ੍ਹੋ : ਮਨਕਿਰਤ ਔਲਖ ਪੋਸਟ ਪਾ ਕੇ ਨਰਿੰਦਰ ਮੋਦੀ ਨੂੰ ਕਿਹਾ – ‘ਕਿੰਨਾ Ignore ਕਰੋਗੇ ਕਿਸਾਨਾਂ ਨੂੰ’, ‘ਹੁਣ ਤਾਂ ਆਰ ਜਾਂ ਪਾਰ’

mankirat

1675 ਈ: ਨੂੰ ਚਾਂਦਨੀ ਚੌਕ ਵਿਖੇ ਕਾਜ਼ੀ ਨੇ ਫ਼ਤਵਾ ਪੜ੍ਹਿਆ। ਜੱਲਾਦ ਜਲਾਲਦੀਨ ਨੇ ਤਲਵਾਰ ਨਾਲ ਵਾਰ ਕੀਤਾ ਅਤੇ ਗੁਰੂ ਸਾਹਿਬ ਦਾ ਸੀਸ ਧੜ ਨਾਲੋਂ ਅਲੱਗ ਹੋ ਗਿਆ। ਪਰ ਆਪਣੇ ਮੂੰਹੋਂ ਸੀਅ ਨਾ ਉਚਾਰੀ। ਆਪ ਜੀ ਦੀ ਅਦੁੱਤੀ ਸ਼ਹਾਦਤ ਬਾਰੇ ਸ੍ਰੀ ਗੁਰੂ ਗੋਬਿੰਦ ਸਿੰਘ ਨੇ ‘ਬਚਿਤਰ ਨਾਟਕ’ ਵਿੱਚ ਲਿਖਿਆ ਹੈ:

guru tegh

"ਤਿਲਕ ਜੰਞੂ ਰਾਖਾ ਪ੍ਰਭ ਤਾਕਾ॥ ਕੀਨੋ ਬਡੋ ਕਲੂ ਮਹਿ ਸਾਕਾ॥

ਸਾਧਨ ਹੇਤਿ ਇਤੀ ਜਿਨਿ ਕਰੀ॥ ਸੀਸੁ ਦੀਯਾ ਪਰੁ ਸੀ ਨ ਉਚਰੀ॥

ਧਰਮ ਹੇਤ ਸਾਕਾ ਜਿਨਿ ਕੀਆ॥ ਸੀਸੁ ਦੀਆ ਪਰੁ ਸਿਰਰੁ ਨ ਦੀਆ॥

 

View this post on Instagram

 

A post shared by Mankirt Aulakh (ਔਲਖ) (@mankirtaulakh)

Related Post