ਆਰ ਨੇਤ ਨੇ ਗੀਤ ਰਾਹੀਂ ਦੱਸੀ ਸ਼ਹੀਦ ਹੋਏ ਫੌਜੀਆਂ ਦੀਆਂ ਮਾਵਾਂ ਦੀ ਹਾਲਤ, ਦੇਖੋ ਵੀਡੀਓ

By  Aaseen Khan February 16th 2019 03:49 PM

ਆਰ ਨੇਤ ਨੇ ਗੀਤ ਰਾਹੀਂ ਦੱਸੀ ਸ਼ਹੀਦ ਹੋਏ ਫੌਜੀਆਂ ਦੀਆਂ ਮਾਵਾਂ ਦੀ ਹਾਲਤ, ਦੇਖੋ ਵੀਡੀਓ : ਪੁਲਵਾਮਾ 'ਚ ਸੀਆਰਪੀਐਫ ਦੇ ਕਾਫਲੇ 'ਤੇ ਹੋਏ ਅੱਤਵਾਦੀ ਹਮਲੇ 'ਚ 42 ਤੋਂ ਵੱਧ ਜਵਾਨ ਸ਼ਹੀਦ ਹੋ ਚੁੱਕੇ ਹਨ। ਸ਼ਹੀਦ ਹੋਏ ਜਵਾਨਾਂ ਦਾ ਸੋਕ ਦੇਸ਼ ਭਰ 'ਚ ਹੀ ਨਹੀਂ ਬਲਕਿ ਦੁਨੀਆਂ ਭਰ 'ਚ ਮਨਾਇਆ ਜਾ ਰਿਹਾ ਹੈ। ਉੱਥੇ ਹੀ ਪੰਜਾਬੀ ਇੰਡਸਟਰੀ ਵੱਲੋਂ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਪੰਜਾਬੀ ਗਾਇਕ ਆਰ ਨੇਤ ਵੱਲੋਂ ਇਸ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਗੀਤ ਗਾ ਕੇ ਸ਼ਰਧਾਂਜਲੀ ਦਿੱਤੀ ਗਈ ਹੈ। ਆਰ ਨੇਤ ਵੱਲੋਂ ਜਵਾਨਾਂ ਦੀ ਸ਼ਹਾਦਤ 'ਤੇ ਗਾਏ ਇਸ ਗੀਤ 'ਚ ਉਹਨਾਂ ਸ਼ਹੀਦਾਂ ਦੀਆਂ ਮਾਵਾਂ ਦਾ ਹਾਲ ਬਿਆਨ ਕੀਤਾ ਹੈ। ਇਹ ਵੀਡੀਓ ਨੂੰ ਆਰ ਨੇਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ।

 

View this post on Instagram

 

ਵਾਹਿਗੁਰੂ ਮੇਰੇ ਫੋਜੀ ਭਰਾਵਾਂ ਦੀ ਆਤਮਾ ਨੂੰ ਸ਼ਾਂਤੀ ਬਖ਼ਸ਼ੇ ????

A post shared by R Nait (@official_rnait) on Feb 16, 2019 at 12:01am PST

ਇਸ ਤੋਂ ਪਹਿਲਾਂ ਰਣਜੀਤ ਬਾਵਾ ਅਤੇ ਐਮੀ ਵਿਰਕ ਵੱਲੋਂ ਪੰਜਾਬ ਦੇ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰ ਨੂੰ ਢਾਈ ਢਾਈ ਲੱਖ ਰੁਪਏ ਦੀ ਮਾਲੀ ਮਦਦ ਦੇਣ ਦਾ ਐਲਾਨ ਕੀਤਾ ਗਿਆ ਹੈ। ਜਿੱਥੇ ਪੂਰੇ ਦੇਸ਼ ਦੇ ਲੋਕ ਸ਼ਹੀਦ ਹੋਏ ਫੌਜੀਆਂ ਦੇ ਪਰਿਵਾਰਾਂ ਦੇ ਨਾਲ ਖੜੇ ਹਨ, ਉੱਥੇ ਹੀ ਪੰਜਾਬੀ ਇੰਡਸਟਰੀ ਵੱਲੋਂ ਅਜਿਹੇ ਹੰਬਲੇ ਉਹਨਾਂ ਦਾ ਹੌਂਸਲਾ ਵਧਾਉਣਗੇ। ਦੁੱਖ ਦੀ ਇਸ ਘੜੀ 'ਚ ਸਾਰਾ ਹਿੰਦੁਸਤਾਨ ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਹੈ।

ਹੋਰ ਵੇਖੋ : ਪੁਲਵਾਮਾ ਅੱਤਵਾਦੀ ਹਮਲੇ ਨੂੰ ਦੇਖਦੇ ਹੋਏ ਗੁਰਨਾਮ ਭੁੱਲਰ ਦਾ ਵੱਡਾ ਫੈਸਲਾ, ਫਿਲਮ ਦੇ ਗਾਣੇ ਦਾ ਰਿਲੀਜ਼ ਟਾਲਿਆ, ਦੇਖੋ ਵੀਡੀਓ

 

View this post on Instagram

 

A post shared by harby sangha (@harbysangha) on Feb 15, 2019 at 11:59pm PST

ਪੁਲਵਾਮਾ 'ਚ ਵੀਰਵਾਰ ਨੂੰ ਸੀਆਰਪੀਐਫ ਦੇ ਕਾਫਲੇ ਤੇ ਅੱਤਵਾਦੀਆਂ ਵੱਲੋਂ ਭਾਰੀ ਵਿਸਫੋਟ ਨਾਲ ਹਮਲਾ ਕੀਤਾ ਗਿਆ ਸੀ ਜਿਸ 'ਚ 42 ਜਵਾਨ ਸ਼ਹੀਦ ਹੋਏ ਗਏ। ਇਸ ਹਮਲੇ ਦੀ ਜਿੰਮੇਵਾਰੀ ਜੈਸ-ਏ-ਮੁਹੰਮਦ ਨਾਮ ਦੇ ਅੱਤਵਾਦੀ ਸੰਗਠਨ ਲਈ ਹੈ।

Related Post