ਗਾਇਕਾ ਨਿਸ਼ਾ ਬਾਨੋ ਨੇ ਸਮੀਰ ਮਾਹੀ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ, ਪ੍ਰੰਸ਼ਸਕਾਂ ਨੂੰ ਆ ਰਿਹਾ ਪਸੰਦ

By  Shaminder October 14th 2021 04:02 PM -- Updated: October 14th 2021 04:10 PM

ਅਦਾਕਾਰਾ ਅਤੇ ਗਾਇਕਾ ਨਿਸ਼ਾ ਬਾਨੋ  (Nisha Bano) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਮੀਰ ਮਾਹੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਸਮੀਰ ਮਾਹੀ ਦੇ ਨਾਲ ਰੋਮਾਂਟਿਕ ਅੰਦਾਜ਼ ‘ਚ ਨਜ਼ਰ ਆ ਰਹੇ ਹਨ । ਇਸ ਵੀਡੀਓ ਦੇ ਪਿੱਛੇ ਗਾਇਕ ਸਿੰਗਾ ਦਾ ਗੀਤ ‘ਲਾਈਫ ਲਾਈਨ’ ਚੱਲ ਰਿਹਾ ਹੈ । ਇਹ ਵੀਡੀਓ ਪ੍ਰਸ਼ੰਸਕਾਂ ਨੂੰ ਵੀ ਕਾਫੀ ਪਸੰਦ ਆ ਰਿਹਾ ਹੈ । ਨਿਸ਼ਾ ਬਾਨੋ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ।

nisha bano image From instagram

ਹੋਰ ਪੜ੍ਹੋ : ਦੁਸਹਿਰੇ ’ਤੇ ਵੀ ਦਿਖਾਈ ਦੇ ਰਿਹਾ ਹੈ ਕਿਸਾਨੀ ਅੰਦੋਲਨ ਦਾ ਰੰਗ, ਰਾਵਣ ਦੇ ਨਾਲ ਨਾਲ ਮੋਦੀ ਦੇ ਵੀ ਫੂਕੇ ਜਾ ਰਹੇ ਹਨ ਪੁਤਲੇ

ਫ਼ਿਲਮਾਂ ਦੇ ਨਾਲ-ਨਾਲ ਉਹ ਗੀਤ ਵੀ ਗਾ ਰਹੇ ਹਨ । ਹੁਣ ਤੱਕ ਉਨ੍ਹਾਂ ਨੇ ਕਈ ਹਿੱਟ ਗੀਤ ਗਾਏ ਹਨ । ਆਪਣੇ ਫ਼ਿਲਮ ਕਰੀਅਰ ‘ਚ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ।

sameer mahi and singer and actor nisha bano image From instagram

ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇਸ ਮੁਕਾਮ ਤੱਕ ਪਹੁੰਚਣ ਦੇ ਲਈ ਕਰਮਜੀਤ ਅਨਮੋਲ ਨੇ ਉਨ੍ਹਾਂ ਦੀ ਕਾਫੀ ਮਦਦ ਕੀਤੀ ਹੈ । ਨਿਸ਼ਾ ਬਾਨੋ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਸੰਜੀਦਾ ਹੋਣ, ਕਾਮਿਕ ਹੋਣ ਜਾਂ ਫਿਰ ਰੋਮਾਂਟਿਕ । ਨਿਸ਼ਾ ਬਾਨੋ ਨੇ ਫ਼ਿਲਮਾਂ ‘ਚ ਆਉਣ ਤੋਂ ਪਹਿਲਾਂ ਕਈ ਟੀਵੀ ਸ਼ੋਅ ‘ਚ ਵੀ ਕੰਮ ਕੀਤਾ ਹੈ ।ਕਲਾ ਦੇ ਖੇਤਰ ‘ਚ ਆਉਣ ਲਈ ਉਨ੍ਹਾਂ ਨੇ ਕਾਫੀ ਮਿਹਨਤ ਕੀਤੀ ਹੈ ਅਤੇ ਬਚਪਨ ਤੋਂ ਹੀ ਉਹ ਸੱਭਿਆਚਾਰਕ ਗਤੀਵਿਧੀਆਂ ‘ਚ ਭਾਗ ਲੈਂਦੇ ਰਹੇ ਹਨ ।

 

View this post on Instagram

 

A post shared by NISHA BANO ( ਨਿਸ਼ਾ ਬਾਨੋ ) (@nishabano)

Related Post