ਗਾਇਕਾ ਮਿਸ ਪੂਜਾ ‘ਨਿਊ ਯਾਰਕ’ ‘ਚ ਕੰਮ ਦੇ ਨਾਲ ਲੈ ਰਹੀ ਹੈ ਛੁੱਟੀਆਂ ਦਾ ਅਨੰਦ, ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਮਸਤੀ ਕਰਦਿਆਂ ਹੋਇਆਂ ਦਾ ਵੀਡੀਓ

By  Lajwinder kaur July 30th 2021 05:06 PM -- Updated: July 30th 2021 05:13 PM

ਪੰਜਾਬੀ ਮਿਊਜ਼ਿਕ ਜਗਤ ਦੀ ਮਸ਼ੂਹਰ ਗਾਇਕਾ ਮਿਸ ਪੂਜਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀ ਮਜ਼ੇਦਾਰ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਯੂ.ਐੱਸ.ਏ ਦੇ ਸ਼ਹਿਰ ਨਿਊ ਯਾਰਕ ਤੋਂ ਆਪਣੀ ਇੱਕ ਵੀਡੀਓ ਪੋਸਟ ਕੀਤੀ ਹੈ।

Miss Pooja Image Source: Instagram

ਹੋਰ ਪੜ੍ਹੋ : ਬੇਬੀ ਬੰਪ ਦੇ ਨਾਲ ਯੋਗ ਕਰਦੀ ਨਜ਼ਰ ਆਈ ਅਦਾਕਾਰਾ ਨੇਹਾ ਧੂਪੀਆ, ਵੀਡੀਓ ਹੋ ਰਿਹਾ ਹੈ ਖੂਬ ਸ਼ੇਅਰ

ਹੋਰ ਪੜ੍ਹੋ : ਕ੍ਰਿਕੇਟਰ ਹਾਰਦਿਕ ਪਾਂਡਿਆ ਤੇ ਐਕਟਰੈੱਸ ਨਤਾਸ਼ਾ ਦਾ ਪੁੱਤਰ ਹੋਇਆ ਇੱਕ ਸਾਲ ਦਾ, ਪਾਪਾ ਹਾਰਦਿਕ ਨੇ ਪਿਆਰੀ ਜਿਹੀ ਪੋਸਟ ਪਾ ਕੇ ਅਗਸਤਯ ਨੂੰ ਕੀਤਾ ਬਰਥਡੇਅ ਵਿਸ਼, ਦੇਖੋ ਵੀਡੀਓ

inside image of miss pooja Image Source: Instagram

ਇਸ ਵੀਡੀਓ ਨੂੰ ਉਨ੍ਹਾਂ ਨੇ ਅੰਗਰੇਜ਼ੀ ਗੀਤ ‘Vacation’ ਦੇ ਨਾਲ ਪੋਸਟ ਕੀਤਾ ਹੈ। ਵੀਡੀਓ ‘ਚ ਆਪਣੀ ਬੀਚ ਦੇ ਕੰਢੇ ਦੇ ਨਜ਼ਰ ਆ ਰਹੇ ਨੇ ਤੇ ਅੰਗਰੇਜ਼ੀ ਗੀਤ ਉੱਤੇ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਨੇ । ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਲਿਖਿਆ ਹੈ- ‘ਵਰਕ ਤੇ ਵਕੇਸ਼ਨ ਸਾਰਾ ਕੁਝ ਇਕੱਠੇ !!!!! Love my profession ? #usa #usatour #newyork #jonesbeach’ । ਵੀਡੀਓ ‘ਚ ਉਨ੍ਹਾਂ ਨੇ ਪਿੰਕ ਰੰਗ ਦੀ ਕਿਊਟ ਜਿਹੀ ਆਊਟ ਫਿੱਟ ਪਾਈ ਹੋਈ ਹੈ, ਜਿਸ ‘ਚ ਉਹ ਬਹੁਤ ਹੀ ਪਿਆਰੀ ਨਜ਼ਰ ਆ ਰਹੀ ਹੈ। ਵੱਡੀ ਗਿਣਤੀ ‘ਚ ਲਾਈਕਸ ਤੇ ਕਮੈਂਟ ਆ ਚੁੱਕੇ ਨੇ।

miss pooja and geeta zaildar Image Source: Instagram

ਜੇ ਗੱਲ ਕਰੀਏ ਮਿਸ ਪੂਜਾ ਦੇ ਵਰਕ ਫਰੰਟ ਦੀ ਤਾਂ ਹਾਲ ਹੀ ‘ਚ ਉਨ੍ਹਾਂ ਦੇ ਸਿੰਗਲ ਤੇ ਡਿਊਟ ਗੀਤ ਦਰਸ਼ਕਾਂ ਦਾ ਪੂਰਾ ਮਨੋਰੰਜਨ ਕਰ ਰਹੇ ਨੇ । ਹਾਲ ਹੀ ‘ਚ ਉਹ ਗੀਤਾ ਜ਼ੈਲਦਾਰ ਦੇ ਨਾਲ ‘ਸਿਰਾ’ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ।

 

View this post on Instagram

 

A post shared by Miss Pooja (@misspooja)

Related Post