ਕ੍ਰਿਕੇਟ ਖੇਡਦੇ ਨਜ਼ਰ ਆਏ ਗਾਇਕ ਨਿੰਜਾ, ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਇਹ ਖ਼ਾਸ ਵੀਡੀਓ

By  Lajwinder kaur July 14th 2021 04:42 PM

ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨਿੰਜਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਨੇ। ਉਨ੍ਹਾਂ ਨੇ ਆਪਣਾ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਉਹ ਕ੍ਰਿਕੇਟ ਵਾਲੀ ਡਰੈੱਸ ‘ਚ ਨਜ਼ਰ ਆ ਰਹੇ ਨੇ।

singer ninja shared his new images of sardari look with fans Image Source: Instagram

ਹੋਰ ਪੜ੍ਹੋ :  ਖ਼ਾਨ ਭੈਣੀ ਤੇ ਮਨਕਿਰਤ ਪੰਨੂ ਦਾ ਨਵਾਂ ਗੀਤ ‘SHARTAN’ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

ਹੋਰ ਪੜ੍ਹੋ : ਇਲਾਜ ਦੌਰਾਨ ਪਿਤਾ ਕਰਨਵੀਰ ਬੋਹਰਾ ਨੂੰ ਹੌਸਲਾ ਦਿੰਦੀ ਨਜ਼ਰ ਆਈ ਉਨ੍ਹਾਂ ਦੀ ਧੀ, ਹਰ ਇੱਕ ਦੇ ਦਿਲ ਨੂੰ ਛੂਹ ਰਿਹਾ ਹੈ ਪਿਉ-ਧੀ ਦਾ ਇਹ ਵੀਡੀਓ

inside image of ninja Image Source: Instagram

ਵੀਡੀਓ ‘ਚ ਉਹ ਕ੍ਰਿਕੇਟ ਦੇ ਮੈਦਾਨ ‘ਚ ਕ੍ਰਿਕੇਟ ਖੇਡਦੇ ਹੋਏ ਨਜ਼ਰ ਆ ਰਹੇ ਨੇ।  ਇਸ ਵੀਡੀਓ ਨੂੰ ਉਨ੍ਹਾਂ ਨੇ ਆਪਣੇ ਗੀਤ Challenge ਦੇ ਨਾਲ ਪੋਸਟ ਕੀਤਾ ਹੈ। ਉਨ੍ਹਾਂ ਨੇ ਕੈਪਸ਼ਨ ‘ਚ ਗਾਇਕ ਏ ਕੇ ਨੂੰ ਵੀ ਟੈੱਗ ਕੀਤਾ ਹੈ। ਪ੍ਰਸ਼ੰਸਕਾਂ ਨੂੰ ਗਾਇਕ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ। ਵੱਡੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ।

tere Naalon-Ninja Image Source: Instagram

ਜੇ ਗੱਲ ਕਰੀਏ ਨਿੰਜਾ ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ ‘ਚ ‘ਤੇਰੇ ਨਾਲੋਂ’ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਸੀ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਨਿੰਜਾ ਗਾਇਕੀ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਕਾਫੀ ਐਕਟਿਵ ਨੇ। ਆਉਣ ਵਾਲੇ ਸਮੇਂ ‘ਚ ਉਹ ਕਈ ਫ਼ਿਲਮਾਂ 'ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।

 

 

View this post on Instagram

 

A post shared by NINJA (@its_ninja)

Related Post