ਗਾਇਕ ਨਿੰਜਾ ਨੇ ਪਤਨੀ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ

By  Shaminder January 29th 2022 01:54 PM

ਗਾਇਕ ਨਿੰਜਾ (Ninja) ਨੇ ਆਪਣੀ ਪਤਨੀ (Wife) ਦੇ ਨਾਲ ਇੱਕ ਰੋਮਾਂਟਿਕ ਵੀਡੀਓ (Romantic Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਨਿੰਜਾ ਆਪਣੀ ਵਾਈਫ ਦੇ ਨਾਲ ਬਹੁਤ ਹੀ ਖੁਸ਼ ਦਿਖਾਈ ਦੇ ਰਹੇ ਹਨ । ਇਸ ਤੋਂ ਪਹਿਲਾਂ ਵੀ ਨਿੰਜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੀ ਪਤਨੀ ਦੇ ਨਾਲ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ ।

Image Source: Instagram

ਹੋਰ ਪੜ੍ਹੋ : ਜੌਰਡਨ ਸੰਧੂ ਨੇ ਪਤਨੀ ਨਾਲ ਤਸਵੀਰ ਸਾਂਝੀ ਕਰਦੇ ਹੋਏ ਪਤਨੀ ਲਈ ਲਿਖਿਆ ਖਾਸ ਸੁਨੇਹਾ

ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਵੱਲੋਂ ਵੀ ਇਸ ‘ਤੇ ਲਗਾਤਾਰ ਪ੍ਰਤੀਕਰਮ ਦਿੱਤੇ ਜਾ ਰਹੇ ਹਨ । ਦੱਸ ਦਈਏ ਕਿ ਬੀਤੇ ਦਿਨੀਂ ਨਿੰਜਾ ਦੀ ਵੈਡਿੰਗ ਐਨੀਵਰਸਰੀ ਸੀ । ਇਸ ਮੌਕੇ ‘ਤੇ ਨਿੰਜਾ ਨੇ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਸਨ ਅਤੇ ਨਿੰਜਾ ਨੇ ਇੱਕ ਛੋਟੀ ਜਿਹੀ ਪਾਰਟੀ ਵੀ ਰੱਖੀ ਸੀ ਜਿਸ ‘ਚ ਸ਼ਹਿਨਾਜ਼ ਅਖਤਰ, ਜੀ ਖ਼ਾਨ ਸਣੇ ਕਈ ਪੰਜਾਬੀ ਸਿਤਾਰਿਆਂ ਨੇ ਰੌਣਕਾਂ ਲਗਾਈਆਂ ਸਨ ।

ninja With Wife jasmeet image From instagram

ਨਿੰਜਾ ਪੰਜਾਬੀ ਇੰਡਸਟਰੀ ਦੇ ਅਜਿਹੇ ਸਿਤਾਰੇ ਹਨ । ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ‘ਚ ਜਗ੍ਹਾ ਬਨਾਉਣ ਦੇ ਲਈ ਲੰਮਾ ਸੰਘਰਸ਼ ਕੀਤਾ ਹੈ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਅਤੇ ਗੀਤਾਂ ਦੇ ਨਾਲ ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ਅਤੇ ਇਨ੍ਹਾਂ ਫ਼ਿਲਮਾਂ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਪਸੰਦ ਵੀ ਕੀਤਾ ਗਿਆ ਹੈ । ਆਉਣ ਵਾਲੇ ਦਿਨਾਂ ‘ਚ ਨਿੰਜਾ ਹੋਰ ਵੀ ਕਈ ਪ੍ਰਾਜੈਕਟਸ ‘ਚ ਨਜ਼ਰ ਆਉਣ ਵਾਲੇ ਨੇ ।

 

View this post on Instagram

 

A post shared by NINJA (@its_ninja)

Related Post