ਗਾਇਕ ਨਿੰਜਾ ਨੇ ਪੁੱਤਰ ਦੇ ਨਾਲ ਕੀਤੀ ਖੂਬ ਮਸਤੀ, ਪੁੱਤਰ ਦੇ ਨਾਲ ਲਾਡ ਲਡਾਉਂਦੇ ਆਏ ਨਜ਼ਰ

By  Shaminder December 19th 2022 11:14 AM

ਗਾਇਕ ਨਿੰਜਾ (Ninja) ਆਪਣੇ ਪੁੱੱਤਰ ਦੇ ਨਾਲ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪੁੱਤਰ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੇ ਕਿਊਟ ਜਿਹੇ ਪੁੱਤਰ ਦੇ ਨਾਲ ਲਾਡ ਲਡਾਉਂਦੇ ਹੋਏ ਨਜ਼ਰ ਆ ਰਹੇ ਹਨ।

ਹੋਰ ਪੜ੍ਹੋ : ਜੌਰਡਨ ਸੰਧੂ ਨੇ ਪਿਤਾ ਦੇ ਨਾਲ ਵੀਡੀਓ ਕੀਤਾ ਸਾਂਝਾ, ਲਿਖਿਆ ‘ਪਿਉ ਸਿਰਾਂ ਦੇ ਤਾਜ ਮੁਹੰਮਦ’

ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ । ਦੱਸ ਦਈਏ ਕਿ ਗਾਇਕ ਦੇ ਘਰ ਕੁਝ ਦਿਨ ਪਹਿਲਾਂ ਹੀ ਪੁੱਤਰ ਨੇ ਜਨਮ ਲਿਆ ਹੈ । ਜਿਸ ਦੇ ਨਾਲ ਉਹ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ। ਨਿੰਜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।

ਹੋਰ ਪੜ੍ਹੋ : ਏ.ਪੀ. ਢਿੱਲੋਂ ਦਾ ਸਾਥੀ ਸ਼ਿੰਦਾ ਕਾਹਲੋਂ ਲਾਈਵ ਪਰਫਾਰਮੈਂਸ ਦੌਰਾਨ ਡਿੱਗਿਆ, ਵੀਡੀਓ ਸੋਸ਼ਲ ਮੀਡੀਆ ‘ਤੇ ਹੋਇਆ ਵਾਇਰਲ

ਗਾਇਕੀ ਦੇ ਖੇਤਰ ‘ਚ ਆਉਣ ਲਈ ਨਿੰਜਾ ਨੂੰ ਕਾਫੀ ਸੰਘਰਸ਼ ਕਰਨਾ ਪਿਆ ਸੀ, ਪਰ ਉਨ੍ਹਾਂ ਨੇ ਕਦੇ ਵੀ ਹਾਰ ਨਹੀਂ ਮੰਨੀ ।ਹਾਲਾਂਕਿ ਨਿੰਜਾ ਨੇ ਗਾਇਕੀ ਦੇ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਪਰ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ‘ਚ ਉਨ੍ਹਾਂ ਨੇ ਆਪਣੀ ਕਿਸਮਤ ਅਜ਼ਮਾਈ ਤਾਂ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਸਰਾਹਿਆ ਗਿਆ ।

Image Source: Instagram

ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਜਿਸ ‘ਚ ਫ਼ਿਲਮ ‘ਅੜਬ ਮੁਟਿਆਰਾਂ’, ‘ਦੂਰਬੀਨ’ ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । ਉਨ੍ਹਾਂ ਦਾ ਅਸਲ ਨਾਮ ਅਮਿਤ ਭੱਲਾ ਹੈ, ਪਰ ਇੰਡਸਟਰੀ ‘ਚ ਉਨ੍ਹਾਂ ਨੂੰ ਨਿੰਜਾ ਦੇ ਨਾਮ ਨਾਲ ਜਾਣਿਆ ਜਾਂਦਾ ਹੈ ।

 

View this post on Instagram

 

A post shared by NINJA (@its_ninja)

Related Post